ਨਵੀਂ ਦਿੱਲੀ: ਕੋਰੋਨਾ ਵਾਇਰਸ ਇਰਾਨ ਵਿੱਚ ਫ਼ੈਲਦਾ ਜਾ ਰਿਹਾ ਹੈ। ਇਰਾਨ ਵਿੱਚ ਸ਼ਿਰਾਜ ਯੂਨੀਵਰਸਿਟੀ ਨੂੰ ਕੋਰੋਨਾ ਵਾਇਰਸ ਦੇ ਖਤਰੇ ਨੂੰ ਵੇਖਦੇ ਹੋਏ ਬੰਦ ਕਰ ਦਿੱਤਾ ਗਿਆ ਹੈ। ਇਸ ਯੂਨੀਵਰਸਿਟੀ ਵਿੱਚ ਭਾਰਤ ਦੇ 70 ਵਿਦਿਆਰਥੀ ਫਸੇ ਹੋਏ ਹਨ।
ਇਸ ਤੋਂ ਇਲਾਵਾ ਇਰਾਨ ਦੀ ਰਾਜਧਾਨੀ ਤੇਹਰਾਨ ਦੀ ਯੂਨੀਵਰਸਿਟੀ ਆਫ਼ ਮੈਡੀਕਲ ਸਾਇੰਸ ਅਤੇ ਹੋਰ ਕਾਲਜਾਂ ਵਿੱਚ ਤਕਰੀਬਨ 230 ਕਸ਼ਮੀਰੀ ਵਿਦਿਆਰਥ ਫਸੇ ਹੋਏ ਹਨ।
ਜ਼ਿਕਰ ਕਰ ਦਈਏ ਕਿ ਕੋਰੋਨਾ ਵਾਇਰਸ ਨਾਲ ਇਰਾਨ ਵਿੱਚ ਮਰਨ ਵਾਲਿਆਂ ਦੀ ਗਿਣਤੀ 43 ਹੋ ਗਈ ਹੈ ਜਦੋਂ ਕਿ 593 ਲੋਕ ਇਸ ਨਾਲ ਪੀੜਤ ਦੱਸੇ ਜਾ ਰਹੇ ਹਨ। ਇਹ ਵੀ ਜਾਣਕਾਰੀ ਮਿਲ ਰਹੀ ਹੈ ਕਿ ਇਸ ਮਹਾਮਾਰੀ ਨਾਲ ਮਰਨ ਵਾਲਿਆਂ ਦੀ ਗਿਣਤੀ ਜ਼ਿਆਦਾ ਹੈ।
ਇਰਾਨ ਵਿੱਚ ਮੌਜੂਦ ਭਾਰਤੀ ਰਾਜਦੂਤ ਨੇ ਕਿਹਾ ਕਿ ਭਾਰਤੀ ਨਾਗਰਿਕਾਂ ਦੀ ਮੁਲਕ ਵਾਪਸੀ ਲਈ ਅਧਿਕਾਰੀ ਕੰਮ ਕਰ ਰਹੇ ਹਨ।
ਇਰਾਨ ਵਿੱਚ ਵਾਇਰਸ ਦੀ ਜ਼ਿਆਦਾ ਪ੍ਰਭਾਨ ਤੇਹਰਾਨ ਵਿੱਚ ਹੈ ਇਸ ਦੇ ਮੱਦੇਨਜ਼ਰ ਹਵਾਈ ਅੱਡੇ ਤੋਂ ਵਪਾਰਕ ਉਡਾਣਾਂ ਨੂੰ ਰੱਦ ਕਰ ਦਿੱਤਾ ਗਿਆ ਹੈ।