ਪੰਜਾਬ

punjab

ETV Bharat / international

ਕਾਬੁਲ ਹਵਾਈ ਅੱਡੇ ਦੇ ਐਂਟਰੀ ਗੇਟ ਨਜ਼ਦੀਕ ਗੋਲੀਬਾਰੀ, ਅੱਥਰੂ ਗੈਸ ਦੇ ਗੋਲੇ ਵੀ ਦਾਗੇ

ਅਫਗਾਨਿਸਤਾਨ ਦੀ ਸਥਿਤੀ ਬਦ ਤੋਂ ਬਦਤਰ ਹੁੰਦੀ ਜਾ ਰਹੀ ਹੈ। ਇਸ ਦੌਰਾਨ ਕਾਬੁਲ ਹਵਾਈ ਅੱਡੇ ਦੇ ਪ੍ਰਵੇਸ਼ ਦੁਆਰ ਦੇ ਨਜ਼ਦੀਕ ਗੋਲੀਬਾਰੀ ਦੀ ਇੱਕ ਘਟਨਾ ਸਾਹਮਣੇ ਆਈ ਹੈ। ਇਸ ਤੋਂ ਇਲਾਵਾ ਅੱਥਰੂ ਗੈਸ ਦੇ ਗੋਲੇ ਵੀ ਸੁੱਟੇ ਗਏ ਹਨ। ਗੋਲੀਬਾਰੀ ਤੋਂ ਬਾਅਦ ਹਵਾਈ ਅੱਡੇ 'ਤੇ ਹਫੜਾ-ਦਫੜੀ ਦਾ ਮਾਹੌਲ ਹੈ।

GUN SHOTS FIRED AT KABUL AIRPORT
GUN SHOTS FIRED AT KABUL AIRPORT

By

Published : Aug 28, 2021, 10:06 PM IST

ਕਾਬੁਲ: ਅਫਗਾਨਿਸਤਾਨ ਦੇ ਹਾਲਾਤ ਬਦ ਤੋਂ ਬਦਤਰ ਹੁੰਦੇ ਜਾ ਰਹੇ ਹਨ। ਮੀਡੀਆ ਰਿਪੋਰਟਾਂ ਦੇ ਅਨੁਸਾਰ, ਤਾਜ਼ਾ ਘਟਨਾਕ੍ਰਮ ਵਿੱਚ ਕਾਬੁਲ ਏਅਰਪੋਰਟ ਦੇ ਪ੍ਰਵੇਸ਼ ਦੁਆਰ ਦੇ ਨਜ਼ਦੀਕ ਗੋਲੀਬਾਰੀ ਦੀ ਇੱਕ ਘਟਨਾ ਸਾਹਮਣੇ ਆਈ ਹੈ। ਇਸ ਤੋਂ ਇਲਾਵਾ ਅੱਥਰੂ ਗੈਸ ਦੇ ਗੋਲੇ ਵੀ ਸੁੱਟੇ ਗਏ ਹਨ। ਗੋਲੀਬਾਰੀ ਤੋਂ ਬਾਅਦ ਹਵਾਈ ਅੱਡੇ 'ਤੇ ਹਫੜਾ-ਦਫੜੀ ਦਾ ਮਾਹੌਲ ਹੈ।

ਇਸ ਤੋਂ ਪਹਿਲਾਂ ਅਮਰੀਕੀ ਫੌਜ ਨੇ ਕਿਹਾ ਹੈ ਕਿ ਉਸਨੇ ਅਫਗਾਨਿਸਤਾਨ ਵਿੱਚ ਇਸਲਾਮਿਕ ਸਟੇਟ ਦੇ 'ਸਾਜ਼ਿਸ਼ਕਾਰਾਂ' ਦੇ ਵਿਰੁੱਧ ਇੱਕ ਡਰੋਨ ਹਮਲਾ ਕੀਤਾ ਹੈ।

ਵੀਰਵਾਰ ਨੂੰ ਕਾਬੁਲ ਹਵਾਈ ਅੱਡੇ ਦੇ ਨਜ਼ਦੀਕ ਭੀੜ ਉੱਤੇ ਹੋਏ ਹਮਲੇ ਵਿੱਚ 13 ਅਮਰੀਕੀ ਕਰਮਚਾਰੀ ਅਤੇ 169 ਤੋਂ ਵੱਧ ਅਫਗਾਨ ਨਾਗਰਿਕ ਮਾਰੇ ਗਏ ਸਨ। ਅਮਰੀਕੀ ਰਾਸ਼ਟਰਪਤੀ ਜੋ ਬਾਈਡੇਨ ਨੇ ਆਤਮਘਾਤੀ ਬੰਬ ਧਮਾਕਿਆਂ ਤੋਂ ਬਾਅਦ ਜਵਾਬੀ ਕਾਰਵਾਈ ਕਰਨ ਦਾ ਵਾਅਦਾ ਕੀਤਾ ਸੀ।

