ਇਸਲਾਮਾਬਾਦ: ਪਾਕਿਸਤਾਨ ਦੇ ਪ੍ਰਧਾਨ ਮੰਤਰੀ ਇਮਰਾਨ ਖ਼ਾਨ ਸੋਮਵਾਰ ਨੂੰ ਮਲੇਸ਼ੀਆ ਦੇ ਦੋ ਦਿਨੀਂ ਦੌਰੇ ਲਈ ਰਵਾਨਾ ਹੋਣਗੇ। ਇਸ ਦੌਰਾਨ ਇਮਰਾਨ ਖ਼ਾਨ ਮਲੇਸ਼ੀਆ ਜਾਣ ਲਈ ਭਾਰਤੀ ਹਵਾਈ ਖ਼ੇਤਰ ਦੀ ਵਰਤੋਂ ਨਹੀਂ ਕਰਨਗੇ।
ਪੁਲਾਵਾਮਾ ਹਮਲੇ ਤੋਂ ਬਾਅਦ ਤਣਾਅ ਦੀ ਸਥਿਤੀ
ਬੀਤੇ ਸਾਲ ਫਰਵਰੀ 'ਚ ਜੰਮੂ ਕਸ਼ਮੀਰ ਵਿਖੇ ਸੀਆਰਪੀਐਫ ਦੇ ਕਾਫਿਲੇ 'ਤੇ ਹੋਏ ਅੱਤਵਾਦੀ ਹਮਲੇ ਤੋਂ ਬਾਅਦ ਦੋਹਾਂ ਦੇਸ਼ਾਂ ਵਿਚਾਲੇ ਤਣਾਅ ਦੀ ਸਥਿਤੀ ਬਣੀ ਹੋਈ ਹੈ। ਇਹ ਹਮਲਾ ਪਾਕਿਸਤਾਨ 'ਚ ਸਥਿਤ ਅੱਤਵਾਦੀ ਸੰਗਠਨ ਜੈਸ਼-ਏ-ਮੁਹੰਮਦ ਵੱਲੋਂ ਕੀਤਾ ਗਿਆ ਸੀ। ਇਸ ਵਿੱਚ ਕੇਂਦਰੀ ਰਿਜ਼ਰਵ ਪੁਲਿਸ ਬਲ ਦੇ 40 ਜਵਾਨ ਸ਼ਹੀਦ ਹੋਏ ਸਨ। ਇਸ ਤੋਂ ਬਾਅਦ ਭਾਰਤੀ ਫੌਜ ਨੇ ਜਵਾਬੀ ਕਾਰਵਾਈ ਕਰਦੇ ਪਾਕਿਸਤਾਨ ਦੇ ਅੱਤਵਾਦੀ ਠਿਕਾਣੀਆਂ 'ਤੇ ਏਅਰ ਸਟ੍ਰਾਈਕ ਕੀਤੀ ਸੀ। ਜੰਮੂ-ਕਸ਼ਮੀਰ ਤੋਂ ਧਾਰਾ 370 ਹਟਾਉਣ ਤੋਂ ਬਾਅਦ ਦੋਹਾਂ ਦੇਸ਼ਾਂ ਵਿਚਾਲੇ ਤਣਾਅ ਹੋਰ ਵੱਧ ਗਿਆ।
ਪਾਕਿ ਵੱਲੋਂ ਹਵਾਈ ਖ਼ੇਤਰ ਦੀ ਵਰਤੋਂ ਲਈ ਗਈ ਰੋਕ