ਨਵੀਂ ਦਿੱਲੀ: ਅੱਤਵਾਦੀ ਹਾਫਿਜ਼ ਸਈਦ ਨੂੰ 10 ਸਾਲ 6 ਮਹੀਨੇ ਦੀ ਸਜ਼ਾ ਸੁਣਾਈ ਗਈ ਹੈ। ਪਾਕਿਸਤਾਨ ਦੀ ਐਂਟੀ ਟੈਰਰ ਕੋਰਟ ਨੇ ਸਈਦ ਨੂੰ ਅੱਤਵਾਦੀ ਫੰਡਿੰਗ ਨਾਲ ਜੁੜੇ ਦੋ ਮਾਮਲਿਆਂ ਵਿੱਚ ਸਜ਼ਾ ਸੁਣਾਈ ਹੈ। ਸਈਦ ਦੇ ਨਾਲ ਜ਼ਫਰ ਇਕਬਾਲ, ਯਾਹੀਆ ਮੁਜਾਹਿਦ ਅਤੇ ਅਬਦੁੱਲ ਰਹਿਮਾਨ ਮੱਕੀ ਨੂੰ ਵੀ ਸਾਢੇ 10 ਸਾਲ ਕੈਦ ਦੀ ਸਜ਼ਾ ਸੁਣਾਈ ਗਈ ਹੈ।
ਦੱਸ ਦੇਈਏ ਕਿ ਇਸ ਸਾਲ ਹਾਫਿਜ਼ ਸਈਦ ਨੂੰ ਚੌਥੀ ਵਾਰ ਸਜ਼ਾ ਸੁਣਾਈ ਗਈ ਹੈ। ਅੱਤਵਾਦੀ ਫਿਲਹਾਲ ਲਾਹੌਰ ਦੇ ਇੱਕ ਹੋਰ ਅੱਤਵਾਦੀ ਫੰਡਿੰਗ ਮਾਮਲੇ ਵਿੱਚ 5 ਸਾਲ ਦੀ ਸਜ਼ਾ ਕੱਟ ਰਿਹਾ ਹੈ।
ਸੰਯੁਕਤ ਰਾਸ਼ਟਰ ਨੇ ਸਈਦ ਨੂੰ ਗਲੋਬਲ ਅੱਤਵਾਦੀ ਐਲਾਨੀਆ ਸੀ ਤੇ ਅਮਰੀਕਾ ਨੇ ਇੱਕ ਕਰੋੜ ਡਾਲਰ ਦੇ ਇਨਾਮ ਦੀ ਘੋਸ਼ਣਾ ਕਰ ਰੱਖੀ ਹੈ। ਉਸ ਨੂੰ ਅੱਤਵਾਦੀ ਕਾਰਵਾਈਆਂ ਲਈ ਮਦਦ ਉਪਲੱਬਧ ਕਰਾਉਣ ਦੇ ਮਾਮਲੇ ਵਿੱਚ ਪਿਛਲੇ ਸਾਲ 17 ਜੁਲਾਈ ਨੂੰ ਗ੍ਰਿਫ਼ਤਾਰ ਕੀਤਾ ਗਿਆ ਸੀ। ਅੱਤਵਾਦੀਆਂ ਨੂੰ ਵਿੱਤੀ ਮਦਦ ਮੁਹੱਈਆ ਕਰਵਾਉਣ ਲਈ ਉਸ ਨੂੰ ਇਸ ਸਾਲ ਫਰਵਰੀ ਵਿੱਚ 11 ਸਾਲ ਦੀ ਸਜ਼ਾ ਸੁਣਾਈ ਗਈ ਸੀ।