ਨਵੀਂ ਦਿੱਲੀ: ਘੋਟਕੀ ਸ਼ਹਿਰ ‘ਚ ਮੈਡੀਕਲ ਦੀ ਪੜ੍ਹਾਈ ਕਰ ਰਹੀ ਇੱਕ ਹਿੰਦੂ ਵਿਦਿਆਰਥਣ ਦਾ ਗਲਾ ਘੁੱਟ ਕੇ ਕਤਲ ਕਰਨ ਦੀ ਖ਼ਬਰ ਸਾਹਮਣੇ ਆਈ ਹੈ। ਇਸ ਘਟਨਾ 'ਤੇ ਦਿੱਲੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਮਨਜਿੰਦਰ ਸਿੰਘ ਸਿਰਸਾ ਨੇ ਟਵੀਟ ਕਰਕੇ ਘਟਨਾ ਦੀ ਨਿਖੇਧੀ ਕੀਤੀ ਤੇ ਨਾਲ ਹੀ ਪਾਕਿਸਤਾਨ ਦੇ ਪ੍ਰਧਾਨ ਮੰਤਰੀ ਇਮਰਾਨ ਖ਼ਾਨ ਨੂੰ ਘੱਟ ਗਿਣਤੀਆਂ ਨਾਲ ਹੋ ਰਹੇ ਜ਼ੁਰਮ ਨੂੰ ਰੋਕਣ ਦੀ ਅਪੀਲ ਕੀਤੀ।
ਇਹ ਵੀ ਪੜ੍ਹੋ: ਪ੍ਰਧਾਨ ਮੰਤਰੀ ਆਦਰਸ਼ ਗ੍ਰਾਮ ਯੋਜਨਾ ਵਿੱਚ ਚੁਣੇ ਗਏ ਜਲੰਧਰ ਦੇ ਪੰਜ ਪਿੰਡ
ਇਸ ਘਟਨਾ ਬਾਰੇ ਮਨਜਿੰਦਰ ਸਿੰਘ ਸਿਰਸਾ ਨੇ ਟਵੀਟ ਕਰਕੇ ਕਿਹਾ ਕਿ ਹਿੰਦੂ ਪਰਿਵਾਰ ਦੀ ਡਾ. ਨਿਮਰਤਾ ਚਾਂਦਨੀ ਨਾਲ ਧਰਮ ਬਦਲਣ ਲਈ ਜ਼ਬਰਦਸਤੀ ਕੀਤੀ ਗਈ ਤੇ ਜਦੋਂ ਉਸ ਨੇ ਧਰਮ ਬਦਲਣ ਤੋਂ ਇਨਕਾਰ ਕੀਤਾ ਤਾਂ ਉਸ ਦਾ ਕਤਲ ਕਰ ਦਿੱਤਾ ਗਿਆ। ਇਸ ਦੇ ਨਾਲ ਹੀ ਉਨ੍ਹਾਂ ਦੱਸਿਆ ਕਿ ਮ੍ਰਿਤਕ ਚਾਂਦਨੀ ਦੇ ਭਰਾ ਨੇ ਕਿਹਾ ਕਿ ਪੁਲਿਸ ਵੱਲੋਂ ਕਿਹਾ ਜਾ ਰਿਹਾ ਹੈ ਕਿ ਉਸ ਨੇ ਖ਼ੁਦਕੁਸ਼ੀ ਕੀਤੀ ਪਰ ਉਸ ਦਾ ਕਤਲ ਹੋਇਆ ਹੈ।
ਜ਼ਿਕਰਯੋਗ ਹੈ ਕਿ ਪਿਛਲੇ ਦਿਨੀਂ ਪਾਕਿਸਤਾਨ ਵਿੱਚ ਸਿੱਖ ਕੁੜੀ ਨੂੰ ‘ਜਬਰਨ’ ਧਰਮ ਪਰਿਵਰਤਨ ਕਰਨ ਲਈ ਕਿਹਾ ਗਿਆ ਸੀ ਤੇ ਹੁਣ ਇੱਕ ਹੋਰ ਨਵਾਂ ਮਾਮਲਾ ਸਾਹਮਣੇ ਆ ਗਿਆ ਹੈ। ਕੀ ਪਾਕਿਸਤਾਨ ਵਿੱਚ ਘੱਟ ਗਿਣਤੀਆਂ 'ਤੇ ਜ਼ੁਲਮ ਹੁੰਦੇ ਰਹਿਣਗੇ ਜਾਂ ਫਿਰ ਇਨ੍ਹਾਂ ਨੂੰ ਰੋਕਣ ਲਈ ਕੋਈ ਹੱਲ ਕੱਢਿਆ ਜਾਵੇਗਾ?