ਇਸਲਾਮਾਬਾਦ: ਪਾਕਿਸਤਾਨ ਦੇ ਪ੍ਰਧਾਨ ਮੰਤਰੀ ਇਮਰਾਨ ਖ਼ਾਨ ਨੇ ਭਾਰਤ ਦੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨਾਲ ਫੋਨ 'ਤੇ ਗੱਲ ਕੀਤੀ ਤੇ ਦੋਹਾਂ ਦੇਸ਼ਾ ਦੇ ਲੋਕਾਂ ਦੀ ਬਹਿਤਰੀ ਲਈ ਮਿਲ ਕੇ ਕੰਮ ਕਰਨ ਦੀ ਇੱਛਾ ਜਤਾਈ। ਵਿਦੇਸ਼ ਮੰਤਰਾਲੇ ਨੇ ਟਵੀਟ ਕਰਕੇ ਇਹ ਜਾਣਕਾਰੀ ਦਿੱਤੀ। ਇਸ ਤੋਂ ਪਹਿਲਾਂ ਪਾਕਿ ਪ੍ਰਧਾਨ ਮੰਤਰੀ ਨੇ ਲੋਕ ਸਭਾ ਚੋਣਾਂ 'ਚ ਪ੍ਰਧਾਨ ਮੰਤਰੀ ਮੋਦੀ ਦੀ ਸ਼ਾਨਦਾਰ ਜਿੱਤ 'ਤੇ ਟਵੀਟ ਕਰਕੇ ਵਧਾਈ ਦਿੱਤੀ ਸੀ।
ਇਮਰਾਨ ਖ਼ਾਨ ਨੇ ਪੀ.ਐਮ. ਮੋਦੀ ਨਾਲ ਫੋਨ 'ਤੇ ਕੀਤੀ ਗੱਲਬਾਤ, ਇਕੱਠਿਆਂ ਕੰਮ ਕਰਨ ਦੀ ਜਤਾਈ ਇੱਛਾ - ਇਮਰਾਨ ਖ਼ਾਨ
ਇਮਰਾਨ ਖ਼ਾਨ ਨੇ ਭਾਰਤ ਦੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨਾਲ ਫੋਨ 'ਤੇ ਗੱਲ ਕਰਦੇ ਹੋਏ ਦੋਹਾਂ ਦੇਸ਼ਾ ਦੇ ਲੋਕਾਂ ਦੀ ਬਹਿਤਰੀ ਲਈ ਮਿਲ ਕੇ ਕੰਮ ਕਰਨ ਦੀ ਇੱਛਾ ਜਤਾਈ।
ਪਾਕਿਸਤਾਨ ਦੇ ਵਿਦੇਸ਼ ਦਫਤਰ ਦੇ ਬੁਲਾਰੇ ਮੁਹੰਮਦ ਫੈਜ਼ਲ ਨੇ ਕਿਹਾ ਕਿ ਇਮਰਾਨ ਖ਼ਾਨ ਨੇ ਲੋਕ ਸਭਾ ਚੋਣਾਂ ਵਿਚ ਭਾਜਪਾ ਦੀ ਜਿੱਤ 'ਤੇ ਮੋਦੀ ਨੂੰ ਵਧਾਈ ਦਿੱਤੀ ਸੀ। ਉਨ੍ਹਾਂ ਕਿਹਾ ਕਿ ਦੱਖਣੀ ਏਸ਼ੀਆ 'ਚ ਸ਼ਾਂਤੀ, ਤਰੱਕੀ ਅਤੇ ਖੁਸ਼ਹਾਲੀ ਦੀ ਇੱਛਾ ਨੂੰ ਦਹੁਰਾਉਂਦਿਆਂ ਇਮਰਾਨ ਨੇ ਕਿਹਾ ਕਿ ਉਹ ਇਨ੍ਹਾਂ ਮੰਤਵਾਂ ਨੂੰ ਅੱਗੇ ਵਧਾਉਣ ਲਈ ਪ੍ਰਧਾਨ ਮੰਤਰੀ ਮੋਦੀ ਨਾਲ ਮਿਲ ਕੇ ਕੰਮ ਕਰਨ ਲਈ ਆਸ਼ਾਵਾਦੀ ਹਨ।
ਫੈਜ਼ਲ ਨੇ ਕਿਹਾ ਕਿ ਇਮਰਾਨ ਨੇ ਇੱਛਾ ਜਤਾਈ ਹੈ ਕਿ ਦੋਵੇਂ ਮੁਲ਼ਕ ਆਪਣੇ ਲੋਕਾਂ ਦੀ ਬਹਿਤਰੀ ਲਈ ਮਿਲ ਕੇ ਕੰਮ ਕਰਨ। ਭਾਰਤ ਦੇ ਲੋਕ ਸਭਾ ਚੋਣਾਂ ਦੇ ਨਤੀਜੇ ਪਾਕਿਸਤਾਨ ਲਈ ਬੜੇ ਮਹੱਤਵਪੂਰਨ ਸਨ, ਕਿਉਂਕਿ ਨਵੀਂ ਸਰਕਾਰ ਭਾਰਤ-ਪਾਕਿ ਸੰਬੰਧਾਂ ਦੇ ਰਵੱਈਏ ਨੂੰ ਤੈਅ ਕਰੇਗੀ।