ਪੰਜਾਬ

punjab

ਇੰਜ਼ਮਾਮ-ਉਲ-ਹੱਕ ਨੂੰ ਪਿਆ ਦਿਲ ਦਾ ਦੌਰਾ, ਹਸਪਤਾਲ ਕਰਵਾਇਆ ਭਰਤੀ

By

Published : Sep 28, 2021, 11:07 AM IST

ਪਰਿਵਾਰ ਦੇ ਮੈਂਬਰਾਂ ਨੇ ਦੱਸਿਆ ਇੰਜ਼ਮਾਮ-ਉਲ-ਹੱਕ ਨੂੰ ਦਿਲ ਨਾਲ ਸਬੰਧਿਤ ਸਮੱਸਿਆਵਾਂ ਅਤੇ ਸਾਹ ਲੈਣ ਚ ਪਰੇਸ਼ਾਨੀ ਦੀ ਸ਼ਿਕਾਇਤ ਤੋਂ ਬਾਅਦ ਉਨ੍ਹਾਂ ਨੂੰ ਇੱਕ ਨਿੱਜੀ ਹਸਪਤਾਲ ਦਾਖਲ ਕਰਵਾਇਆ ਗਿਆ ਜਿੱਥੇ ਉਨ੍ਹਾਂ ਦੀ ਐਂਜੀਓਪਲਾਸਟੀ ਕਰਵਾਈ ਜੋ ਕਿ ਸਫਲ ਰਹੀ।

ਇੰਜ਼ਮਾਮ-ਉਲ-ਹੱਕ ਨੂੰ ਪਿਆ ਦਿਲ ਦਾ ਦੌਰਾ
ਇੰਜ਼ਮਾਮ-ਉਲ-ਹੱਕ ਨੂੰ ਪਿਆ ਦਿਲ ਦਾ ਦੌਰਾ

ਲਾਹੌਰ: ਪਾਕਿਸਤਾਨ ਕ੍ਰਿਕਟ ਟੀਮ ਦੇ ਸਾਬਕਾ ਕਪਤਾਨ ਇੰਜ਼ਮਾਮ-ਉਲ-ਹੱਕ (Inzamam-ul-Haq) ਨੂੰ ਲਾਹੌਰ ਦੇ ਇੱਕ ਹਸਪਤਾਲ ਵਿਖੇ ਦਾਖਲ ਕਰਵਾਇਆ ਗਿਆ ਹੈ। ਮਿਲੀ ਜਾਣਕਾਰੀ ਮੁਤਾਬਿਕ ਇੰਜ਼ਮਾਮ ਉਲ ਹੱਕ ਨੂੰ ਦਿਲ ਦਾ ਦੌਰਾ ਪੈਣ ਕਾਰਨ ਉਨ੍ਹਾਂ ਨੂੰ ਹਸਪਤਾਲ ਦਾਖਿਲ ਕਰਵਾਇਆ ਗਿਆ ਸੀ। ਉਨ੍ਹਾਂ ਨੂੰ ਪਿਛਲੇ ਤਿੰਨ ਦਿਨਾਂ ਤੋਂ ਛਾਤੀ ’ਚ ਦਰਦ ਦੀ ਸ਼ਿਕਾਇਤ ਸੀ, ਜਿਸ ਤੋਂ ਬਾਅਦ ਉਨ੍ਹਾਂ ਨੇ ਕਈ ਤਰ੍ਹਾਂ ਦੇ ਟੈਸਟ ਵੀ ਕਰਵਾਏ ਪਰ ਸੋਮਵਾਰ ਨੂੰ ਉਨ੍ਹਾਂ ਨੂੰ ਦਿਲ ਦਾ ਦੌਰਾ ਪਿਆ ਜਿਸ ਤੋਂ ਬਾਅਦ ਉਨ੍ਹਾਂ ਨੂੰ ਹਸਪਤਾਲ ਦਾਖਲ ਕਰਵਾ ਦਿੱਤਾ ਗਿਆ।

