ਨਵੀਂ ਦਿੱਲੀ: ਪ੍ਰਧਾਨ ਮੰਤਰੀ ਨਰਿੰਦਰ ਮੋਦੀ ਸ਼ੁੱਕਰਵਾਰ ਨੂੰ ਲੱਦਾਖ਼ ਦੌਰੇ ਤੇ ਪੁਹੰਚੇ, ਇਸ ਦੌਰੇ ਮੁਤੱਲਕ ਚੀਨ ਦੀ ਪ੍ਰਤੀਕਿਰਿਆ ਵੀ ਸਾਹਮਣੇ ਆਈ ਹੈ। ਚੀਨ ਨੇ ਕਿਹਾ ਕਿ ਦੋਵਾਂ ਦੇਸ਼ਾਂ ਵਿੱਚ ਨਾਜ਼ੁਕ ਸਥਿਤੀ ਚੱਲ ਰਹੀ ਹੈ ਅਜਿਹੇ ਵਿੱਚ ਦੋਵਾਂ ਦੇਸ਼ਾਂ ਨੂੰ ਅਜਿਹੇ ਕਦਮਾਂ ਤੋਂ ਬਚਣਾ ਚਾਹੀਦਾ ਹੈ ਜਿਸ ਨਾਲ ਗੱਲ ਹੋਰ ਵਿਗੜਨ।
ਜ਼ਿਕਰ ਕਰ ਦਈਏ ਕਿ ਪੀਐਮ ਨਰਿੰਦਰ ਮੋਦੀ ਸ਼ੁੱਕਰਵਾਰ ਨੂੰ ਲੱਦਾਖ਼ ਦੌਰੇ 'ਤੇ ਗਏ। ਇਸ ਦੌਰਾਨ ਉਨ੍ਹਾਂ ਨੇ ਫ਼ੌਜ ਦੇ ਅਧਿਕਾਰੀਆਂ ਸਮੇਤ ਹਵਾਈ ਫ਼ੌਜ ਅਤੇ ਆਈਟੀਬੀਪੀ ਦੇ ਜਵਾਨਾਂ ਨਾਲ ਗੱਬਲਬਾਤ ਕੀਤੀ।
ਚੀਨ ਦੇ ਵਿਦੇਸ਼ ਮੰਤਰਾਲੇ ਦੇ ਬੁਲਾਰੇ ਜ਼ਾਓ ਲਿਜਿਆਨ ਨੇ ਕਿਹਾ ਕਿ ਭਾਰਤ ਅਤੇ ਚੀਨ ਆਪਸੀ ਤਣਾਅ ਨੂੰ ਸੈਨਾ ਅਤੇ ਕੂਟਨੀਤਿਕ ਮਾਧਿਅਮਾਂ ਰਾਹੀਂ ਘੱਟ ਕਰਨ ਦੀ ਕੋਸ਼ਿਸ ਕਰ ਰਹੇ ਹਨ। ਅਜਿਹੇ ਵਿੱਚ ਦੋਵਾਂ ਦੇਸ਼ਾਂ ਨੂੰ ਕੋਈ ਅਜਿਹਾ ਕਦਮ ਨਹੀਂ ਚੁੱਕਣਾ ਚਾਹੀਦਾ ਜਿਸ ਨਾਲ ਹਲਾਤ ਹੋਰ ਖ਼ਰਾਬ ਹੋਣ।
ਪੀਐਮ ਨਰਿੰਦਰ ਮੋਦੀ ਨਾਲ ਲੱਦਾਖ਼ ਦੌਰੇ ਤੇ ਚੀਫ਼ ਆਫ਼ ਡਿਫੈਂਸ ਸਟਾਫ਼ ਬਿਪਿਨ ਰਾਵਤ ਅਤੇ ਫ਼ੌਜ ਮੁਖੀ ਐਮਐਮ ਨਰਵਾਣੇ ਵੀ ਮੌਜੂਦ ਸਨ। ਪ੍ਰਧਾਨ ਮੰਤਰੀ ਇਸ ਮੌਕੇ ਸਥਿਤੀ ਦਾ ਜਾਇਜ਼ਾ ਲੈਣ ਲਈ ਉੱਥੇ ਗਏ ਸਨ। ਇੱਥੇ ਉਨ੍ਹਾਂ ਫ਼ੌਜੀ ਜਵਾਨਾਂ ਨਾਲ ਗੱਲ ਕਰ ਕੇ ਉਨ੍ਹਾਂ ਦੀ ਹੌਂਸਲਾ ਅਫ਼ਜ਼ਾਈ ਕੀਤੀ।