ਨਵੀਂ ਦਿੱਲੀ: ਭਾਰਤ ਵੱਲੋਂ ਨੇਪਾਲ 'ਚ ਚਲਾਏ ਜਾ ਰਹੇ ਵਿਕਾਸ ਪ੍ਰਾਜੈਕਟਾਂ ‘ਤੇ ਅੱਜ ਭਾਰਤ ਨੇਪਾਲ ਦੀ ਬੈਠਕ ਹੋਣ ਜਾ ਰਹੀ ਹੈ। ਇਹ ਬੈਠਕ ਵੀਡੀਓ ਕਾਨਫਰੰਸਿੰਗ ਰਾਹੀਂ ਹੋਣੀ ਹੈ। ਨੇਪਾਲ 'ਚ ਭਾਰਤੀ ਰਾਜਦੂਤ ਵਿਨੈ ਮੋਹਨ ਕਵਾਤਰਾ ਨੇਪਾਲ ਦੇ ਵਿਦੇਸ਼ ਸਕੱਤਰ ਸ਼ੰਕਰ ਦਾਸ ਬੈਰਾਗੀ ਨਾਲ ਗੱਲਬਾਤ ਕਰਨਗੇ।
ਹਾਲਾਂਕਿ ਬੈਠਕ ਨੇਪਾਲ ਵਿੱਚ ਵਿਕਾਸ ਪ੍ਰਾਜੈਕਟਾਂ ਨੂੰ ਲੈ ਕੇ ਹੋ ਰਹੀ ਹੈ ਪਰ ਫਿਰ ਵੀ ਇਸ ਨੂੰ ਦੋਵਾਂ ਦੇਸ਼ਾਂ ਵਿਚਾਲੇ ਵਿਗੜ ਰਹੇ ਸਬੰਧਾਂ ਵਿੱਚ ਸੁਧਾਰ ਲਿਆਉਣ ਲਈ ਇੱਕ ਕਦਮ ਵਜੋਂ ਵੀ ਦੇਖਿਆ ਜਾ ਰਿਹਾ ਹੈ।
ਨੇਪਾਲ ਦੇ ਸੰਖੁਵਾਸਭਾ ਜ਼ਿਲ੍ਹੇ ਵਿੱਚ ਅਰੁਣ-ਤੀਜੀ ਬਿਜਲੀ ਪ੍ਰਾਜੈਕਟ ਦਾ ਨਿਰਮਾਣ ਤੇਜ਼ੀ ਨਾਲ ਚੱਲ ਰਿਹਾ ਹੈ। ਇਸ ਪ੍ਰਾਜੈਕਟ ਲਈ ਪੰਜ ਭਾਰਤੀ ਬੈਂਕ ਅਤੇ ਦੋ ਨੇਪਾਲੀ ਬੈਂਕ 900 ਮੈਗਾਵਾਟ ਬਿਜਲੀ ਪ੍ਰਾਜੈਕਟ ਦੇ ਨਿਰਮਾਣ ਲਈ ਕਰਜ਼ੇ ਪ੍ਰਦਾਨ ਕਰਨ ਲਈ ਵਚਨਬੱਧ ਹਨ।