ਬੈਂਕਾਕ:ਮਿਆਂਮਾਰ ਵਿੱਚ ਸਰਕਾਰੀ ਬਲਾਂ ਨੇ ਪਿੰਡ ਵਾਸੀਆਂ ਨੂੰ ਗ੍ਰਿਫਤਾਰ ਕਰ ਕਰੀਬ 30 ਲੋਕਾਂ ਨੂੰ ਗੋਲੀ ਮਾਰ ਦਿੱਤੀ ਅਤੇ ਉਨ੍ਹਾਂ ਦੀਆਂ ਲਾਸ਼ਾਂ ਨੂੰ ਅੱਗ ਲਗਾ ਦਿੱਤੀ। ਮੰਨਿਆ ਜਾ ਰਿਹਾ ਹੈ ਕਿ ਮਰਨ ਵਾਲਿਆਂ ਵਿੱਚ ਕੁਝ ਬੱਚੇ ਅਤੇ ਔਰਤਾਂ ਵੀ ਸ਼ਾਮਲ ਹਨ। ਇਹ ਜਾਣਕਾਰੀ ਸ਼ਨੀਵਾਰ ਨੂੰ ਇਕ ਚਸ਼ਮਦੀਦ ਅਤੇ ਹੋਰ ਰਿਪੋਰਟਾਂ ਤੋਂ ਮਿਲੀ ਹੈ।
ਇਹ ਵੀ ਪੜ੍ਹੋ:ਯੂਨਾਨ: ਸ਼ਰਨਾਰਥੀਆਂ ਦੀ ਕਿਸ਼ਤੀ ਪਲਟਣ ਕਾਰਨ 13 ਲੋਕਾਂ ਦੀ ਮੌਤ, ਹੋਰ ਲਾਪਤਾ
ਮਿਆਂਮਾਰ ਦੇ ਕਾਯਾ ਸੂਬੇ ਦੇ ਹਾਪ੍ਰੂਸੋ ਸ਼ਹਿਰ ਦੇ ਬਾਹਰਵਾਰ ਮੋ ਸੋ ਪਿੰਡ 'ਚ ਹੋਏ ਇਸ ਕਤਲੇਆਮ ਦੀਆਂ ਤਸਵੀਰਾਂ ਸੋਸ਼ਲ ਮੀਡੀਆ ਉੱਤੇ ਵਾਇਰਲ ਹੋ ਰਹੀਆਂ ਹਨ, ਜਿਸ ਤੋਂ ਬਾਅਦ ਸੱਤਾਧਾਰੀ ਫੌਜ ਖਿਲਾਫ਼ ਲੋਕਾਂ 'ਚ ਰੋਸ ਦੀ ਲਹਿਰ ਪਾਈ ਜਾ ਰਹੀ ਹੈ। ਮੋ ਸੋ ਪਿੰਡ 'ਚ ਇਹ ਸ਼ਰਨਾਰਥੀ ਫੌਜ ਦੇ ਹਮਲੇ ਤੋਂ ਬਚਣ ਲਈ ਸ਼ਰਨ ਲੈ ਰਹੇ ਸਨ।