ਪੰਜਾਬ

punjab

ETV Bharat / international

ਕੋਵਿਡ-19: ਦੁਨੀਆ ਭਰ 'ਚ ਮਰੀਜ਼ਾਂ ਦੀ ਗਿਣਤੀ 46 ਲੱਖ ਤੋਂ ਪਾਰ, 3 ਲੱਖ ਮੌਤਾਂ - ਕੋਵਿਡ-19

ਵਿਸ਼ਵ ਮਹਾਂਮਾਰੀ ਕੋਰੋਨਾ ਵਾਇਰਸ ਨਾਲ ਦੁਨੀਆ ਭਰ ਵਿੱਚ 3 ਲੱਖ 11 ਹਜ਼ਾਰ ਤੋਂ ਵੱਧ ਮੌਤਾਂ ਹੋ ਚੁੱਕੀਆਂ ਹਨ ਜਦਕਿ ਕੁੱਲ ਮਰੀਜ਼ਾਂ ਦੀ ਗਿਣਤੀ 46 ਲੱਖ ਤੋਂ ਵੱਧ ਹੋ ਚੁੱਕੀ ਹੈ।

global COVID-19 tracker: total number of corona cases in the world
global COVID-19 tracker: total number of corona cases in the world

By

Published : May 17, 2020, 7:48 AM IST

ਨਵੀਂ ਦਿੱਲੀ: ਕੋਰੋਨਾ ਦਾ ਕਹਿਰ ਰੁਕਣ ਦਾ ਨਾਂਅ ਨਹੀਂ ਲੈ ਰਿਹਾ। ਦੁਨੀਆ ਭਰ ਵਿੱਚ ਇਸ ਦੀ ਤਬਾਹੀ ਲਗਾਤਾਰ ਜਾਰੀ ਹੈ। ਹੁਣ ਤੱਕ ਅਧਿਕਾਰਿਕ ਤੌਰ 'ਤੇ ਕੋਰੋਨਾ ਨਾਲ ਪੀੜਤ ਮਰੀਜ਼ਾਂ ਦੀ ਗਿਣਤੀ 46 ਲੱਖ ਤੋਂ ਵੱਧ ਹੋ ਗਈ ਹੈ ਜਿੰਨਾਂ ਵਿੱਚੋਂ 3 ਲੱਖ 11 ਹਜ਼ਾਰ ਤੋਂ ਵੱਧ ਲੋਕਾਂ ਦੀ ਮੌਤ ਹੋ ਗਈ ਹੈ।

ਕੋਰੋਨਾ ਮਹਾਂਮਾਰੀ ਨੇ ਦੁਨੀਆਂ ਦੇ ਸਭ ਤੋਂ ਵਿਕਸਿਤ ਦੇਸ਼ਾਂ ਨੂੰ ਆਪਣਾ ਸਭ ਤੋਂ ਵੱਡਾ ਨਿਸ਼ਾਨਾ ਬਣਾਇਆ ਹੈ ਅਤੇ ਆਪਣੀ ਮਾਰ ਨਾਲ ਉਨ੍ਹਾਂ ਦੇਸ਼ਾਂ ਦੀਆਂ ਸਾਰੀਆਂ ਸ਼ਕਤੀਆਂ ਫੇਲ੍ਹ ਕਰ ਦਿੱਤੀਆਂ। ਚੀਨ ਤੋਂ ਸ਼ੁਰੂ ਹੋਏ ਇਸ ਵਾਇਰਸ ਨੇ ਸਭ ਤੋਂ ਪਹਿਲਾਂ ਚੀਨ ਵਿੱਚ ਤਬਾਹੀ ਮਚਾਈ ਅਤੇ ਫੇਰ ਆਪਣੇ ਪੈਰ ਯੂਰਪ ਵਿੱਚ ਪਸਾਰੇ ਅਤੇ ਇਸ ਤੋਂ ਬਾਅਦ ਅਮਰੀਕਾ ਨੂੰ ਆਪਣਾ ਵੱਡੇ ਪੱਧਰ 'ਤੇ ਸ਼ਿਕਾਰ ਬਣਾਇਆ।

ਇਹ ਵੀ ਪੜ੍ਹੋ: ਪੰਜਾਬ 'ਚ ਕੋਰੋਨਾ ਮਰੀਜ਼ਾਂ ਦੀ ਗਿਣਤੀ ਹੋਈ 1946, 1257 ਲੋਕ ਹੋਏ ਠੀਕ

ਦੁਨੀਆ ਦੀ ਅਗਵਾਈ ਕਰਨ ਵਾਲਾ ਅਤੇ ਸਭ ਤੋਂ ਸ਼ਕਤੀਸ਼ਾਲੀ ਦੇਸ਼ ਕਹਾਉਣ ਵਾਲਾ ਅਮਰੀਕਾ ਹੀ ਹੁਣ ਇਸ ਦੀ ਸਭ ਤੋਂ ਵੱਧ ਮਾਰ ਝੱਲ ਰਿਹਾ ਹੈ। ਅਮਰੀਕਾ ਵਿੱਚ ਕੋਰੋਨਾ ਨਾਲ ਹੁਣ ਤੱਕ ਮਰੀਜ਼ਾਂ ਦੀ ਗਿਣਤੀ 14 ਲੱਖ 67 ਹਜ਼ਾਰ ਤੋਂ ਪਾਰ ਹੋ ਚੁੱਕੀ ਹੈ ਅਤੇ 88 ਹਜ਼ਾਰ ਤੋਂ ਵੱਧ ਮੌਤਾਂ ਹੋ ਚੁੱਕੀਆਂ ਹਨ। ਯੂਰਪ ਮਹਾਂਦੀਪ ਵੀ ਇਸ ਨਾਲ ਬੁਰੀ ਤਰ੍ਹਾਂ ਗ੍ਰਸਤ ਹੈ।

ਜਾਣਕਾਰੀ ਲਈ ਦੱਸ ਦਈਏ ਕਿ ਭਾਰਤ ਵਿੱਚ ਵੀ ਕੋਰੋਨਾ ਲਗਾਤਾਰ ਫੈਲ ਰਿਹਾ ਹੈ ਅਤੇ ਇਸ ਨਾਲ ਪੀੜਤ ਮਰੀਜ਼ਾਂ ਦੀ ਗਿਣਤੀ 90 ਹਜ਼ਾਰ ਤੋਂ ਵੱਧ ਹੋ ਗਈ ਹੈ। ਭਾਰਤ ਵਿੱਚ ਹੁਣ ਤੱਕ 2871 ਲੋਕਾਂ ਦੀ ਮੌਤ ਹੋ ਚੁੱਕੀ ਹੈ।

ABOUT THE AUTHOR

...view details