ਪੰਜਾਬ

punjab

ETV Bharat / international

ਕਿਸਾਨ ਅੰਦੋਲਨ ਨੂੰ ਲੈ ਕੇ ਕੈਨੇਡਾ ਦੇ ਪ੍ਰਧਾਨ ਮੰਤਰੀ ਦੀ ਟਿੱਪਣੀ 'ਤੇ ਭਾਰਤ ਨੇ ਜਤਾਇਆ ਇਤਰਾਜ਼ - comments on farmer protests

ਭਾਰਤੀ ਵਿਦੇਸ਼ ਮੰਤਰਾਲੇ ਨੇ ਕਿਸਾਨਾਂ ਦੇ ਮੁੱਦੇ ਨੂੰ ਲੈ ਕੇ ਕੈਨੇਡੀਅਨ ਹਾਈ ਕਮਿਸ਼ਨਰ ਨੂੰ ਕਿਹਾ ਹੈ ਕਿ ਸਾਡੇ ਅੰਦਰੂਨੀ ਮਾਮਲਿਆਂ ਬਾਰੇ ਇਹ ਟਿੱਪਣੀ 'ਬਰਦਾਸ਼ਤ ਨਾ ਕਰਨ ਯੋਗ ਦਖਲਅੰਦਾਜ਼ੀ' ਹੈ।

ਕਿਸਾਨ ਅੰਦੋਲਨ ਨੂੰ ਲੈ ਕੇ ਕੈਨੇਡਾ ਦੇ ਪ੍ਰਧਾਨ ਮੰਤਰੀ ਦੀ ਟਿੱਪਣੀ 'ਤੇ ਭਾਰਤ ਨੇ ਜਤਾਇਆ ਇਤਰਾਜ਼
ਕਿਸਾਨ ਅੰਦੋਲਨ ਨੂੰ ਲੈ ਕੇ ਕੈਨੇਡਾ ਦੇ ਪ੍ਰਧਾਨ ਮੰਤਰੀ ਦੀ ਟਿੱਪਣੀ 'ਤੇ ਭਾਰਤ ਨੇ ਜਤਾਇਆ ਇਤਰਾਜ਼

By

Published : Dec 4, 2020, 4:04 PM IST

ਨਵੀਂ ਦਿੱਲੀ: ਕੈਨੇਡਾ ਦੇ ਪ੍ਰਧਾਨ ਮੰਤਰੀ ਜਸਟਿਨ ਟਰੂਡੋ ਅਤੇ ਹੋਰ ਆਗੂਆਂ ਦੀਆਂ ਕਿਸਾਨ ਅੰਦੋਲਨ ਨੂੰ ਲੈ ਕੇ ਕੀਤੀਆਂ ਟਿੱਪਣੀਆਂ 'ਤੇ ਭਾਰਤ ਨੇ ਕੈਨੇਡਾ ਦੇ ਹਾਈ ਕਮਿਸ਼ਨਰ ਨੂੰ ਤਲਬ ਕੀਤਾ ਹੈ। ਨਿਊਜ਼ ਏਜੰਸੀ ਪੀਟੀਆਈ ਅਨੁਸਾਰ, ਭਾਰਤੀ ਵਿਦੇਸ਼ ਮੰਤਰਾਲੇ ਨੇ ਹਾਈ ਕਮਿਸ਼ਨਰ ਨੂੰ ਕਿਹਾ ਹੈ ਕਿ ਕਿਸਾਨਾਂ ਦੇ ਮੁੱਦੇ 'ਤੇ ਕੈਨੇਡਾ ਦੇ ਆਗੂਆਂ ਦੀਆਂ ਟਿੱਪਣੀਆਂ ਸਾਡੇ ਅੰਦਰੂਨੀ ਮਾਮਲਿਆਂ ਵਿੱਚ 'ਬਰਦਾਸ਼ਤ ਨਾ ਕਰਨ ਯੋਗ ਦਖ਼ਲਅੰਦਾਜ਼ੀ' ਹਨ।

