ਪੰਜਾਬ

punjab

ETV Bharat / international

ਦੁਨੀਆ ਭਰ 'ਚ ਕੋਰੋਨਾ ਪੀੜਤਾਂ ਦੀ ਗਿਣਤੀ 1.06 ਕਰੋੜ ਤੋਂ ਪਾਰ, 5.16 ਲੱਖ ਤੋਂ ਵੱਧ ਮੌਤਾਂ - ਕੋਵਿਡ-19

ਦੁਨੀਆ ਭਰ 'ਚ ਕੋਰੋਨਾ ਪੀੜਤਾਂ ਦੀ ਗਿਣਤੀ ਲਗਾਤਾਰ ਵੱਧਦੀ ਜਾ ਰਹੀ ਹੈ। ਹੁਣ ਤੱਕ ਵਿਸ਼ਵ ਵਿੱਚ 1 ਕਰੋੜ 6 ਲੱਖ 85 ਹਜ਼ਾਰ 139 ਲੋਕ ਕੋਰੋਨਾ ਨਾਲ ਪੀੜਤ ਹਨ ਤੇ 5 ਲੱਖ 16 ਹਜ਼ਾਰ 326 ਲੋਕਾਂ ਦੀ ਜਾਨ ਜਾ ਚੁੱਕੀ ਹੈ।

ਫ਼ੋਟੋ।
ਫ਼ੋਟੋ।

By

Published : Jul 2, 2020, 6:38 AM IST

ਵਾਸ਼ਿੰਗਟਨ: ਦੁਨੀਆ ਭਰ 'ਚ ਕੋਰੋਨਾ ਪੀੜਤਾਂ ਦੀ ਗਿਣਤੀ 1 ਕਰੋੜ 6 ਲੱਖ 85 ਹਜ਼ਾਰ 139 ਤੱਕ ਪਹੁੰਚ ਗਈ ਹੈ। ਇਨ੍ਹਾਂ ਵਿਚੋਂ 58 ਲੱਖ 52 ਹਜ਼ਾਰ 123 ਵਿਅਕਤੀ ਹੁਣ ਤੱਕ ਠੀਕ ਹੋ ਚੁੱਕੇ ਹਨ ਤੇ 5 ਲੱਖ 16 ਹਜ਼ਾਰ 326 ਲੋਕਾਂ ਦੀ ਜਾਨ ਜਾ ਚੁੱਕੀ ਹੈ। ਵਿਸ਼ਵ ਸਿਹਤ ਸੰਗਠਨ (ਡਬਲਿਊਐਚਓ) ਨੇ ਕਿਹਾ ਹੈ ਕਿ ਵਿਸ਼ਵ ਵਿੱਚ ਹਰ ਦਿਨ 1 ਲੱਖ 60 ਹਜ਼ਾਰ ਤੋਂ ਵੱਧ ਕੋਰੋਨਾ ਦੇ ਮਾਮਲੇ ਆ ਰਹੇ ਹਨ।

ਕੋਵਿਡ-19 ਨਾਲ ਅਮਰੀਕਾ ਵਿੱਚ ਸਭ ਤੋਂ ਵੱਧ ਲੋਕ ਪ੍ਰਭਾਵਿਤ ਹਨ। ਅਮਰੀਕਾ ਵਿਚ ਕੋਰੋਨਾ ਪੀੜਤਾਂ ਦੀ ਗਿਣਤੀ 27.27 ਲੱਖ ਨੂੰ ਪਾਰ ਕਰ ਗਈ ਹੈ, ਜਦ ਕਿ 1.30 ਲੱਖ ਤੋਂ ਜ਼ਿਆਦਾ ਲੋਕ ਆਪਣੀ ਜਾਨ ਗੁਆ ਚੁੱਕੇ ਹਨ। ਬ੍ਰਾਜ਼ੀਲ, ਭਾਰਤ, ਰੂਸ ਅਤੇ ਪੇਰੂ ਵਰਗੇ ਦੇਸ਼ਾਂ ਵਿੱਚ ਮਰਨ ਵਾਲਿਆਂ ਦੀ ਗਿਣਤੀ ਵਿੱਚ ਵੀ ਲਗਾਤਾਰ ਵਾਧਾ ਹੋ ਰਿਹਾ ਹੈ।

ਬ੍ਰਾਜ਼ੀਲ ਅਤੇ ਭਾਰਤ ਵਿਚ ਕੋਰੋਨਾ ਦੀ ਲਾਗ ਤੇਜ਼ੀ ਨਾਲ ਵੱਧ ਰਹੀ ਹੈ। ਬ੍ਰਾਜ਼ੀਲ ਕੁੱਲ ਮੌਤਾਂ ਦੇ ਮਾਮਲੇ ਵਿਚ ਪਹਿਲੇ ਨੰਬਰ ਉੱਤੇ ਪਹੁੰਚ ਗਿਆ ਹੈ, ਜਦ ਕਿ ਭਾਰਤ ਵੀ ਕੁੱਲ ਮਾਮਲਿਆਂ ਦੇ ਮਾਮਲੇ ਵਿਚ ਚੌਥੇ ਨੰਬਰ ਉੱਤੇ ਆ ਗਿਆ ਹੈ। ਸਿਰਫ ਰੂਸ, ਬ੍ਰਾਜ਼ੀਲ ਅਤੇ ਅਮਰੀਕਾ ਹੀ ਭਾਰਤ ਤੋਂ ਉੱਪਰ ਹਨ।

ਮੰਗਲਵਾਰ ਨੂੰ ਚੀਨ ਵਿੱਚ ਕੋਰੋਨਾ ਵਾਇਰਸ ਦੇ ਤਿੰਨ ਨਵੇਂ ਮਾਮਲੇ ਸਾਹਮਣੇ ਆਏ ਹਨ। ਪੀੜਤਾਂ ਦੀ ਗਿਣਤੀ ਵੱਧ ਕੇ 83,534 ਹੋ ਗਈ ਹੈ ਅਤੇ ਹੁਣ ਤੱਕ ਕੁੱਲ 78,479 ਲੋਕ ਠੀਕ ਹੋ ਚੁੱਕੇ ਹਨ ਤੇ 4634 ਦੀ ਜਾਨ ਜਾ ਚੁੱਕੀ ਹੈ।

ਅੰਕੜਿਆਂ ਮੁਤਾਬਕ ਅਮਰੀਕਾ ਵਿੱਚ ਲਗਭਗ 27 ਲੱਖ ਤੋਂ ਵੱਧ ਲੋਕ ਕੋਰੋਨਾ ਵਾਇਰਸ ਨਾਲ ਪੀੜਤ ਹਨ। ਇਹ ਗਿਣਤੀ ਚਾਰ ਦੇਸ਼ਾਂ- ਸਪੇਨ, ਇਟਲੀ, ਜਰਮਨੀ ਅਤੇ ਫਰਾਂਸ ਦੇ ਕੁੱਲ ਮਰੀਜ਼ਾਂ ਨਾਲੋਂ ਵਧੇਰੇ ਹੈ। ਭਾਰਤ ਦੇ ਗੁਆਂਢੀ ਦੇਸ਼ ਪਾਕਿਸਤਾਨ ਵਿਚ ਇਕ ਦਿਨ ਵਿਚ ਕੋਰੋਨਾ ਦੇ 4,133 ਨਵੇਂ ਮਾਮਲੇ ਸਾਹਮਣੇ ਆਏ ਹਨ।

ABOUT THE AUTHOR

...view details