ਪੰਜਾਬ

punjab

ETV Bharat / international

ਨਵਾਜ਼ ਸ਼ਰੀਫ ਨੂੰ ਹਸਪਤਾਲ ਤੋਂ ਮਿਲੀ ਛੁੱਟੀ - ਨਵਾਜ਼ ਸ਼ਰੀਫ ਨੂੰ ਹਸਪਤਾਲ ਤੋਂ ਮਿਲੀ ਛੁੱਟੀ

ਪਾਕਿਸਤਾਨ ਦੇ ਸਾਬਕਾ ਪ੍ਰਧਾਨ ਮੰਤਰੀ ਨਵਾਜ਼ ਸ਼ਰੀਫ ਦੀ ਧੀ ਮਰੀਅਮ ਨਵਾਜ਼ ਦੀ ਰਸਮੀ ਤੌਰ 'ਤੇ ਰਿਹਾਈ ਤੋਂ ਬਾਅਦ ਨਵਾਜ਼ ਨੂੰ ਬੁੱਧਵਾਰ ਨੂੰ ਹਸਪਤਾਲ ਤੋਂ ਛੁੱਟੀ ਦੇ ਦਿੱਤੀ ਗਈ।

ਫ਼ੋਟੋ

By

Published : Nov 6, 2019, 7:42 PM IST

ਲਾਹੌਰ: ਪਾਕਿਸਤਾਨ ਦੇ ਸਾਬਕਾ ਪ੍ਰਧਾਨ ਮੰਤਰੀ ਨਵਾਜ਼ ਸ਼ਰੀਫ ਦੀ ਧੀ ਮਰੀਅਮ ਨਵਾਜ਼ ਦੀ ਰਸਮੀ ਤੌਰ 'ਤੇ ਰਿਹਾਈ ਤੋਂ ਬਾਅਦ ਨਵਾਜ਼ ਨੂੰ ਬੁੱਧਵਾਰ ਨੂੰ ਹਸਪਤਾਲ ਤੋਂ ਛੁੱਟੀ ਦੇ ਦਿੱਤੀ ਗਈ। ਹਾਲਾਂਕਿ ਸ਼ਰੀਫ ਨੂੰ ਮੰਗਲਵਾਰ ਨੂੰ ਛੁੱਟੀ ਦੇ ਦਿੱਤੀ ਗਈ ਸੀ, ਪਰ ਉਨ੍ਹਾਂ ਆਖਰੀ ਪਲ 'ਤੇ ਰਾਇਵਿੰਡ ਸਥਿਤ ਆਪਣੀ ਰਿਹਾਇਸ਼ 'ਤੇ ਜਾਣ ਤੋਂ ਇਨਕਾਰ ਕਰ ਦਿੱਤਾ। ਕਿਉਂਕਿ ਉਸ ਸਮੇਂ ਤੱਕ ਮਰਿਯਮ ਨੂੰ ਅਦਾਲਤ ਵਿੱਚ ਉਸਦੇ ਜ਼ਮਾਨਤ ਬਾਂਡ ਅਤੇ ਪਾਸਪੋਰਟ ਪੇਸ਼ ਕਰਨ ਦੇ ਬਾਵਜੂਦ ਜੇਲ੍ਹ ਤੋਂ ਰਿਹਾ ਨਹੀਂ ਕੀਤਾ ਗਿਆ ਸੀ।

ਪਾਕਿਸਤਾਨ ਮੁਸਲਿਮ ਲੀਗ ਨਵਾਜ਼ (ਪੀ.ਐੱਮ.ਐੱਲ.ਐੱਨ.) ਦੀ ਬੁਲਾਰੀ ਮਰਿਯਮ ਔਰੰਗਜ਼ੇਬ ਨੇ ਕਿਹਾ ਕਿ ਤਿੰਨ ਵਾਰ ਦੇ ਪ੍ਰਧਾਨ ਮੰਤਰੀ ਨਵਾਜ਼ ਸ਼ਰੀਫ ਦਾ ਸ਼ਰੀਫ ਮੈਡੀਕਲ ਕੰਪਲੈਕਸ ਵਿਖੇ ਇਲਾਜ ਨਹੀਂ ਕੀਤਾ ਜਾਵੇਗਾ। ਔਰੰਗਜ਼ੇਬ ਨੇ ਕਿਹਾ ਕਿ ਸਾਬਕਾ ਪ੍ਰਧਾਨ ਮੰਤਰੀ ਦਾ ਇਲਾਜ ਉਨ੍ਹਾਂ ਦੀ ਰਿਹਾਇਸ਼ 'ਤੇ ਕੀਤਾ ਜਾਵੇਗਾ, ਜਿੱਥੇ ਉਨ੍ਹਾਂ ਦੇ ਨਿੱਜੀ ਡਾਕਟਰ ਡਾ. ਅਦਨਾਨ ਮਲਿਕ ਦੀ ਨਿਗਰਾਨੀ ਹੇਠ ਇੱਕ ਆਈ.ਸੀ.ਯੂ. ਯੂਨਿਟ ਸਥਾਪਤ ਕੀਤਾ ਗਿਆ ਹੈ।

ਪੀਐਮਐਲ-ਐਨ ਸੁਪਰੀਮੋ ਨਵਾਜ਼ ਸ਼ਰੀਫ (69) ਦੀ ਸਿਹਤ ਵਿਗੜਨ ਤੋਂ ਬਾਅਦ ਉਨ੍ਹਾਂ ਨੂੰ ਅਕਤੂਬਰ ਵਿੱਚ ਸਰਕਾਰੀ ਹਸਪਤਾਲ ਲਿਜਾਇਆ ਗਿਆ ਸੀ। ਲਾਹੌਰ ਹਾਈ ਕੋਰਟ ਨੇ ਚੌਧਰੀ ਸ਼ੂਗਰ ਮਿੱਲ ਨਾਲ ਸਬੰਧਤ ਇੱਕ ਕੇਸ ਵਿੱਚ ਨਵਾਜ਼ ਨੂੰ ਡਾਕਟਰੀ ਆਧਾਰ ’ਤੇ ਜ਼ਮਾਨਤ ਦੇ ਦਿੱਤੀ ਹੈ। ਰਾਸ਼ਟਰੀ ਜਵਾਬਦੇਹੀ ਬਿਉਰੋ (ਐਨਏਬੀ) ਇਸ ਕੇਸ ਦੀ ਜਾਂਚ ਕਰ ਰਿਹਾ ਹੈ। ਇਸ ਤੋਂ ਇਲਾਵਾ, ਸਿਹਤ ਦੇ ਅਧਾਰ 'ਤੇ, ਇਸਲਾਮਾਬਾਦ ਹਾਈ ਕੋਰਟ ਨੇ ਅਲ ਅਜ਼ੀਜ਼ਿਆ ਮਾਮਲੇ ਵਿੱਚ ਉਨ੍ਹਾਂ ਦੀ 7 ਸਾਲ ਦੀ ਸਜ਼ਾ ਨੂੰ ਅੱਠ ਹਫ਼ਤਿਆਂ ਲਈ ਮੁਅੱਤਲ ਕਰਨ ਦੀ ਆਗਿਆ ਦਿੱਤੀ ਹੈ।

ABOUT THE AUTHOR

...view details