ਚੰਡੀਗੜ੍ਹ: ਸ੍ਰੀ ਗੁਰੂ ਨਾਨਕ ਦੇਵ ਜੀ ਦੇ 550 ਸਾਲਾ ਪ੍ਰਕਾਸ਼ ਪੁਰਬ ਮੌਕੇ ਸ਼ਰਧਾਲੂਆਂ 'ਚ ਭਾਰੀ ਉਤਸ਼ਾਹ ਵੇਖਣ ਨੂੰ ਮਿਲ ਰਿਹਾ ਹੈ। ਨਾਨਕ ਨਾਮਲੇਵਾ ਸੰਗਤਾਂ ਗੁਰੂ ਸਾਹਿਬ ਦੇ ਜਨਮ ਦਿਹਾੜੇ ਮੌਕੇ ਗੁਰੂ ਘਰ 'ਚ ਨਤਮਸਤਕ ਹੋ ਰਹੇ ਹਨ। ਨੇਪਾਲ ਦੇ ਲਲਿਤਪੁਰ ਦੇ ਗੁਰੂਦੁਆਰਾ ਗੁਰੂ ਨਾਨਕ ਸਤਸੰਗ 'ਚ ਸ਼ਰਧਾਲੂ ਵੱਲੋਂ ਧੂਮਧਾਮ ਨਾਲ 550 ਸਾਲਾ ਪ੍ਰਕਾਸ਼ ਪੁਰਬ ਮਨਾਇਆ ਜਾ ਰਿਹਾ ਹੈ। ਇਸ ਮੌਕੇ ਗੁਰੂਦੁਆਰਾ ਸਾਹਿਬ 'ਚ ਸ੍ਰੀ ਅਖੰਡ ਪਾਠ ਅਤੇ ਸ਼ਬਦ ਕੀਰਤਨ ਸਜਾਇਆ ਗਿਆ।
ਨੇਪਾਲ: ਗੁਰੂਦੁਆਰਾ ਗੁਰੂ ਨਾਨਕ ਸਤਸੰਗ 'ਚ ਸ਼ਰਧਾਲੂ ਹੋ ਰਹੇ ਨਤਮਸਤਕ - ਸ੍ਰੀ ਅਖੰਡ ਪਾਠ
550 ਸਾਲਾ ਪ੍ਰਕਾਸ਼ ਪੁਰਬ ਮੌਕੇ ਨੇਪਾਲ ਸਥਿਤ ਗੁਰੂਦੁਆਰਾ ਗੁਰੂ ਨਾਨਕ ਸਤਸੰਗ 'ਚ ਸ਼ਰਧਾਲੂ ਸ਼ਰਧਾ ਭਾਵ ਨਾਲ ਨਤਮਸਤਕ ਹੋ ਰਹੇ ਹਨ। ਇਸ ਮੌਕੇ ਗੁਰੂਦੁਆਰਾ ਸਾਹਿਬ 'ਚ ਸ੍ਰੀ ਅਖੰਡ ਪਾਠ ਅਤੇ ਸ਼ਬਦ ਕੀਰਤਨ ਸਜਾਇਆ ਗਿਆ।
ਜ਼ਿਕਰਯੋਗ ਹੈ ਕਿ ਦੁਨਿਆ ਭਰ 'ਚ ਨਾਨਕ ਨਾਮ ਲੇਵਾ ਸੰਗਤਾਂ ਗੁਰੂ ਘਰ 'ਚ ਨਤਮਸਤਕ ਹੋ ਰਹੇ ਹਨ। ਸ੍ਰੀ ਗੁਰੂ ਨਾਨਕ ਦੇਵ ਜੀ ਦੇ 550ਵੇਂ ਪ੍ਰਕਾਸ਼ ਦਿਹਾੜੇ ਨੂੰ ਲੈ ਕੇ ਹੁਣ ਤੋਂ 3-4 ਮਹੀਨਿਆਂ ਪਹਿਲਾਂ ਕੌਮਾਂਤਰੀ ਨਗਰ ਕੀਰਤਨ ਜੋ ਕਿ ਪਾਕਿਸਤਾਨ ਦੇ ਨਨਕਾਣਾ ਸਾਹਿਬ ਤੋਂ ਅਟਾਰੀ-ਵਾਹਗਾ ਬਾਰਡਰ ਰਾਹੀਂ ਕੱਢਿਆ ਗਿਆ ਸੀ। ਇਹ ਕੌਮਾਂਤਰੀ ਨਗਰ ਕੀਰਤਨ ਭਾਰਤ ਦੇ ਕੋਨੇ-ਕੋਨੇ ਤੋਂ ਹੋ ਕੇ ਸੁਲਤਾਨਪੁਰ ਲੋਧੀ ਵਿਖੇ ਪਹੁੰਚ ਕੇ ਸਮਾਪਤ ਹੋਇਆ।
ਇਸ ਤੋਂ ਬਾਅਦ ਉੱਥੇ ਲਗਾਤਾਰ ਧਾਰਮਿਕ ਸਮਾਗਮ ਕਰਵਾਏ ਜਾ ਰਹੇ ਹਨ। ਦੱਸ ਦਈਏ ਕਿ ਇਸ ਸ਼ੁਭ ਮੌਕੇ ਬੀਤੀ 9 ਨਵੰਬਰ ਨੂੰ ਸ੍ਰੀ ਗੁਰੂ ਨਾਨਕ ਦੇਵ ਜੀ ਦੇ 550 ਸਾਲਾ ਪ੍ਰਕਾਸ਼ ਦਿਹਾੜੇ ਨੂੰ ਮੁੱਖ ਰੱਖਦੇ ਹੋਏ ਪਾਕਿਸਤਾਨ ਵਿਖੇ ਨਨਕਾਣਾ ਸਾਹਿਬ ਦੇ ਦਰਸ਼ਨ ਕਰਨ ਲਈ ਕਰਤਾਰਪੁਰ ਲਾਂਘਾ ਵੀ ਦੋਹਾਂ ਸਰਕਾਰਾਂ ਦੀ ਸਮਝੌਤੇ ਤੋਂ ਬਾਅਦ ਖੋਲ੍ਹ ਦਿੱਤਾ ਗਿਆ ਹੈ।