ਨਵੀਂ ਦਿੱਲੀ: ਪਾਕਿਸਤਾਨ ਦੀ ਇੱਕ ਵਿਸ਼ੇਸ਼ ਅਦਾਲਤ ਨੇ ਮੰਗਲਵਾਰ ਨੂੰ ਸਾਬਕਾ ਫ਼ੌਜ ਤਾਨਾਸ਼ਾਹ ਅਤੇ ਪਾਕਿਸਤਾਨ ਦੇ ਸਾਬਕਾ ਰਾਸ਼ਟਰਪਤੀ ਰਹੇ ਪਰਵੇਜ਼ ਮੁਸ਼ੱਰਫ ਖ਼ਿਲਾਫ਼ ਚੱਲ ਰਹੇ ਰਾਜਦ੍ਰੋਹ ਦੇ ਮਾਮਲੇ ਵਿੱਚ ਫਾਂਸੀ ਦੀ ਸਜਾ ਸੁਣਾਈ ਹੈ।
ਦੇਸ਼ਧ੍ਰੋਹ ਦੇ ਮਾਮਲੇ ਵਿੱਚ ਪਰਵੇਜ਼ ਮੁਸ਼ੱਰਫ ਨੂੰ ਸੁਣਾਈ ਗਈ ਫਾਂਸੀ ਦੀ ਸਜ਼ਾ - Pervez Musharraf in high treason case
ਪਾਕਿਸਤਾਨ ਦੇ ਸਾਬਕਾ ਰਾਸ਼ਟਰਪਤੀ ਪਰਵੇਜ਼ ਮੁਸ਼ੱਰਫ ਨੂੰ ਵਿਸ਼ੇਸ਼ ਅਦਾਲਤ ਨੇ ਦੇਸ਼ਧ੍ਰੋਹ ਦੇ ਮਾਮਲੇ ਵਿੱਚ ਫ਼ਾਂਸੀ ਦੀ ਸਜ਼ਾ ਸੁਣਾਈ ਹੈ।
ਫ਼ੋਟੋ
ਸਾਬਕਾ ਰਾਸ਼ਟਰਪਤੀ ਖ਼ਿਲਾਫ਼ 3 ਨਵੰਬਰ 2007 ਨੂੰ ਐਮਰਜੈਂਸੀ ਲਾਗੂ ਕੀਤੇ ਜਾਣ ਮਗਰੋਂ ਦਸੰਬਰ 2013 'ਚ ਦੇਸ਼ਧ੍ਰੋਹ ਦਾ ਮਾਮਲਾ ਦਾਇਰ ਕੀਤਾ ਗਿਆ ਸੀ। ਮੁਸ਼ੱਰਫ ਨੂੰ 31 ਮਾਰਚ 2014 ਨੂੰ ਦੋਸ਼ੀ ਕਰਾਰ ਦਿੱਤਾ ਗਿਆ ਸੀ ਅਤੇ ਉਸੇ ਸਾਲ ਹੀ ਸਤੰਬਰ ਵਿੱਚ ਵਿਸ਼ੇਸ਼ ਅਦਾਲਤ 'ਚ ਉਨ੍ਹਾਂ ਖ਼ਿਲਾਫ਼ ਸਾਰੇ ਸਬੂਤ ਪੇਸ਼ ਕੀਤੇ ਗਏ ਸਨ। ਮਾਰਚ 2016 ਵਿੱਚ ਮੁਸ਼ੱਰਫ ਪਾਕਿਸਤਾਨ ਛੱਡ ਕੇ ਵਿਦੇਸ ਚੱਲੇ ਗਏ ਸਨ। ਫ਼ਿਲਹਾਲ ਉਹ ਇਸ ਸਮੇਂ ਦੁਬਈ ਵਿੱਚ ਰਹਿ ਰਹੇ ਹਨ।
Last Updated : Dec 17, 2019, 1:00 PM IST