ਨਵੀਂ ਦਿੱਲੀ: ਭਾਰਤੀ ਏਜੰਸੀਆਂ ਨੇ ਮਾਲਦੀਵ ਦੇ ਸਾਬਕਾ ਉਪ ਰਾਸ਼ਟਰਪਤੀ ਅਹਿਮਦ ਅਦੀਬ ਨੂੰ ਹਿਰਾਸਤ 'ਚ ਲਿਆ ਹੈ। ਅਹਿਮਦ 'ਤੇ ਗੈਰ ਕਾਨੂੰਨੀ ਤਰੀਕੇ ਦੇ ਨਾਲ ਦਾਖ਼ਲ ਹੋਣ ਦਾ ਦੋਸ਼ ਹੈ। ਇਹ ਘਟਨਾ ਤੁਤੀਕੋਰਿਨ ਦੀ ਦੱਸੀ ਜਾ ਰਹੀ ਹੈ।
ਹਿਰਾਸਤ 'ਚ ਮਾਲਦੀਵ ਦੇ ਸਾਬਕਾ ਉਪ ਰਾਸ਼ਟਰਪਤੀ, ਗੈਰਕਾਨੂੰਨੀ ਤਰੀਕੇ ਦੇ ਨਾਲ ਭਾਰਤ 'ਚ ਹੋਏ ਦਾਖ਼ਲ - ਮਾਲਦੀਵ ਦੇ ਸਾਬਕਾ ਉਪ ਰਾਸ਼ਟਰਪਤੀ ਅਹਿਮਦ ਅਦੀਬ
ਮਾਲਦੀਵ ਦੇ ਸਾਬਕਾ ਉਪ ਰਾਸ਼ਟਰਪਤੀ ਅਹਿਮਦ ਅਦੀਬ ਨੂੰ ਭਾਰਤੀ ਏਜੰਸੀਆਂ ਨੇ ਹਿਰਾਸਤ 'ਚ ਲਿਆ ਹੈ। ਅਦੀਬ ਗੈਰ ਕਾਨੂੰਨੀ ਤਰੀਕੇ ਦੇ ਨਾਲ ਭਾਰਤ ਦੀ ਸਰਹੱਦ 'ਤੇ ਪੁੱਜ ਗਏ ਸਨ।
ਮਾਲਦੀਵ ਦੇ ਸਾਬਕਾ ਉਪ ਰਾਸ਼ਟਰਪਤੀ ਅਹਿਮਦ ਅਦੀਬ ਗੈਰਕਾਨੂੰਨੀ ਤਰੀਕੇ ਦੇ ਨਾਲ ਭਾਰਤੀ ਤਟਾਂ 'ਤੇ ਪੁੱਜੇ ਸਨ। ਅਦੀਬ ਨੂੰ ਆਈਬੀ ਅਧਿਕਾਰੀਆਂ ਨੇ ਹਿਰਾਸਤ 'ਚ ਲਿਆ ਹੈ। ਇਸ ਮੁੱਦੇ 'ਤੇ ਵਿਦੇਸ਼ ਮੰਤਰਾਲੇ ਦੇ ਬੁਲਾਰੇ ਰਵੀਸ਼ ਕੁਮਾਰ ਨੇ ਕਿਹਾ ਕਿ ਅਸੀਂ ਰਿਪੋਰਟ ਦੀ ਸੱਚਾਈ ਦਾ ਪਤਾ ਲਗਾਉਣ ਦੀ ਕੋਸ਼ਿਸ਼ ਕਰ ਰਹੇ ਹਾਂ। ਉਨ੍ਹਾਂ ਕਿਹਾ ਹੈ ਕਿ ਅਸੀਂ ਉਨ੍ਹਾਂ ਦੀ ਸਰਕਾਰ ਦੇ ਨਾਲ ਸਪੰਰਕ ਕਰਾਂਗੇ ਅਤੇ ਪਤਾ ਲਗਾਉਣ ਦੀ ਕੋਸ਼ਿਸ਼ ਕਰਾਂਗੇ ਕੀ ਸੱਚ ਹੈ।
ਜ਼ਿਕਰਯੋਗ ਹੈ ਕਿ ਸਾਬਕਾ ਉਪ ਰਾਸ਼ਟਰਪਤੀ ਅਹਿਮਦ ਅਦੀਬ ਨੂੰ ਤੁਤੀਕੋਰਿਨ ਬੰਦਰਗਾਹ ਤੋਂ ਭਾਰਤ 'ਚ ਦਾਖ਼ਲ ਹੋਣ ਦੀ ਕੋਸ਼ਿਸ਼ ਕਰ ਰਹੇ ਸਨ ਕਿ ਉਨ੍ਹਾਂ ਨੂੰ ਹਿਰਾਸਤ 'ਚ ਲੈ ਲਿਆ ਗਿਆ ਹੈ।