ਪੰਜਾਬ

punjab

ETV Bharat / international

ਇਜ਼ਰਾਈਲ ਦੇ ਪ੍ਰਧਾਨ ਮੰਤਰੀ ਨੇ ਲਗਵਾਇਆ ਕੋਰੋਨਾ ਤੋਂ ਬਚਾਅ ਲਈ ਟੀਕਾ - ਕੋਰੋਨਾ ਐਂਟੀਵਾਇਰਲ ਟੀਕਾ

ਕੋਰੋਨਾ ਦੀ ਲਾਗ ਤੋਂ ਬਚਾਅ ਦੇ ਲਈ ਇਜ਼ਰਾਈਲ ਦੇ ਪ੍ਰਧਾਨ ਮੰਤਰੀ ਨੇ ਕੋਰੋਨਾ ਐਂਟੀਵਾਇਰਲ ਟੀਕਾ ਲਗਵਾਇਆ ਹੈ। ਇਸ ਦੇ ਨਾਲ ਹੀ ਉਹ ਵਿਸ਼ਵ ਦੇ ਚੁਣੇ ਹੋਏ ਨੇਤਾਵਾਂ ਵਿੱਚ ਸ਼ਾਮਲ ਹੋ ਗਏ ਹਨ ਜਿਨ੍ਹਾਂ ਨੂੰ ਇਹ ਟੀਕਾ ਲਗਾਇਆ ਗਿਆ ਹੈ।

ਇਜ਼ਰਾਈਲ ਦੇ ਪ੍ਰਧਾਨ ਮੰਤਰੀ ਨੇ ਲਗਵਾਇਆ ਕੋਰੋਨਾ ਤੋਂ ਬਚਾਅ ਲਈ ਟੀਕਾ
ਇਜ਼ਰਾਈਲ ਦੇ ਪ੍ਰਧਾਨ ਮੰਤਰੀ ਨੇ ਲਗਵਾਇਆ ਕੋਰੋਨਾ ਤੋਂ ਬਚਾਅ ਲਈ ਟੀਕਾ

By

Published : Dec 20, 2020, 6:44 AM IST

ਇਜ਼ਰਾਈਲ: ਇਜ਼ਰਾਈਲ ਦੇ ਪ੍ਰਧਾਨ ਮੰਤਰੀ ਬੈਂਜਾਮਿਨ ਨੇਤਨਯਾਹੂ ਨੇ ਸ਼ਨੀਵਾਰ ਨੂੰ ਕੋਰੋਨਾ ਵਾਇਰਸ ਦੀ ਲਾਗ ਤੋਂ ਬਚਾਅ ਲਈ ਇੱਕ ਟੀਕਾ ਲਗਵਾਇਆ ਹੈ। ਜਿਸ ਦਾ ਸਿੱਧਾ ਪ੍ਰਸਾਰਣ ਟੈਲੀਵਿਜ਼ਨ 'ਤੇ ਕੀਤਾ ਗਿਆ।

ਨੇਤਨਯਾਹੂ ਆਪਣੇ ਦੇਸ਼ ਦੇ ਪਹਿਲੇ ਵਿਅਕਤੀ ਹਨ ਜਿਨ੍ਹਾਂ ਨੇ ਕੋਰੋਨਾ ਐਂਟੀਵਾਇਰਲ ਟੀਕਾ ਲਗਵਾਇਆ ਹੈ। ਇਸ ਦੇ ਨਾਲ, ਉਹ ਵਿਸ਼ਵ ਦੇ ਚੁਣੇ ਹੋਏ ਨੇਤਾਵਾਂ ਵਿੱਚ ਸ਼ਾਮਲ ਹੋ ਗਏ ਹਨ ਜਿਨ੍ਹਾਂ ਨੂੰ ਇਹ ਟੀਕਾ ਲਗਾਇਆ ਗਿਆ ਹੈ।

ਇਸ ਮੌਕੇ ਉਨ੍ਹਾਂ ਨੇ ਕਿਹਾ ਕਿ ਉਹ ਇੱਕ ਮਿਸਾਲ ਕਾਇਮ ਕਰਨ ਲਈ ਪਹਿਲਾ ਟੀਕਾ ਲਗਵਾਉਣਾ ਚਾਹੁੰਦੇ ਸੀ ਅਤੇ ਨਾਲ ਹੀ ਇਸ ਰਾਹੀਂ ਲੋਕਾਂ ਨੂੰ ਪ੍ਰੇਰਿਤ ਕਰਨਾ ਚਾਹੁੰਦੇ ਸੀ। ਦੱਸਦਈਏ ਕਿ ਦੁਨਿਆ ਭਰ ਵਿੱਚ ਕੋਰੋਨਾ ਦੇ ਮਾਮਲੇ ਵਧਦੇ ਜਾ ਰਹੇ ਹਨ। ਇਸ ਤੋਂ ਬਚਾਅ ਦੇ ਲਈ ਕਈ ਦੇਸ਼ਾਂ ਵੱਲੋਂ ਵੈਕਸੀਨ ਤੈਆਰ ਕੀਤੀ ਜਾ ਰਹੀ ਹੈ।

ABOUT THE AUTHOR

...view details