ਵਿਦੇਸ਼ ਮੰਤਰਾਲੇ ਵੱਲੋਂ ਕਿਹਾ ਗਿਆ ਹੈ ਕਿ ਕੈਨੇਡੀਅਨ ਆਗੂਆਂ ਦੀਆਂ ਟਿੱਪਣੀਆਂ ਨਾਲ ਕੈਨੇਡਾ ਵਿੱਚ ਭਾਰਤੀ ਕਮਿਸ਼ਨ ਅੱਗੇ ਭੀੜ ਇਕੱਠੀ ਹੋਣ ਨੂੰ ਉਤਸ਼ਾਹ ਮਿਲਿਆ ਹੈ, ਜਿਸ ਨਾਲ ਸੁਰੱਖਿਆ ਦਾ ਮੁੱਦਾ ਪੈਦਾ ਹੁੰਦਾ ਹੈ।

ਜ਼ਿਕਰਯੋਗ ਹੈ ਕਿ ਭਾਰਤ ਵਿੱਚ ਕਿਸਾਨ ਅੰਦੋਲਨ ਸਬੰਧੀ ਇੱਕ ਦਸੰਬਰ ਨੂੰ ਕੈਨੇਡਾ ਦੇ ਪ੍ਰਧਾਨ ਮੰਤਰੀ ਜਸਟਿਨ ਟਰੂਡੋ ਦੀ ਪ੍ਰਤੀਕਿਰਿਆ ਸਾਹਮਣੇ ਆਈ ਸੀ। ਇੱਕ ਵੀਡੀਓ ਵਿੱਚ ਉਹ ਕਹਿੰਦੇ ਨਜ਼ਰ ਆ ਰਹੇ ਹਨ ਕਿ 'ਕੈਨੇਡਾ ਹਮੇਸ਼ਾ ਸ਼ਾਂਤੀਪੂਰਨ ਪ੍ਰਦਰਸ਼ਨ ਕਰਨ ਵਾਲਿਆਂ ਦੇ ਬਚਾਅ ਵਿੱਚ ਖੜਾ ਹੈ।'

ਵਿਦੇਸ਼ ਮੰਤਰਾਲੇ ਦੇ ਬੁਲਾਰੇ ਅਨੁਰਾਗ ਸ੍ਰੀਵਾਸਤਵ ਨੇ ਕਿਹਾ, ''ਅਸੀਂ ਕੈਨੇਡੀਅਨ ਆਗੂਆਂ ਵੱਲੋਂ ਭਾਰਤ ਵਿੱਚ ਕਿਸਾਨਾਂ ਨਾਲ ਸਬੰਧਿਤ ਕੁੱਝ ਅਜਿਹੀਆਂ ਟਿੱਪਣੀਆਂ ਨੂੰ ਵੇਖਿਆ ਹੈ, ਜਿਹੜੀਆਂ ਗੁੰਮਰਾਹਕੁਨ ਸੂਚਨਾਵਾਂ 'ਤੇ ਆਧਾਰਿਤ ਹਨ। ਖ਼ਾਸ ਕਰਕੇ ਜਦੋਂ ਉਹ ਇੱਕ ਲੋਕਤੰਤਰਿਕ ਮਾਮਲਿਆਂ ਨਾਲ ਸਬੰਧਿਤ ਹੋਣ।

