ਦੁਬਈ: ਸਯੁੰਕਤ ਅਰਬ ਅਮੀਰਾਤ ਤੇ ਭਾਰਤੀ ਕਮਿਉਨਟੀ ਰਾਹੀਂ ਸੈਕੜਾਂ ਪਰਿਵਾਰਾਂ ਦੀ ਮਦਦ ਕਰਨ ਵਾਲੇ ਪ੍ਰਸਿੱਧ ਸਮਾਜ ਸੇਵਕ ਨਜ਼ਰ ਨੰਦੀ ਦੀ ਐਤਵਾਰ ਨੂੰ ਦਿਲ ਦੇ ਦੌਰਾ ਪੈਣ ਨਾਲ ਮੌਤ ਹੋ ਗਈ।
ਸਥਾਨਕ ਨਿਊਜ਼ ਚੈਨਲਾਂ ਨੇ ਦੱਸਿਆ ਕਿ ਸਭ ਤੋਂ ਪਹਿਲਾਂ ਨਜ਼ਰ ਨੰਦੀ ਦੀ ਛਾਤੀ ਵਿੱਚ ਦਰਦ ਹੋਇਆ। ਉਸ ਤੋਂ ਬਾਅਦ ਉਨ੍ਹਾਂ ਨੂੰ ਹਸਪਤਾਲ ਵਿੱਚ ਦਾਖ਼ਲ ਕਰਵਾਇਆ ਗਿਆ। ਇਸ ਮਗਰੋਂ ਉਨ੍ਹਾਂ ਦੀ ਐਤਵਾਰ ਸਵੇਰੇ ਨੂੰ ਮੌਤ ਹੋ ਗਈ। ਉਨ੍ਹਾਂ ਦੀ ਉਮਰ ਅਜੇ 55 ਸਾਲ ਸੀ।
ਨਜ਼ਰ ਨੰਦੀ ਕੇਰਲਾ ਦੇ ਰਹਿਣ ਵਾਲੇ ਸੀ। ਉਨ੍ਹਾਂ ਨੂੰ ਮ੍ਰਿਤਕਾਂ ਦੀਆਂ ਸਵੈ-ਇੱਛੁਕ ਸੇਵਾਵਾਂ ਅਤੇ ਮਰੀਜ਼ਾਂ ਦੀ ਸਹਾਇਤਾ ਲਈ ਸੇਵਾ ਭੇਜਣ ਵਜੋਂ ਜਾਣਿਆ ਜਾਂਦਾ ਸੀ। ਇਸ ਤੋਂ ਇਲਾਵਾ ਉਹ ਵੀਜ਼ਾ, ਮੁਆਫੀ ਜਾਂ ਸੰਕਟ ਵਿੱਚ ਫਸੇ ਲੋਕਾਂ ਦੀ ਮਦਦ ਵੀ ਕਰਦੇ ਸੀ।
ਇਹ ਵੀ ਪੜ੍ਹੋ: ਠੰਢ ਨਾਲ ਕੰਬੀ ਦਿੱਲੀ, ਕਈ ਇਲਾਕਿਆਂ 'ਚ 100 ਮੀਟਰ ਤੱਕ ਵਿਜ਼ੀਬਿਲਟੀ ਹੋਈ ਜ਼ੀਰੋ
ਨੰਦੀ ਨੇ ਸੰਯੁਕਤ ਅਰਬ ਅਮੀਰਾਤ ਵਿੱਚ ਰਾਹਤ ਕਾਰਜਾਂ ਵਿੱਚ ਹੋਰ ਕਈ ਵਲੰਟੀਅਰਾਂ ਦੀ ਮਦਦ ਕੀਤੀ ਸੀ ਅਤੇ ਉਨ੍ਹਾਂ ਨੇ ਕੇਰਲ ਦੇ ਉਨ੍ਹਾਂ ਪਰਿਵਾਰਾਂ ਨੂੰ ਮੁੱਲੀਆਂ ਚੀਜ਼ਾਂ ਭੇਜੀਆਂ ਸਨ ਜੋ ਭਿਆਨਕ ਹੜ੍ਹਾਂ ਨਾਲ ਪ੍ਰਭਾਵਿਤ ਹੋਏ ਸਨ। ਇਸ ਹੜ੍ਹ ਨਾਲ ਘੱਟੋ ਘੱਟ 100 ਲੋਕਾਂ ਦੀ ਮੌਤ ਹੋ ਗਈ ਸੀ।