ਪਰਿਵਾਰ ਦੇ ਮੈਂਬਰਾਂ ਨੇ ਦੱਸਿਆ ਇੰਜ਼ਮਾਮ ਉਲ ਹੱਕ ਨੂੰ ਦਿਲ ਨਾਲ ਸਬੰਧਿਤ ਸਮੱਸਿਆਵਾਂ ਅਤੇ ਸਾਹ ਲੈਣ ਚ ਪਰੇਸ਼ਾਨੀਆਂ ਦੀ ਸ਼ਿਕਾਇਤ ਤੋਂ ਬਾਅਦ ਉਨ੍ਹਾਂ ਨੂੰ ਇੱਕ ਨਿੱਜੀ ਹਸਪਤਾਲ (private hospital) ਦਾਖਲ ਕਰਵਾਇਆ ਗਿਆ ਜਿੱਥੇ ਉਨ੍ਹਾਂ ਦੀ ਐਂਜੀਓਪਲਾਸਟੀ ਕਰਵਾਈ ਜੋ ਕਿ ਸਫਲ ਰਹੀ। ਇੱਕ ਮਸ਼ਹੂਰ ਦਿਲ ਦੇ ਸਰਜਨ ਪ੍ਰੋਫੈਸਰ ਅੱਬਾਸ ਕਾਜ਼ੀਮ ਨੇ ਇਸ ਪ੍ਰਕਿਰਿਆ ਨੂੰ ਅੰਜਾਮ ਦਿੱਤਾ। ਫਿਲਹਾਲ ਇੰਜ਼ਮਾਮ ਕਾਫੀ ਬਿਹਤਰ ਮਹਿਸੂਸ ਕਰ ਰਹੇ ਹਨ ਅਤੇ ਜਲਦ ਹੀ ਉਨ੍ਹਾਂ ਨੂੰ ਹਸਪਤਾਲ ਤੋਂ ਛੁੱਟੀ ਮਿਲ ਜਾਵੇਗੀ। ਹੁਣ ਉਹ ਠੀਕ ਹਨ।

51 ਸਾਲਾਂ ਦੇ ਇੰਜ਼ਮਾਮ ਨੇ ਆਪਣੇ ਸ਼ਾਨਦਾਰ ਕਰੀਅਰ ਦੌਰਾਨ 120 ਟੈਸਟ ਅਤੇ 378 ਵਨ ਡੇ ਅੰਤਰਰਾਸ਼ਟਰੀ ਮੈਚ ਖੇਡੇ। ਉਨ੍ਹਾਂ ਨੇ 2016-2019 ਦੇ ਵਿੱਚ ਮੁੱਖ ਚੋਣਕਾਰ ਵਜੋਂ ਵੀ ਸੇਵਾ ਨਿਭਾਈ ਅਤੇ ਉਸਦੇ ਕਾਰਜਕਾਲ ਦੌਰਾਨ ਹੀ ਪਾਕਿਸਤਾਨ ਨੇ 2017 ਵਿੱਚ ਭਾਰਤ ਦੇ ਖਿਲਾਫ ਆਈਸੀਸੀ ਚੈਂਪੀਅਨਜ਼ ਟਰਾਫੀ ਦਾ ਫਾਇਨਲ ਜਿੱਤਿਆ।

ਹਾਲਾਂਕਿ, ਪਾਕਿਸਤਾਨ ਕ੍ਰਿਕਟ ਬੋਰਡ ਦੇ ਨਵੇਂ ਪ੍ਰਬੰਧਨ ਦੁਆਰਾ ਉਨ੍ਹਾਂ ਨੂੰ ਵਿਸ਼ਵ ਕੱਪ ਤੋਂ ਬਾਅਦ 2019 ਦੇ ਅੰਤ ਵਿੱਚ ਅਹੁਦਾ ਛੱਡਣ ਲਈ ਕਿਹਾ ਗਿਆ ਸੀ।

ਇਹ ਵੀ ਪੜੋ: IPL 2021: ਕੋਹਲੀ ਦੇ 'ਸਭ ਤੋਂ ਵੱਡੇ ਦੁਸ਼ਮਣ' ਨੇ ਸੰਨਿਆਸ ਲੈਣ ਦਾ ਕੀਤਾ ਫੈਸਲਾ

ABOUT THE AUTHOR

...view details