ਪੰਜਾਬ

punjab

ETV Bharat / international

ਕੋਵਿਡ-19: ਦੁਨੀਆ ਭਰ 'ਚ ਮਰੀਜ਼ਾਂ ਦੀ ਗਿਣਤੀ 54 ਲੱਖ ਤੋਂ ਪਾਰ, ਸਾਢੇ 3 ਲੱਖ ਦੇ ਕਰੀਬ ਮੌਤਾਂ - ਕੋਵਿਡ-19

ਵਿਸ਼ਵ ਮਹਾਂਮਾਰੀ ਕੋਰੋਨਾ ਵਾਇਰਸ ਨਾਲ ਦੁਨੀਆ ਭਰ ਵਿੱਚ 3 ਲੱਖ 44 ਹਜ਼ਾਰ ਤੋਂ ਵੱਧ ਮੌਤਾਂ ਹੋ ਚੁੱਕੀਆਂ ਹਨ ਜਦਕਿ ਕੁੱਲ ਮਰੀਜ਼ਾਂ ਦੀ ਗਿਣਤੀ 54 ਲੱਖ ਤੋਂ ਵੱਧ ਹੋ ਚੁੱਕੀ ਹੈ।

corona
corona

By

Published : May 25, 2020, 7:47 AM IST

ਨਵੀਂ ਦਿੱਲੀ: ਕੋਰੋਨਾ ਦਾ ਕਹਿਰ ਰੁਕਣ ਦਾ ਨਾਂਅ ਨਹੀਂ ਲੈ ਰਿਹਾ। ਦੁਨੀਆ ਭਰ ਵਿੱਚ ਇਸ ਦੀ ਤਬਾਹੀ ਲਗਾਤਾਰ ਜਾਰੀ ਹੈ। ਹੁਣ ਤੱਕ ਅਧਿਕਾਰਿਕ ਤੌਰ 'ਤੇ ਕੋਰੋਨਾ ਨਾਲ ਪੀੜਤ ਮਰੀਜ਼ਾਂ ਦੀ ਗਿਣਤੀ 54 ਲੱਖ ਤੋਂ ਵੱਧ ਹੋ ਚੁੱਕੀ ਹੈ, ਜਿੰਨਾਂ ਵਿੱਚੋਂ 3 ਲੱਖ 44 ਹਜ਼ਾਰ ਤੋਂ ਵੱਧ ਲੋਕਾਂ ਦੀ ਮੌਤ ਹੋ ਗਈ ਹੈ।

ਕੋਰੋਨਾ ਮਹਾਂਮਾਰੀ ਨੇ ਦੁਨੀਆਂ ਦੇ ਸਭ ਤੋਂ ਵਿਕਸਿਤ ਦੇਸ਼ਾਂ ਨੂੰ ਆਪਣਾ ਸਭ ਤੋਂ ਵੱਡਾ ਨਿਸ਼ਾਨਾ ਬਣਾਇਆ ਹੈ ਅਤੇ ਆਪਣੀ ਮਾਰ ਨਾਲ ਉਨ੍ਹਾਂ ਦੇਸ਼ਾਂ ਦੀਆਂ ਸਾਰੀਆਂ ਸ਼ਕਤੀਆਂ ਫੇਲ੍ਹ ਕਰ ਦਿੱਤੀਆਂ। ਚੀਨ ਤੋਂ ਸ਼ੁਰੂ ਹੋਏ ਇਸ ਵਾਇਰਸ ਨੇ ਸਭ ਤੋਂ ਪਹਿਲਾਂ ਚੀਨ ਵਿੱਚ ਤਬਾਹੀ ਮਚਾਈ ਅਤੇ ਫੇਰ ਆਪਣੇ ਪੈਰ ਯੂਰਪ ਵਿੱਚ ਪਸਾਰੇ ਅਤੇ ਫੇਰ ਅਮਰੀਕਾ ਨੂੰ ਆਪਣਾ ਵੱਡੇ ਪੱਧਰ 'ਤੇ ਸ਼ਿਕਾਰ ਬਣਾਇਆ।

ਇਹ ਵੀ ਪੜ੍ਹੋ: ਪੰਜਾਬ ਤੋਂ ਹੁਣ ਤੱਕ 2060 ਮਾਮਲੇ ਆਏ ਸਾਹਮਣੇ, ਐਕਟਿਵ ਕੇਸਾਂ ਦੀ ਗਿਣਤੀ ਘੱਟ ਕੇ ਹੋਈ 122

ਦੁਨੀਆ ਦੀ ਅਗੁਵਾਈ ਕਰਨ ਵਾਲਾ ਅਤੇ ਸਭ ਤੋਂ ਸ਼ਕਤੀਸ਼ਾਲੀ ਦੇਸ਼ ਕਹਾਉਣ ਵਾਲਾ ਅਮਰੀਕਾ ਹੀ ਹੁਣ ਇਸ ਦੀ ਸਭ ਤੋਂ ਵੱਧ ਮਾਰ ਝੱਲ ਰਿਹਾ ਹੈ। ਅਮਰੀਕਾ ਵਿੱਚ ਕੋਰੋਨਾ ਨਾਲ ਹੁਣ ਤੱਕ ਮਰੀਜ਼ਾਂ ਦੀ ਗਿਣਤੀ 16 ਲੱਖ ਤੋਂ ਪਾਰ ਹੋ ਚੁੱਕੀ ਹੈ ਅਤੇ 97 ਹਜ਼ਾਰ ਤੋਂ ਵੱਧ ਮੌਤਾਂ ਹੋ ਚੁੱਕੀਆਂ ਹਨ। ਯੂਰਪ ਮਹਾਂਦੀਪ ਵੀ ਇਸ ਨਾਲ ਬੁਰੀ ਤਰ੍ਹਾਂ ਗ੍ਰਸਤ ਹੈ।

ਜਾਣਕਾਰੀ ਲਈ ਦੱਸ ਦਈਏ ਕਿ ਭਾਰਤ ਵਿੱਚ ਵੀ ਕੋਰੋਨਾ ਲਗਾਤਾਰ ਫੈਲ ਰਿਹਾ ਹੈ ਅਤੇ ਇਸ ਨਾਲ ਪੀੜਤ ਮਰੀਜ਼ਾਂ ਦੀ ਗਿਣਤੀ 1 ਲੱਖ 38 ਹਜ਼ਾਰ ਤੋਂ ਵੱਧ ਹੋ ਗਈ ਹੈ। ਭਾਰਤ ਵਿੱਚ ਹੁਣ ਤੱਕ 4024 ਲੋਕਾਂ ਦੀ ਮੌਤ ਹੋ ਚੁੱਕੀ ਹੈ।

ABOUT THE AUTHOR

...view details