ਇਸਲਾਮਾਬਾਦ: ਪਾਕਿਸਤਾਨ ਦੇ ਸੈਨਾ ਦੇ ਮੁਖੀ ਜਨਰਲ ਕਮਰ ਜਾਵੇਦ ਬਾਜਵਾ ਨੇ ਬੁੱਧਵਾਰ ਨੂੰ ਕੰਟਰੋਲ ਰੇਖਾ (ਐਲਓਸੀ) ਦਾ ਦੌਰਾ ਕੀਤਾ। ਇਸ ਦੌਰਾਨ ਬਾਜਵਾ ਵੱਲੋਂ ਸੈਨਿਕਾਂ ਨਾਲ ਵੀ ਮੁਲਾਕਾਤ ਕੀਤੀ ਗਈ। ਬਾਜਵਾ ਵੱਲੋਂ ਸੁਰੱਖਿਆ ਸਥਿਤੀ ਦਾ ਜਾਇਜ਼ਾ ਲਿਆ ਗਿਆ।
ਪਾਕਿ ਸੈਨਾ ਮੁਖੀ ਨੇ ਕੀਤਾ LOC ਦਾ ਦੌਰਾ - LINE OF CONTROL NEWS
ਪਾਕਿਸਤਾਨ ਦੇ ਸੈਨਾ ਮੁਖੀ ਜਨਰਲ ਕਮਰ ਜਾਵੇਦ ਬਾਜਵਾ ਨੇ ਬੁੱਧਵਾਰ ਨੂੰ ਐਲਓਸੀ ਦੇ ਦੌਰਾ ਕੀਤਾ ਤੇ ਫੌਜ ਨਾਲ ਮੁਲਾਕਾਤ ਕੀਤੀ। ਬਾਜਵਾ ਨੇ ਸੁਰੱਖਿਆ ਸਥਿਤੀ ਬਾਰੇ ਜਾਣਕਾਰੀ ਲੈਣ ਲਈ ਦੌਰਾ ਕੀਤਾ।

ਫ਼ੋਟੋ
ਫ਼ੌਜ ਨੂੰ ਸੰਬੋਧਨ ਕਰਦਿਆਂ ਜਨਰਲ ਬਾਜਵਾ ਨੇ ਫੌਜ ਦੇ ਕਸ਼ਮੀਰੀਆਂ ਨੂੰ ਇਕੱਲੇ ਨਾ ਛੱਡਣ ਦੇ ਸੰਕਲਪ ਨੂੰ ਦੁਹਰਾਇਆ। ਉਨ੍ਹਾਂ ਕਿਹਾ ਕਿ, "ਅਸੀਂ ਉਨ੍ਹਾਂ ਨੂੰ ਕਦੇ ਵੀ ਇਕੱਲਾ ਨਹੀਂ ਛੱਡਾਂਗੇ ਅਤੇ ਕਿਸੇ ਵੀ ਕੀਮਤ 'ਤੇ ਆਪਣੀ ਸਹੀ ਭੂਮਿਕਾ ਅਦਾ ਕਰਾਂਗੇ।"