ਪੰਜਾਬ

punjab

ETV Bharat / international

ਕੋਰੋਨਾ ਵਾਇਰਸ: ਚੀਨ 'ਚ ਮਰਨ ਵਾਲਿਆਂ ਦੀ ਗਿਣਤੀ 1000 ਤੋਂ ਪਾਰ, 4008 ਤੋਂ ਵੱਧ ਨਵੇਂ ਕੇਸ ਆਏ ਸਾਹਮਣੇ - Corona virus

ਚੀਨ ਵਿੱਚ ਕੋਰੋਨਾ ਵਾਇਰਸ ਨਾਲ ਮਰਨ ਵਾਲੀਆਂ ਦੀ ਗਿਣਤੀ 1000 ਤੋਂ ਪਾਰ ਕਰ ਗਈ ਹੈ। ਇਸ ਤੋਂ ਇਲਾਵਾ 4000 ਤੋਂ ਵੱਧ ਨਵੇਂ ਕੇਸਾਂ ਦੀ ਰਿਪੋਰਟ ਕੀਤੀ ਗਈ ਹੈ।

ਕੋਰੋਨਾ ਵਾਇਰਸ
ਕੋਰੋਨਾ ਵਾਇਰਸ

By

Published : Feb 11, 2020, 8:16 AM IST

ਨਵੀਂ ਦਿੱਲੀ: ਕੋਰੋਨਾ ਵਾਇਰਸ ਚੀਨ ਵਿੱਚ ਤਬਾਹੀ ਮਚਾ ਰਿਹਾ ਹੈ। ਮਰਨ ਵਾਲਿਆਂ ਦੀ ਗਿਣਤੀ 1000 ਤੋਂ ਪਾਰ ਕਰ ਗਈ ਹੈ। ਇਸ ਦੇ ਨਾਲ ਹੀ 4000 ਤੋਂ ਵੱਧ ਨਵੇਂ ਕੇਸਾਂ ਦੀ ਰਿਪੋਰਟ ਕੀਤੀ ਗਈ ਹੈ। ਹੁਣ ਤੱਕ ਇਸ ਵਾਇਰਸ ਨਾਲ ਪੀੜਤ ਮਰੀਜ਼ਾਂ ਦੀ ਗਿਣਤੀ 42,600 'ਤੇ ਪਹੁੰਚ ਗਈ ਹੈ।

ਕੋਰੋਨਾ ਵਾਇਰਸ

ਇਸ ਤੋਂ ਪਹਿਲਾਂ ਚੀਨ ਵਿੱਚ ਐਤਵਾਰ ਨੂੰ ਕੋਰੋਨਾ ਵਾਇਰਸ ਕਾਰਨ ਇਕੋ ਦਿਨ ਵਿੱਚ ਹੀ 97 ਲੋਕਾਂ ਦੀ ਮੌਤ ਹੋ ਗਈ, ਜੋ ਇੱਕ ਦਿਨ ਵਿੱਚ ਸਭ ਤੋਂ ਜ਼ਿਆਦਾ ਮੌਤਾਂ ਸੀ। ਐਤਵਾਰ ਨੂੰ 4008 ਨਵੇਂ ਕੇਸ ਸਾਹਮਣੇ ਆਏ, ਜਿਨ੍ਹਾਂ ਵਿੱਚ 296 ਮਰੀਜ਼ਾਂ ਦੀ ਹਾਲਤ ਗੰਭੀਰ ਬਣੀ ਹੋਈ ਹੈ। ਐਤਵਾਰ ਨੂੰ ਹੀ 3281 ਲੋਕਾਂ ਨੂੰ ਮਾਹਾਮਾਰੀ ਖ਼ਤਮ ਹੋਣ ਤੋਂ ਬਾਅਦ ਹਸਪਤਾਲ ਤੋਂ ਛੁੱਟੀ ਦੇ ਦਿੱਤੀ ਗਈ ਸੀ। ਹੁਣ ਤੱਕ 40 ਹਜ਼ਾਰ ਤੋਂ ਵੱਧ ਮਾਮਲੇ ਸਾਹਮਣੇ ਆ ਚੁੱਕੇ ਹਨ। ਵਾਇਰਸ ਨੇ 27 ਦੇਸ਼ਾਂ ਵਿੱਚ ਦਸਤਕ ਦਿੱਤੀ ਹੈ।

ਚੀਨ ਦੇ ਰਾਸ਼ਟਰਪਤੀ ਨੇ ਲਿਆ ਜਾਇਜ਼ਾ

ਸੋਮਵਾਰ ਨੂੰ ਚੀਨ ਨੇ ਰਾਸ਼ਟਰਪਤੀ ਸ਼ੀ ਜਿਨਪਿੰਗ ਨੇ ਨਕਾਬ ਪਾ ਕੇ ਕੋਰੋਨਾ ਵਾਇਰਸ ਰਿਸਰਚ ਸੈਂਟਰ ਪਹੁੰਚੇ ਅਤੇ ਬਿਮਾਰੀ ਨੂੰ ਕੰਟਰੋਲ ਕਰਨ ਦੇ ਸੁਝਾਵਾਂ 'ਤੇ ਚੱਲ ਰਹੇ ਕੰਮ ਦਾ ਜਾਇਜ਼ਾ ਲਿਆ। ਰਾਸ਼ਟਰਪਤੀ ਨੇ ਇਹ ਬਿਮਾਰੀ ਸਾਹਮਣੇ ਆਉਣ ਤੋਂ ਬਾਅਦ ਪਹਿਲੀ ਵਾਰ ਵਾਇਰਸ ਨਾਲ ਲੜ ਰਹੇ ਲੋਕਾਂ ਨਾਲ ਮੁਲਾਕਾਤ ਕੀਤੀ ਹੈ। ਇਸ ਦਿਸ਼ਾ ਵਿੱਚ ਉਹ ਚੋਯਾਂਗ ਜ਼ਿਲ੍ਹੇ ਦੇ ਖੋਜ ਕੇਂਦਰ ਪਹੁੰਚੇ।

ਮੋਦੀ ਦੀ ਚਿੱਠੀ ਦੇ ਜਵਾਬ ਵਿੱਚ ਧੰਨਵਾਦ

ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੇ ਚੀਨ ਦੇ ਰਾਸ਼ਟਰਪਤੀ ਸ਼ੀ ਜਿਨਪਿੰਗ ਨੂੰ ਮਦਦ ਲਈ ਭੇਜੇ ਪੱਤਰ ਦਾ ਜਵਾਬ ਦਿੱਤਾ ਹੈ। ਚੀਨ ਨੇ ਇਸ ਕਦਮ ਨੂੰ ਭਾਰਤ ਅਤੇ ਚੀਨ ਦਰਮਿਆਨ ਡੂੰਘੀ ਦੋਸਤੀ ਦਾ ਪ੍ਰਤੀਕ ਦੱਸਿਆ ਹੈ। ਚੀਨੀ ਵਿਦੇਸ਼ ਮੰਤਰਾਲੇ ਵੱਲੋਂ ਜਾਰੀ ਇੱਕ ਬਿਆਨ ਵਿੱਚ ਕਿਹਾ ਗਿਆ ਕਿ ਅਸੀਂ ਕੋਰੋਨਾ ਵਾਇਰਸ ਦੇ ਸਮਰਥਨ ਲਈ ਭਾਰਤੀ ਪੱਖ ਦਾ ਧੰਨਵਾਦ ਕਰਦੇ ਹਾਂ।

ABOUT THE AUTHOR

...view details