ਪੰਜਾਬ

punjab

ETV Bharat / international

ਪਾਕਿ ਨੇ ਨਵਾਜ਼ ਸ਼ਰੀਫ਼ ਨੂੰ ਵਾਪਿਸ ਭੇਜਣ ਲਈ ਤੀਜੀ ਵਾਰ ਬ੍ਰਿਟੇਨ ਨੂੰ ਲਗਾਈ ਗੁਹਾਰ - ਇਮਰਾਨ ਖ਼ਾਨ

ਪਾਕਿਸਤਾਨ ਨੇ ਤੀਜੀ ਵਾਰ ਬ੍ਰਿਟੇਨ ਨੂੰ ਨਵਾਜ਼ ਸ਼ਰੀਫ਼ ਦੀ ਹਵਾਲਗੀ ਲਈ ਬੇਨਤੀ ਕੀਤੀ ਹੈ। ਸ਼ਰੀਫ਼ ਇਲਾਜ ਲਈ ਪਿਛਲੇ ਸਾਲ ਨਵੰਬਰ ਤੋਂ ਲੰਡਨ ਵਿੱਚ ਹਨ।

ਤਸਵੀਰ
ਤਸਵੀਰ

By

Published : Oct 22, 2020, 8:11 PM IST

ਇਸਲਾਮਾਬਾਦ: ਪਾਕਿਸਤਾਨ ਨੇ ਬ੍ਰਿਟੇਨ ਨੂੰ ਤੀਜੀ ਵਾਰ ਸਾਬਕਾ ਪ੍ਰਧਾਨ ਮੰਤਰੀ ਨਵਾਜ਼ ਸ਼ਰੀਫ਼ ਨੂੰ ਵਾਪਿਸ ਭੇਜਣ ਦੀ ਬੇਨਤੀ ਕੀਤੀ ਹੈ। ਸ਼ਰੀਫ਼ ਭ੍ਰਿਸ਼ਟਾਚਾਰ ਦੇ ਮਾਮਲਿਆਂ ਵਿੱਚ ਜੇਲ੍ਹ ਵਿੱਚ ਬੰਦ ਸੀ ਅਤੇ ਇਲਾਜ ਲਈ ਬ੍ਰਿਟੇਨ ਚਲਾ ਗਿਆ ਸੀ।

ਵੀਰਵਾਰ ਨੂੰ ਮੀਡੀਆ ਰਿਪੋਰਟਾਂ ਵਿੱਚ ਇਹ ਜਾਣਕਾਰੀ ਦਿੱਤੀ ਗਈ ਹੈ। ਪਾਕਿਸਤਾਨ ਮੁਸਲਿਮ ਲੀਗ ਦੇ ਮੁਖੀ ਨਵਾਜ਼ ਸ਼ਰੀਫ਼ ਨੂੰ ਸੁਪਰੀਮ ਕੋਰਟ ਵੱਲੋਂ ਭ੍ਰਿਸ਼ਟਾਚਾਰ ਦੇ ਮਾਮਲਿਆਂ ਵਿੱਚ ਸਜ਼ਾ ਸੁਣਾਏ ਜਾਣ ਤੋਂ ਬਾਅਦ 2017 ਵਿੱਚ ਪ੍ਰਧਾਨ ਮੰਤਰੀ ਦੇ ਅਹੁਦੇ ਤੋਂ ਹਟਾ ਦਿੱਤਾ ਗਿਆ ਸੀ।

ਅਖ਼ਬਾਰ ਡਾਨ ਦੀ ਖ਼ਬਰ ਅਨੁਸਾਰ, ਤਿੰਨ ਵਾਰ ਦੇ ਪ੍ਰਧਾਨ ਮੰਤਰੀ ਨਵਾਜ਼ ਸ਼ਰੀਫ਼ ਦੀ ਹਵਾਲਗੀ ਦੀ ਬੇਨਤੀ ਨਾਲ ਸਬੰਧਤ ਇੱਕ ਪੱਤਰ ਲਗਭਗ ਤਿੰਨ ਹਫ਼ਤੇ ਪਹਿਲਾਂ ਇੱਥੇ ਬ੍ਰਿਟਿਸ਼ ਹਾਈ ਕਮਿਸ਼ਨਰ ਨੂੰ ਸੌਂਪਿਆ ਗਿਆ ਸੀ।

ਪਾਕਿਸਤਾਨ ਸਰਕਾਰ ਨੇ ਉਸ ਪੱਤਰ ਦੇ ਜ਼ਰੀਏ ਬ੍ਰਿਟਿਸ਼ ਅਧਿਕਾਰੀਆਂ ਨੂੰ ਬੇਨਤੀ ਕੀਤੀ ਕਿ ਸ਼ਰੀਫ਼ ਦਾ ਯਾਤਰਾ ਵੀਜ਼ਾ ਰੱਦ ਕਰਨ ਬਾਰੇ ਵਿਚਾਰ ਕੀਤਾ ਜਾਵੇ। ਸ਼ਰੀਫ਼ ਇਲਾਜ ਲਈ ਪਿਛਲੇ ਸਾਲ ਨਵੰਬਰ ਤੋਂ ਲੰਡਨ ਵਿੱਚ ਹਨ।

ਪੱਤਰ ਵਿੱਚ ਕਿਹਾ ਗਿਆ ਹੈ ਕਿ 1974 ਦੇ ਯੂਕੇ ਇਮੀਗ੍ਰੇਸ਼ਨ ਕਾਨੂੰਨਾਂ ਦੇ ਅਨੁਸਾਰ, 4 ਸਾਲ ਤੋਂ ਵੱਧ ਦੀ ਸਜ਼ਾ ਪਾਉਣ ਵਾਲੇ ਵਿਅਕਤੀ ਨੂੰ ਉਨ੍ਹਾਂ ਦੇ ਮੂਲ ਦੇਸ਼ ਭੇਜਣ ਦੀ ਵਿਵਸਥਾ ਹੈ।

ਪ੍ਰਧਾਨ ਮੰਤਰੀ ਇਮਰਾਨ ਖ਼ਾਨ ਦੇ ਜਵਾਬਦੇਹੀ ਅਤੇ ਅੰਦਰੂਨੀ ਮਾਮਲਿਆਂ ਲਈ ਸਲਾਹਕਾਰ ਸ਼ਹਿਜ਼ਾਦ ਅਕਬਰ ਕੋਲੋਂ ਜਦੋਂ ਇਸ ਬਾਰੇ ਪੁੱਛਿਆ ਗਿਆ ਤਾਂ ਉਨ੍ਹਾਂ ਇਸ ਗੱਲ ਦੀ ਪੁਸ਼ਟੀ ਕੀਤੀ ਕਿ ਸਰਕਾਰ ਨੇ ਬ੍ਰਿਟੇਨ ਦੇ ਅਧਿਕਾਰੀਆਂ ਨੂੰ ਤਿੰਨ ਵਾਰ ਨਵਾਜ਼ ਸ਼ਰੀਫ਼ ਦੀ ਹਵਾਲਗੀ ਦੀ ਬੇਨਤੀ ਕੀਤੀ ਹੈ। ਆਖ਼ਰੀ ਵਾਰ ਬੇਨਤੀ 5 ਅਕਤੂਬਰ ਨੂੰ ਕੀਤੀ ਗਈ ਸੀ।

ABOUT THE AUTHOR

...view details