ਇਸਲਾਮਾਬਾਦ: ਪਾਕਿਸਤਾਨ ਵਿੱਚ ਕੋਵਿਡ-19 ਦੇ ਵੱਧ ਰਹੇ ਕੇਸਾਂ ਤੋਂ ਸੰਕੇਤ ਮਿਲਦਾ ਹੈ ਕਿ ਇਸ ਸਾਲ ਜੂਨ ਦੇ ਅੰਤ ਤੱਕ ਇਹ ਦੁੱਗਣੇ ਵਧ ਸਕਦੇ ਹਨ ਅਤੇ ਜੁਲਾਈ ਦੇ ਅੰਤ ਤੱਕ ਕੇਸਾਂ ਦੀ ਗਿਣਤੀ 1.2 ਮਿਲੀਅਨ ਤਕ ਪਹੁੰਚਣ ਦੀ ਉਮੀਦ ਹੈ।
ਮੀਡੀਆ ਰਿਪੋਰਟ ਅਨੁਸਾਰ, ਐਤਵਾਰ ਨੂੰ ਇਥੇ ਇੱਕ ਪ੍ਰੈਸ ਕਾਨਫ਼ਰੰਸ ਨੂੰ ਸੰਬੋਧਨ ਕਰਦਿਆਂ ਯੋਜਨਾ, ਵਿਕਾਸ ਅਤੇ ਵਿਸ਼ੇਸ਼ ਪਹਿਲਕਦਮੀਆਂ ਦੇ ਮੰਤਰੀ ਅਸਦ ਉਮਰ ਨੇ ਕਿਹਾ, “ਅਸੀਂ ਜੂਨ ਦੇ ਮੱਧ ਵਿੱਚ ਹਾਂ ਅਤੇ ਸਾਡੇ ਸਰਗਰਮ ਮਾਮਲਿਆਂ ਦੀ ਗਿਣਤੀ ਡੇਢ ਲੱਖ ਦੇ ਨੇੜੇ ਹੈ। ਉਸਨੇ ਅੱਗੇ ਕਿਹਾ, “ਬਹੁਤ ਦੁੱਖ ਨਾਲ ਮੈਨੂੰ ਇਹ ਕਹਿਣਾ ਪੈ ਰਿਹਾ ਹੈ ਕਿ ਅਗਲੇ ਮਹੀਨੇ ਦੇ ਅੰਤ ਤੱਕ ਪਾਕਿਸਤਾਨ ਵਿੱਚ ਕੋਵਿਡ-19 ਦੇ ਸਰਗਰਮ ਮਾਮਲਿਆਂ ਦੀ ਗਿਣਤੀ 10 ਲੱਖ ਤੋਂ ਬਾਰਾਂ ਲੱਖ ਤੱਕ ਪਹੁੰਚ ਸਕਦੀ ਹੈ।”