ਪੰਜਾਬ

punjab

By

Published : May 7, 2020, 7:51 AM IST

ETV Bharat / international

ਕੋਵਿਡ-19: ਦੁਨੀਆ ਭਰ 'ਚ ਮਰੀਜ਼ਾਂ ਦੀ ਗਿਣਤੀ ਸਾਢੇ 37 ਲੱਖ, 2 ਲੱਖ 63 ਹਜ਼ਾਰ ਮੌਤਾਂ

ਵਿਸ਼ਵ ਮਹਾਂਮਾਰੀ ਕੋਰੋਨਾ ਵਾਇਰਸ ਨਾਲ ਦੁਨੀਆ ਭਰ ਵਿੱਚ 2 ਲੱਖ 63 ਹਜ਼ਾਰ ਤੋਂ ਵੱਧ ਮੌਤਾਂ ਹੋ ਚੁੱਕੀਆਂ ਹਨ ਜਦਕਿ ਕੁੱਲ ਮਰੀਜ਼ਾਂ ਦੀ ਗਿਣਤੀ ਸਾਢੇ 37 ਲੱਖ ਤੋਂ ਵੱਧ ਹੋ ਚੁੱਕੀ ਹੈ।

corona
corona

ਨਵੀਂ ਦਿੱਲੀ: ਕੋਰੋਨਾ ਦਾ ਕਹਿਰ ਰੁਕਣ ਦਾ ਨਾਂਅ ਨਹੀਂ ਲੈ ਰਿਹਾ। ਦੁਨੀਆ ਭਰ ਵਿੱਚ ਇਸ ਦੀ ਤਬਾਹੀ ਲਗਾਤਾਰ ਜਾਰੀ ਹੈ। ਹੁਣ ਤੱਕ ਅਧਿਕਾਰਿਕ ਤੌਰ 'ਤੇ ਕੋਰੋਨਾ ਨਾਲ ਪੀੜਤ ਮਰੀਜ਼ਾਂ ਦੀ ਗਿਣਤੀ ਸਾਢੇ 37 ਲੱਖ ਤੋਂ ਵੱਧ ਹੋ ਗਈ ਹੈ ਜਿੰਨਾਂ ਵਿੱਚੋਂ 2 ਲੱਖ 63 ਹਜ਼ਾਰ ਤੋਂ ਵੱਧ ਲੋਕਾਂ ਦੀ ਮੌਤ ਹੋ ਗਈ ਹੈ।

ਕੋਰੋਨਾ ਮਹਾਂਮਾਰੀ ਨੇ ਦੁਨੀਆਂ ਦੇ ਸਭ ਤੋਂ ਵਿਕਸਿਤ ਦੇਸ਼ਾਂ ਨੂੰ ਆਪਣਾ ਸਭ ਤੋਂ ਵੱਡਾ ਨਿਸ਼ਾਨਾ ਬਣਾਇਆ ਹੈ ਅਤੇ ਆਪਣੀ ਮਾਰ ਨਾਲ ਉਨ੍ਹਾਂ ਦੇਸ਼ਾਂ ਦੀਆਂ ਸਾਰੀਆਂ ਸ਼ਕਤੀਆਂ ਫੇਲ੍ਹ ਕਰ ਦਿੱਤੀਆਂ। ਚੀਨ ਤੋਂ ਸ਼ੁਰੂ ਹੋਏ ਇਸ ਵਾਇਰਸ ਨੇ ਸਭ ਤੋਂ ਪਹਿਲਾਂ ਚੀਨ ਵਿੱਚ ਤਬਾਹੀ ਮਚਾਈ ਅਤੇ ਫੇਰ ਆਪਣੇ ਪੈਰ ਯੂਰਪ ਵਿੱਚ ਪਸਾਰੇ ਅਤੇ ਫੇਰ ਅਮਰੀਕਾ ਨੂੰ ਆਪਣਾ ਵੱਡੇ ਪੱਧਰ 'ਤੇ ਸ਼ਿਕਾਰ ਬਣਾਇਆ।

ਇਹ ਵੀ ਪੜ੍ਹੋ: UV ਸਫ਼ਾਈ ਰੋਬੋਟ ਦੀ ਮਦਦ ਲੈਣ ਵਾਲਾ ਪਹਿਲਾ ਹਵਾਈ ਅੱਡਾ ਬਣਿਆ ਪੀਟਰਸਬਰਗ ਕੌਮਾਂਤਰੀ ਹਵਾਈ ਅੱਡਾ

ਸਭ ਤੋਂ ਸ਼ਕਤੀਸ਼ਾਲੀ ਦੇਸ਼ ਕਹਾਉਣ ਵਾਲਾ ਅਮਰੀਕਾ ਹੀ ਹੁਣ ਇਸ ਦੀ ਸਭ ਤੋਂ ਵੱਧ ਮਾਰ ਝੱਲ ਰਿਹਾ ਹੈ। ਅਮਰੀਕਾ ਵਿੱਚ ਕੋਰੋਨਾ ਨਾਲ ਹੁਣ ਤੱਕ ਮਰੀਜ਼ਾਂ ਦੀ ਗਿਣਤੀ 12 ਲੱਖ ਤੋਂ ਪਾਰ ਹੋ ਚੁੱਕੀ ਹੈ ਅਤੇ 73 ਹਜ਼ਾਰ ਤੋਂ ਵੱਧ ਮੌਤਾਂ ਹੋ ਚੁੱਕੀਆਂ ਹਨ। ਯੂਰਪ ਮਹਾਂਦੀਪ ਵੀ ਇਸ ਨਾਲ ਬੁਰੀ ਤਰ੍ਹਾਂ ਗ੍ਰਸਤ ਹੈ।

ਜਾਣਕਾਰੀ ਲਈ ਦੱਸ ਦਈਏ ਕਿ ਭਾਰਤ ਵਿੱਚ ਵੀ ਕੋਰੋਨਾ ਲਗਾਤਾਰ ਫੈਲ ਰਿਹਾ ਹੈ ਅਤੇ ਇਸ ਨਾਲ ਪੀੜਤ ਮਰੀਜ਼ਾਂ ਦੀ ਗਿਣਤੀ 52 ਹਜ਼ਾਰ ਤੋਂ ਵੱਧ ਹੋ ਗਈ ਹੈ। ਭਾਰਤ ਵਿੱਚ ਹੁਣ ਤੱਕ 1785 ਲੋਕਾਂ ਦੀ ਮੌਤ ਹੋ ਚੁੱਕੀ ਹੈ।

ABOUT THE AUTHOR

...view details