ਕੇਂਦਰ ਦੀ ਮੋਦੀ ਸਰਕਾਰ ਖੇਤੀ ਕਾਨੂੰਨਾਂ ਵਿਰੁੱਧ ਕਿਸਾਨ ਅੰਦੋਲਨ ਦਾ ਬਚਾਅ ਕਰਦੇ ਹੋਏ ਟਰੂਡੋ ਨੇ ਕਿਹਾ ਕਿ 'ਸਥਿਤੀ ਚਿੰਤਾਜਨਕ ਹੈ'। ਸ੍ਰੀ ਗੁਰੂ ਨਾਨਕ ਦੇਵ ਜੀ ਦੇ 551ਵੇਂ ਪ੍ਰਕਾਸ਼ ਪੁਰਬ ਸਬੰਧੀ ਇੱਕ ਆਨਲਾਈਨ ਪ੍ਰੋਗਰਾਮ ਵਿੱਚ ਸ਼ਾਮਲ ਹੁੰਦੇ ਹੋਏ ਟਰੂਡੋ ਨੇ ਬਿਆਨ ਵਿੱਚ ਕਿਹਾ, ''ਭਾਰਤ ਤੋਂ ਕਿਸਾਨ ਅੰਦੋਲਨ ਦੀ ਖ਼ਬਰ ਆ ਰਹੀ ਹੈ। ਸਥਿਤੀ ਚਿੰਤਾਜਨਕ ਹੈ ਅਤੇ ਅਸੀਂ ਸਾਰੇ ਆਪਣੇ ਪਰਿਵਾਰ-ਦੋਸਤਾਂ ਨੂੰ ਲੈ ਕੇ ਫ਼ਿਕਰਮੰਦ ਹਾਂ। ਮੈਨੂੰ ਪਤਾ ਹੈ ਕਿ ਅਜਿਹੇ ਬਹੁਤ ਸਾਰੇ ਲੋਕ ਹਨ। ਮੈਂ ਤੁਹਾਨੂੰ ਯਾਦ ਦਿਵਾਉਣਾ ਚਾਹੁੰਦਾ ਹਾਂ ਕਿ ਕੈਨੇਡਾ ਸ਼ਾਂਤੀਪੂਰਨ ਪ੍ਰਦਰਸ਼ਨ ਕਰਨ ਦੇ ਅਧਿਕਾਰ ਦੇ ਬਚਾਅ ਵਿੱਚ ਖੜਾ ਹੈ।'

ਕੈਨੇਡਾ ਦੇ ਪ੍ਰਧਾਨ ਮੰਤਰੀ ਦੀ ਕਿਸਾਨ ਅੰਦੋਲਨ ਸਬੰਧੀ ਇਹ ਟਿੱਪਣੀ ਭਾਰਤ ਨੂੰ ਰਾਸ ਨਹੀਂ ਆਈ ਸੀ। ਭਾਰਤ ਨੇ ਮੰਗਲਵਾਰ ਨੂੰ ਸਖ਼ਤ ਪ੍ਰਤੀਕਿਰਿਆ ਵਿਖਾਈ ਅਤੇ ਇਸ ਨੂੰ 'ਗੁੰਮਰਾਹਕੁੰਨ ਸੂਚਨਾਵਾਂ' 'ਤੇ ਆਧਾਰਿਤ ਦੱਸਿਆ ਸੀ ਕਿਉਂਕਿ ਇਹ ਮਾਮਲਾ ਇੱਕ ਲੋਕਤੰਤਰਿਕ ਦੇਸ਼ ਦੇ ਅੰਦਰੂਨੀ ਮਾਮਲਿਆਂ ਨਾਲ ਸਬੰਧਿਤ ਹੈ। ਮੰਤਰਾਲੇ ਨੇ ਇੱਕ ਸੰਦੇਸ਼ ਵਿੱਚ ਕਿਹਾ, 'ਵਧੀਆ ਹੋਵੇਗਾ ਕਿ ਕੂਟਨੀਤਕ ਗੱਲਬਾਤ ਰਾਜਨੀਤਕ ਉਦੇਸ਼ਾਂ ਲਈ ਗਲਤ ਢੰਗ ਨਾਲ ਪੇਸ਼ ਨਾ ਕੀਤੀ ਜਾਵੇ।

ABOUT THE AUTHOR

...view details