ਪੰਜਾਬ

punjab

ETV Bharat / international

ਕੋਵਿਡ-19: ਦੁਨੀਆ ਭਰ 'ਚ ਮਰੀਜ਼ਾਂ ਦੀ ਗਿਣਤੀ 60 ਲੱਖ ਤੋਂ ਪਾਰ, ਸਾਢੇ 3 ਲੱਖ ਮੌਤਾਂ

ਵਿਸ਼ਵ ਮਹਾਂਮਾਰੀ ਕੋਰੋਨਾ ਵਾਇਰਸ ਨਾਲ ਦੁਨੀਆ ਭਰ ਵਿੱਚ 3 ਲੱਖ 68 ਹਜ਼ਾਰ ਤੋਂ ਵੱਧ ਮੌਤਾਂ ਹੋ ਚੁੱਕੀਆਂ ਹਨ ਜਦਕਿ ਕੁੱਲ ਮਰੀਜ਼ਾਂ ਦੀ ਗਿਣਤੀ 60 ਲੱਖ ਤੋਂ ਵੱਧ ਹੋ ਚੁੱਕੀ ਹੈ।

global COVID-19 tracker: total number of corona cases in the world
ਕੋਵਿਡ-19: ਦੁਨੀਆ ਭਰ 'ਚ ਮਰੀਜ਼ਾਂ ਦੀ ਗਿਣਤੀ 60 ਲੱਖ ਤੋਂ ਪਾਰ, ਸਾਢੇ 3 ਲੱਖ ਮੌਤਾਂ

By

Published : May 31, 2020, 6:59 AM IST

ਨਵੀਂ ਦਿੱਲੀ: ਕੋਰੋਨਾ ਦਾ ਕਹਿਰ ਰੁਕਣ ਦਾ ਨਾਂਅ ਨਹੀਂ ਲੈ ਰਿਹਾ। ਦੁਨੀਆ ਭਰ ਵਿੱਚ ਇਸ ਦੀ ਤਬਾਹੀ ਲਗਾਤਾਰ ਜਾਰੀ ਹੈ। ਹੁਣ ਤੱਕ ਅਧਿਕਾਰਿਕ ਤੌਰ 'ਤੇ ਕੋਰੋਨਾ ਨਾਲ ਪੀੜਤ ਮਰੀਜ਼ਾਂ ਦੀ ਗਿਣਤੀ 60 ਲੱਖ ਤੋਂ ਵੱਧ ਹੋ ਚੁੱਕੀ ਹੈ, ਜਿਨ੍ਹਾਂ ਵਿੱਚੋਂ 3 ਲੱਖ 68 ਹਜ਼ਾਰ ਤੋਂ ਵੱਧ ਲੋਕਾਂ ਦੀ ਮੌਤ ਹੋ ਗਈ ਹੈ।

ਕੋਰੋਨਾ ਮਹਾਂਮਾਰੀ ਨੇ ਦੁਨੀਆਂ ਦੇ ਸਭ ਤੋਂ ਵਿਕਸਿਤ ਦੇਸ਼ਾਂ ਨੂੰ ਆਪਣਾ ਸਭ ਤੋਂ ਵੱਡਾ ਨਿਸ਼ਾਨਾ ਬਣਾਇਆ ਹੈ ਤੇ ਆਪਣੀ ਮਾਰ ਨਾਲ ਉਨ੍ਹਾਂ ਦੇਸ਼ਾਂ ਦੀਆਂ ਸਾਰੀਆਂ ਸ਼ਕਤੀਆਂ ਫੇਲ੍ਹ ਕਰ ਦਿੱਤੀਆਂ। ਚੀਨ ਤੋਂ ਸ਼ੁਰੂ ਹੋਏ ਇਸ ਵਾਇਰਸ ਨੇ ਸਭ ਤੋਂ ਪਹਿਲਾਂ ਚੀਨ ਵਿੱਚ ਤਬਾਹੀ ਮਚਾਈ ਅਤੇ ਫੇਰ ਆਪਣੇ ਪੈਰ ਯੂਰਪ ਵਿੱਚ ਪਸਾਰੇ ਅਤੇ ਫਿਰ ਅਮਰੀਕਾ ਨੂੰ ਆਪਣਾ ਵੱਡੇ ਪੱਧਰ 'ਤੇ ਸ਼ਿਕਾਰ ਬਣਾਇਆ।

