ਨਵੀਂ ਦਿੱਲੀ: ਕੋਰੋਨਾ ਦਾ ਕਹਿਰ ਰੁਕਣ ਦਾ ਨਾਂਅ ਨਹੀਂ ਲੈ ਰਿਹਾ। ਦੁਨੀਆ ਭਰ ਵਿੱਚ ਇਸ ਦੀ ਤਬਾਹੀ ਲਗਾਤਾਰ ਜਾਰੀ ਹੈ। ਹੁਣ ਤੱਕ ਅਧਿਕਾਰਿਕ ਤੌਰ 'ਤੇ ਕੋਰੋਨਾ ਨਾਲ ਪੀੜਤ ਮਰੀਜ਼ਾਂ ਦੀ ਗਿਣਤੀ 52 ਲੱਖ ਤੋਂ ਵੱਧ ਹੋ ਚੁੱਕੀ ਹੈ, ਜਿੰਨਾਂ ਵਿੱਚੋਂ 3 ਲੱਖ 38 ਹਜ਼ਾਰ ਤੋਂ ਵੱਧ ਲੋਕਾਂ ਦੀ ਮੌਤ ਹੋ ਗਈ ਹੈ।
ਕੋਰੋਨਾ ਮਹਾਂਮਾਰੀ ਨੇ ਦੁਨੀਆਂ ਦੇ ਸਭ ਤੋਂ ਵਿਕਸਿਤ ਦੇਸ਼ਾਂ ਨੂੰ ਆਪਣਾ ਸਭ ਤੋਂ ਵੱਡਾ ਨਿਸ਼ਾਨਾ ਬਣਾਇਆ ਹੈ ਅਤੇ ਆਪਣੀ ਮਾਰ ਨਾਲ ਉਨ੍ਹਾਂ ਦੇਸ਼ਾਂ ਦੀਆਂ ਸਾਰੀਆਂ ਸ਼ਕਤੀਆਂ ਫੇਲ੍ਹ ਕਰ ਦਿੱਤੀਆਂ। ਚੀਨ ਤੋਂ ਸ਼ੁਰੂ ਹੋਏ ਇਸ ਵਾਇਰਸ ਨੇ ਸਭ ਤੋਂ ਪਹਿਲਾਂ ਚੀਨ ਵਿੱਚ ਤਬਾਹੀ ਮਚਾਈ ਅਤੇ ਫੇਰ ਆਪਣੇ ਪੈਰ ਯੂਰਪ ਵਿੱਚ ਪਸਾਰੇ ਅਤੇ ਫੇਰ ਅਮਰੀਕਾ ਨੂੰ ਆਪਣਾ ਵੱਡੇ ਪੱਧਰ 'ਤੇ ਸ਼ਿਕਾਰ ਬਣਾਇਆ।