ਇਸਲਾਮਾਬਾਦ: ਪਾਕਿਸਤਾਨ ਨੇ ਦਾਅਵਾ ਕੀਤਾ ਹੈ ਕਿ ਉਸ ਨੇ ਮੌਤ ਦੀ ਸਜ਼ਾ ਹੋਣ ਉੱਤੇ ਕੁਲਭੁਸ਼ਣ ਜਾਧਵ ਦੇ ਲਈ ਵਕੀਲ ਨਿਯੁਕਤ ਕਰਨ ਦੇ ਲਈ ਭਾਰਤ ਨੂੰ ਕਿਹਾ ਹੈ। ਉਥੇ ਹੀ ਨਵੀਂ ਦਿੱਲੀ ਨੇ ਕਿਹਾ ਕਿ ਇਸਲਾਮਾਬਾਦ ਨੇ ਅਜੇ ਤੱਕ ਇਸ ਮਾਮਲੇ ਵਿੱਚ ਉਨ੍ਹਾਂ ਨਾਲ ਕੋਈ ਸੂਚਨਾ ਸਾਂਝੀ ਨਹੀਂ ਕੀਤੀ ਹੈ।
ਪਾਕਿਸਤਾਨ ਵਿਦੇਸ਼ ਮਤਰਾਲੇ ਦੇ ਬੁਲਾਰੇ ਆਇਸ਼ਾ ਫ਼ਾਰੂਕੀ ਨੇ ਹਫ਼ਤਾਵਰੀ ਪ੍ਰੈੱਸ ਕਾਨਫ਼ਰੰਸ ਵਿੱਚ ਕਿਹਾ ਕਿ ਇਸਲਾਮਾਬਾਦ ਸੁਪਰੀਮ ਕੋਰਟ ਨੇ ਸਰਕਾਰ ਨੂੰ ਨਿਰਦੇਸ਼ ਦਿੱਤਾ ਹੈ ਕਿ ਭਾਰਤ ਤੇ ਜਾਧਵ ਨੂੰ ਵਕੀਲ ਨਿਯੁਕਤ ਕਰਨ ਦੇ ਲਈ ਇੱਕ ਹੋਰ ਮੌਕਾ ਦਿੱਤਾ ਗਿਆ ਹੈ।
ਉਨ੍ਹਾਂ ਕਿਹਾ ਕਿ ਇਸਲਾਮਾਬਾਦ ਸੁਪਰੀਮ ਕੋਰਟ ਨੇ 3 ਅਗਸਤ ਦੇ ਨਿਰਦੇਸ਼ ਤੋਂ ਬਾਅਦ ਅਸੀਂ ਰਾਜਨਿਤਕ ਪੱਧਰ ਉੱਤੇ ਭਰਤੀ ਪੱਖ ਨੂੰ ਸੰਪਰਕ ਕੀਤਾ ਹੈ ਤੇ ਉਨ੍ਹਾਂ ਨੂੰ ਇਸ ਦੀ ਸੂਚਨਾ ਦਿੱਤੀ ਹੈ। ਉਨ੍ਹਾਂ ਕਿਹਾ ਕਿ ਅਸੀਂ ਭਾਰਤ ਦੇ ਜਵਾਬ ਦਾ ਇੰਤਜਾਰ ਕਰ ਰਹੇ ਹਾਂ।
ਪਰ ਨਵੀਂ ਦਿੱਲੀ ਵਿੱਚ ਵਿਦੇਸ਼ ਮੰਤਰਾਲੇ ਦੇ ਬੁਲਾਰੇ ਅਨੁਰਾਗ ਸ੍ਰੀਵਾਸਤਵ ਨੇ ਕਿਹਾ ਕਿ ਅਸੀਂ ਇਸ ਸਬੰਧੀ ਪਾਕਿਸਤਾਨ ਦੇ ਵੱਲੋਂ ਕੋਈ ਸੂਚਨਾ ਨਹੀਂ ਮਿਲੀ ਹੈ।
ਸ੍ਰੀਵਾਸਤਵ ਨੇ ਕਿਹਾ ਕਿ ਇਸ ਮਾਮਲੇ ਵਿੱਚ ਪਾਕਿਸਤਾਨ ਨੂੰ ਅੰਤਰਾਸ਼ਟਰੀ ਅਦਾਲਤ ਦੇ ਆਦੇਸ਼ ਨੂੰ ਲਾਗੂ ਕਰਨਾ ਚਾਹੀਦਾ ਹੈ ਤੇ ਭਾਰਤ ਨੂੰ ਸਬੰਧਿਤ ਦਸਤਾਵੇਜ਼ ਮੁਹੱਈਆ ਕਰਵਾਉਣੇ ਚਾਹੀਦੇ ਹਨ ਤੇ ਨਾਲ ਹੀ ਜਾਧਵ ਨੂੰ ਬਿਨਾਂ ਰੋਕ ਟੋਕ ਨਿਰਵਿਘਨ ਤੇ ਬਿਨਾਂ ਕਿਸੇ ਸ਼ਰਤ ਤੋਂ ਕੂਟਨੀਤਕ ਪਹੁੰਚ ਮੁਹੱਈਆ ਕਰਵਾਉਣੀ ਚਾਹੀਦੀ ਹੈ।