ਵਾਸ਼ਿੰਗਟਨ / ਨਵੀਂ ਦਿੱਲੀ: ਦੁਨੀਆ ਭਰ 'ਚ ਕੋਰੋਨਾ ਪੀੜਤਾਂ ਦੀ ਗਿਣਤੀ 1.53 ਕਰੋੜ ਤੋਂ ਪਾਰ ਹੋ ਗਈ ਹੈ ਅਤੇ 6.30 ਲੱਖ ਤੋਂ ਵੱਧ ਮੌਤਾਂ ਹੋਈਆਂ ਹਨ।
23 ਜੁਲਾਈ (ਭਾਰਤੀ ਸਮੇਂ ) ਸਵੇਰੇ 8 ਵਜੇ ਤੱਕ ਚੀਨ ਦੇ ਵੁਹਾਨ ਸ਼ਹਿਰ ਤੋਂ ਫੈਲੇ ਜਾਨਲੇਵਾ ਕੋਰੋਨਾ ਵਾਇਰਸ ਕਾਰਨ ਹੁਣ ਤੱਕ ਦੁਨੀਆਂ ਭਰ ਵਿੱਚ 6,30,193 ਲੋਕਾਂ ਦੀ ਮੌਤ ਹੋ ਚੁੱਕੀ ਹੈ।
ਦੁਨੀਆ ਭਰ ਵਿੱਚ ਹੁਣ ਤੱਕ ਤਕਰੀਬਨ 1,53,73,616 ਲੋਕਾਂ ਦੇ ਕੋਰੋਨਾ ਵਾਇਰਸ ਨਾਲ ਸੰਕਰਮਿਤ ਹੋਣ ਦੀ ਪੁਸ਼ਟੀ ਕੀਤੀ ਗਈ ਹੈ।
ਇਹ ਅੰਕੜੇ ਨਿਰੰਤਰ ਬਦਲ ਰਹੇ ਹਨ। ਅੰਕੜਿਆਂ ਮੁਤਾਬਕ ਦੁਨੀਆ ਭਰ 'ਚ ਕੋਰੋਨਾ ਵਾਇਰਸ ਨਾਲ ਸੰਕਰਮਿਤ 93,49,203 ਲੋਕ ਸਿਹਤਯਾਬ ਹੋ ਚੁੱਕੇ ਹਨ। ਹੁਣ ਤੱਕ ਦੁਨੀਆ ਭਰ 'ਚ 53,94,220 ਐਕਟਿਵ ਮਾਮਲੇ ਹਨ, ਇਨ੍ਹਾਂ ਵਿੱਚੋਂ ਇੱਕ ਫੀਸਦੀ ਯਾਨੀ 66,240 ਤੋਂ ਵੱਧ ਕੇਸ ਗੰਭੀਰ ਹਨ। ਇਹ ਅੰਕੜੇ ਵਰਲਡੋਮੀਟਰ ਤੋਂ ਲਏ ਗਏ ਹਨ।