ਪੰਜਾਬ

punjab

ETV Bharat / international

ਚੀਨ ਨੂੰ ਮੁੜ ਸਤਾਉਣ ਲੱਗਾ ਕੋਰੋਨਾ ਮਹਾਂਮਾਰੀ ਫ਼ੈਲਣ ਦਾ ਡਰ - corona virus cases china

ਚੀਨ ਵਿੱਚ ਪਿਛਲੇ 24 ਘੰਟਿਆਂ ਵਿੱਚ 100 ਦੇ ਕਰੀਬ ਨਵੇਂ ਮਾਮਲੇ ਦਰਜ ਕੀਤੇ ਗਏ ਹਨ। ਬੀਤੇ ਦਿਨੀਂ ਕੋਰੋਨਾ ਵਾਇਰਸ ਦੇ ਮਾਮਲਿਆਂ ਵਿੱਚ ਭਾਰੀ ਗਿਰਾਵਟ ਆਉਣ ਤੋਂ ਬਾਅਦ ਹੁਣ ਨਵੇਂ ਮਾਮਲਿਆਂ ਵਿੱਚ ਤੇਜ਼ੀ ਨਾਲ ਵਾਧਾ ਹੋ ਰਿਹਾ ਹੈ।

ਚੀਨ
ਚੀਨ ਨੂੰ ਮੁੜ ਸਤਾਉਣ ਲੱਗਾ ਕੋਰੋਨਾ ਮਾਹਾਂਮਾਰੀ ਫ਼ੈਲਣ ਦਾ ਡਰ

By

Published : Apr 12, 2020, 2:44 PM IST

ਨਵੀਂ ਦਿੱਲੀ: ਚੀਨ ਵਿੱਚ ਇੱਕ ਵਾਰ ਮੁੜ ਤੋਂ ਕੋਰੋਨਾ ਵਾਇਰਸ ਮਹਾਂਮਾਰੀ ਫ਼ੈਲਣ ਦਾ ਖਤਰਾ ਸਤਾਉਣ ਲੱਗਾ ਹੈ। ਬੀਤੇ ਦਿਨੀਂ ਕੋਰੋਨਾ ਵਾਇਰਸ ਦੇ ਮਾਮਲਿਆਂ ਵਿੱਚ ਭਾਰੀ ਗਿਰਾਵਟ ਆਉਣ ਤੋਂ ਬਾਅਦ ਹੁਣ ਨਵੇਂ ਮਾਮਲਿਆਂ ਵਿੱਚ ਤੇਜ਼ੀ ਨਾਲ ਵਾਧਾ ਹੋ ਰਿਹਾ ਹੈ।

ਸ਼ਨੀਵਾਰ ਨੂੰ ਅਧਿਕਾਰੀਆਂ ਵੱਲੋਂ ਦਿੱਤੀ ਜਾਣਕਾਰੀ ਮੁਤਾਬਕ ਪਿਛਲੇ 24 ਘੰਟਿਆਂ ਵਿੱਚ ਇੱਥੇ 100 ਦੇ ਕਰੀਬ ਨਵੇਂ ਮਾਮਲੇ ਦਰਜ ਕੀਤੇ ਗਏ ਹਨ। ਚੀਨ ਵਿੱਚ ਇਹ ਗਿਣਤੀ ਹਾਲ ਹੀ ਦੇ ਕੁਝ ਹਫ਼ਤਿਆਂ ਵਿੱਚ ਇੱਕ ਦਿਨ ਵਿੱਚ ਕੋਰੋਨਾ ਮਰੀਜ਼ਾਂ ਦੀ ਸਭ ਤੋਂ ਵੱਧ ਗਿਣਤੀ ਹੈ। ਦੇਸ਼ ਵਿੱਚ ਕੁੱਲ ਮਰੀਜ਼ਾਂ ਦੀ ਗਿਣਤੀ 83,096 ਹੈ।

ਚੀਨ ਵਿੱਚ ਸ਼ਨੀਵਾਰ ਨੂੰ ਹੀ 63 ਅਜਿਹੇ ਮਾਮਲੇ ਸਾਹਮਣੇ ਆਏ ਜਿਨ੍ਹਾਂ ਵਿੱਚ ਲਾਗ ਦੀ ਪੁਸ਼ਟੀ ਤਾਂ ਹੋਈ ਪਰ ਲੱਛਣ ਨਜ਼ਰ ਨਹੀਂ ਆਏ। ਇਨ੍ਹਾਂ ਵਿਚੋਂ 12 ਲੋਕ ਅਜਿਹੇ ਹਨ ਜੋ ਵਿਦੇਸ਼ਾਂ ਤੋਂ ਸੰਕ੍ਰਮਿਤ ਹੋ ਕੇ ਪਰਤੇ ਹਨ।

ਚੀਨ ਦੇ ਨੈਸ਼ਨਲ ਹੈਲਥ ਕਮਿਸ਼ਨ ਨੇ ਕਿਹਾ ਕਿ ਵਿਦੇਸ਼ਾਂ ਤੋਂ ਇਨਫੈਕਸ਼ਨ ਲੈ ਕੇ ਆਏ 332 ਲੋਕਾਂ ਸਮੇਤ ਅਜਿਹੇ 1,086 ਮਾਮਲੇ ਹਾਲੇ ਵੀ ਮੈਡੀਕਲ ਨਿਗਰਾਨੀ ਵਿੱਚ ਹਨ। ਇੱਥੇ ਮਾਮਲਿਆਂ ਦਾ ਇਸ ਤਰ੍ਹਾਂ ਦਾ ਵਧਣਾ ਚਿੰਤਾ ਦਾ ਵਿਸ਼ਾ ਹੈ। ਦੇਸ਼ ਵਿੱਚ ਕੋਵਿਡ-19 ਮ੍ਰਿਤਕਾਂ ਦੀ ਗਿਣਤੀ 3,343 ਹੈ ਅਤੇ ਸ਼ਨੀਵਾਰ ਨੂੰ ਇਸ ਘਾਤਕ ਵਾਇਰਸ ਨਾਲ ਕਿਸੇ ਦੀ ਮੌਤ ਨਹੀਂ ਹੋਈ।

ABOUT THE AUTHOR

...view details