ਇਹ ਵੀ ਪੜ੍ਹੋ: ਦੇਸ਼ 'ਚ 30 ਜੂਨ ਤੱਕ ਵਧਿਆ ਲੌਕਡਾਊਨ, ਗ੍ਰਹਿ ਮੰਤਰਾਲੇ ਨੇ ਜਾਰੀ ਕੀਤੇ ਦਿਸ਼ਾ ਨਿਰਦੇਸ਼

ਦੁਨੀਆ ਦੀ ਅਗੁਵਾਈ ਕਰਨ ਵਾਲਾ ਅਤੇ ਸਭ ਤੋਂ ਸ਼ਕਤੀਸ਼ਾਲੀ ਦੇਸ਼ ਕਹਾਉਣ ਵਾਲਾ ਅਮਰੀਕਾ ਹੀ ਹੁਣ ਇਸ ਦੀ ਸਭ ਤੋਂ ਵੱਧ ਮਾਰ ਝੱਲ ਰਿਹਾ ਹੈ। ਅਮਰੀਕਾ ਵਿੱਚ ਕੋਰੋਨਾ ਨਾਲ ਹੁਣ ਤੱਕ ਮਰੀਜ਼ਾਂ ਦੀ ਗਿਣਤੀ 17 ਲੱਖ ਤੋਂ ਵੱਧ ਹੋ ਚੁੱਕੀ ਹੈ ਅਤੇ 1 ਲੱਖ ਤੋਂ ਵੱਧ ਮੌਤਾਂ ਹੋ ਚੁੱਕੀਆਂ ਹਨ। ਬ੍ਰਾਜ਼ੀਲ ਵਿੱਚ ਵੀ ਕੋਰੋਨਾ ਨੇ ਤਬਾਹੀ ਮਚਾ ਰੱਖੀ ਹੈ। 4 ਲੱਖ 98 ਹਜ਼ਾਰ ਮਾਮਲਿਆਂ ਨਾਲ ਬ੍ਰਾਜ਼ੀਲ ਦੁਨੀਆਂ 'ਚ ਦੂਜੇ ਨੰਬਰ 'ਤੇ ਸੱਭ ਤੋਂ ਵੱਧ ਪੌਜ਼ੀਟਿਵ ਮਾਮਲਿਆਂ ਵਾਲਾ ਦੇਸ਼ ਹੈ। ਰੂਸ ਵਿੱਚ ਵੀ 3 ਲੱਖ 96 ਹਜ਼ਾਰ ਪੌਜ਼ੀਟਿਵ ਮਾਮਲੇ ਹਨ।

ਜਾਣਕਾਰੀ ਲਈ ਦੱਸ ਦਈਏ ਕਿ ਭਾਰਤ ਵਿੱਚ ਵੀ ਕੋਰੋਨਾ ਲਗਾਤਾਰ ਫੈਲ ਰਿਹਾ ਹੈ ਅਤੇ ਇਸ ਨਾਲ ਪੀੜਤ ਮਰੀਜ਼ਾਂ ਦੀ ਗਿਣਤੀ 1 ਲੱਖ 81 ਹਜ਼ਾਰ ਤੋਂ ਵੱਧ ਹੋ ਗਈ ਹੈ। ਭਾਰਤ ਵਿੱਚ ਹੁਣ ਤੱਕ 5185 ਲੋਕਾਂ ਦੀ ਮੌਤ ਹੋ ਚੁੱਕੀ ਹੈ। ਭਾਰਤ ਵੀ ਕੋਰੋਨਾ ਮਾਮਲਿਆਂ 'ਚ ਦੁਨੀਆਂ ਭਰ 'ਚ 9ਵੇਂ ਨੰਬਰ 'ਤੇ ਪਹੁੰਚ ਚੁੱਕਿਆ ਹੈ।

ABOUT THE AUTHOR

...view details