ਜਕਾਰਤਾ: ਇੰਡੋਨੇਸ਼ੀਆ ਦੇ ਦੱਖਣੀ ਸੁਲਾਵੇਸੀ ਸੂਬੇ ਵਿੱਚ ਹੜ੍ਹ ਅਤੇ ਜ਼ਮੀਨ ਖ਼ਿਸਕਣ ਨਾਲ ਮਰਨ ਵਾਲਿਆਂ ਦੀ ਗਿਣਤੀ 32 ਹੋ ਗਈ ਹੈ। ਜਦੋਂ ਕਿ 15 ਹੋਰ ਲੋਕ ਲਾਪਤਾ ਹਨ। ਇਸ ਦੀ ਜਾਣਕਾਰੀ ਇੱਕ ਅਧਿਕਾਰੀ ਨੇ ਸਾਂਝੀ ਕੀਤੀ।
ਸਥਾਨਕ ਨਿਊਜ਼ ਏਜੰਸੀ ਮੁਤਾਬਕ, ਹੜ੍ਹਾਂ ਦੇ ਸ਼ਿਕਾਰ ਹੋਏ ਲੋਕਾਂ ਦੀ ਭਾਲ ਅਤੇ ਉਨ੍ਹਾਂ ਨੂੰ ਬਚਾਉਣ ਦੇ ਕੰਮ ਵਿੱਚ ਦੇਰੀ ਹੋ ਰਹੀ ਹੈ ਕਿਉਂਕਿ ਸੜਕਾਂ 'ਤੇ ਫੈਲੈ ਚਿੱਕੜ ਅਤੇ ਮਲਬੇ ਕਾਰਨ ਬਚਾਅ ਦਲ ਨੂੰ ਅੱਗੇ ਵਧਣ ਵਿੱਚ ਮੁਸ਼ਕਲ ਆ ਰਹੀ ਹੈ।