ਇਸਲਾਮਾਬਾਦ: ਪਾਕਿਸਤਾਨ ਦੀ ਇੱਕ ਅਦਾਲਤ ਨੇ ਰਾਜਧਾਨੀ ਇਸਲਾਮਾਬਾਦ ਵਿੱਚ ਪਹਿਲੇ ਮੰਦਰ ਦੇ ਨਿਰਮਾਣ ਖ਼ਿਲਾਫ਼ ਦਾਇਰ ਤਿੰਨ ਪਟੀਸ਼ਨਾਂ ਨੂੰ ਖ਼ਾਰਜ ਕਰ ਦਿੱਤਾ ਹੈ। ਇਸ ਤੋਂ ਬਾਅਦ ਇਸਲਾਮਾਬਾਦ ਵਿੱਚ ਮੰਦਰ ਦੇ ਨਿਰਮਾਣ ਦਾ ਰਾਹ ਸਾਫ਼ ਮੰਨਿਆ ਜਾ ਰਿਹਾ ਹੈ।
ਇਸਲਾਮਾਬਾਦ ਹਾਈਕੋਰਟ ਦੇ ਜਸਟਿਸ ਆਮਿਰ ਫਾਰੁਕ ਨੇ ਫ਼ੈਸਲਾ ਸੁਣਾਉਂਦੇ ਹੋਏ ਕਿਹਾ ਕਿ ਮੰਦਰ ਬਣਾਉਣ ਲਈ ਜ਼ਮੀਨ ਦੇਣ ਵਾਲੇ ਹਿੰਦੂ ਪੰਚਾਇਤ ਸੰਸਥਾ 'ਤੇ ਕੋਈ ਰੋਕ ਨਹੀਂ ਸੀ ਇਹ ਆਪਣੇ ਪੈਸਿਆਂ ਨਾਲ ਮੰਦਰ ਦਾ ਨਿਰਮਾਣ ਕਰਵਾ ਰਿਹਾ ਹੈ।