ਅਫਗਾਨਿਸਤਾਨ ਵਿੱਚ ਇਸਲਾਮਿਕ ਸਟੇਟ ਨਾਲ ਜੁੜੇ ਇਸਲਾਮਿਕ ਸਟੇਟ-ਖੁਰਾਸਾਨ (ਆਈਐਸਆਈਐਸ-ਕੇ) ਨੇ ਕਾਬੁਲ ਦੇ ਹਾਮਿਦ ਕਰਜ਼ਈ ਅੰਤਰਰਾਸ਼ਟਰੀ ਹਵਾਈ ਅੱਡੇ 'ਤੇ ਵੀਰਵਾਰ ਦੇ ਹਮਲਿਆਂ ਦੀ ਜ਼ਿੰਮੇਵਾਰੀ ਲਈ ਸੀ।

ਯੂਐਸ ਸੈਂਟਰਲ ਕਮਾਂਡ ਦੇ ਬੁਲਾਰੇ ਕੈਪਟਨ ਬਿਲ ਅਰਬਨ ਨੇ ਸ਼ੁੱਕਰਵਾਰ ਨੂੰ ਕਿਹਾ ਕਿ ਅਮਰੀਕੀ ਫ਼ੌਜ ਨੇ ਅੱਜ ਆਈਐਸਆਈਐਸ ਦੀ ਅਗਵਾਈ ਵਾਲੇ ਸਾਜ਼ਿਸ਼ਕਾਰ ਵਿਰੁੱਧ ਅੱਤਵਾਦ ਵਿਰੋਧੀ ਮੁਹਿੰਮ ਸ਼ੁਰੂ ਕੀਤੀ ਹੈ। ਇਹ ਮਨੁੱਖ ਰਹਿਤ ਹਵਾਈ ਹਮਲਾ ਅਫਗਾਨਿਸਤਾਨ ਦੇ ਨਾਂਗਰ ਪ੍ਰਾਂਤ ਵਿੱਚ ਹੋਇਆ। ਸ਼ੁਰੂਆਤੀ ਸੰਕੇਤ ਮਿਲੇ ਹਨ ਕਿ ਅਸੀਂ ਟਾਰਗੇਟ ਵਿਅਕਤੀ ਨੂੰ ਮਾਰ ਦਿੱਤਾ ਹੈ। ਸਾਡੇ ਕੋਲ ਕਿਸੇ ਵੀ ਨਾਗਰਿਕ ਦੇ ਮਾਰੇ ਜਾਣ ਦੀ ਜਾਣਕਾਰੀ ਨਹੀਂ ਹੈ।

ਇਸ ਤੋਂ ਪਹਿਲਾਂ ਵ੍ਹਾਈਟ ਹਾਊਸ ਨੇ ਕਿਹਾ ਸੀ ਕਿ ਰਾਸ਼ਟਰਪਤੀ ਜੋ ਬਾਈਡੇਨ ਕਾਬੁਲ ਹਵਾਈ ਅੱਡੇ 'ਤੇ ਹਮਲਾ ਕਰਨ ਵਾਲੇ ਅੱਤਵਾਦੀਆਂ ਨੂੰ ਜ਼ਿੰਦਾ ਨਹੀਂ ਛੱਡਣਾ ਚਾਹੁੰਦੇ। ਵ੍ਹਾਈਟ ਹਾਊਸ ਦੀ ਪ੍ਰੈਸ ਸਕੱਤਰ ਜੇਨ ਸਾਕੀ ਨੇ ਆਪਣੀ ਨਿਯਮਤ ਨਿਊਜ਼ ਕਾਨਫਰੰਸ ਵਿੱਚ ਕਿਹਾ ਕਿ ਉਸਨੇ ਕੱਲ੍ਹ ਸਪੱਸ਼ਟ ਕਰ ਦਿੱਤਾ ਸੀ ਕਿ ਉਹ ਹਮਲੇ ਲਈ ਜ਼ਿੰਮੇਵਾਰ ਲੋਕਾਂ ਨੂੰ ਜ਼ਿੰਦਾ ਨਹੀਂ ਛੱਡਣਾ ਚਾਹੁੰਦੇ।

ਹਾਲਾਂਕਿ, ਅਜੇ ਇਹ ਪਤਾ ਨਹੀਂ ਲੱਗ ਸਕਿਆ ਹੈ ਕਿ ਕਾਬੁਲ ਹਵਾਈ ਅੱਡੇ 'ਤੇ ਵੀਰਵਾਰ ਦੇ ਹਮਲੇ ਵਿੱਚ ਆਈਐਸਆਈਐਸ-ਕੇ ਦੇ ਸਾਜ਼ਿਸ਼ਕਾਰ ਸ਼ਾਮਲ ਸਨ ਜਾਂ ਨਹੀਂ।

ਇਹ ਵੀ ਪੜ੍ਹੋ:ਕਾਬੁਲ ਏਅਰਪੋਰਟ ਹਮਲਾ: ਅਮਰੀਕਾ ਨੇ ਲਿਆ ਬਦਲਾ

ABOUT THE AUTHOR

...view details