ਪੰਜਾਬ

punjab

ETV Bharat / international

ਪਾਕਿਸਤਾਨ ਨੇ ਹਾਫ਼ਿਜ਼ ਸਈਦ ਦੀਆਂ ਸੰਸਥਾਵਾਂ 'ਤੇ ਲਾਇਆ ਬੈਨ - ਪਾਕਿਸਤਾਨ

ਪਾਕਿਸਤਾਨ ਨੇ ਪੁਲਵਾਮਾ ਅੱਤਵਾਦੀ ਹਮਲੇ ਤੋਂ ਬਾਅਦ ਹਾਫ਼ਿਜ਼ ਸਈਦ ਦੀਆਂ 2 ਸੰਸਥਾਵਾਂ 'ਤੇ ਲਾਇਆ ਬੈਨ। ਪਾਕਿ ਪ੍ਰਧਾਨ ਮੰਤਰੀ ਇਮਰਾਨ ਖ਼ਾਨ ਨੇ ਸਰਕਾਰ ਤੇ ਫ਼ੌਜ ਦੇ ਸੀਨੀਅਰ ਅਧਿਕਾਰੀਆਂ ਨਾਲ ਕੀਤੀ ਮੀਟਿੰਗ। ਨੈਸ਼ਨਲ ਸਿਕਿਓਰਿਟੀ ਕਾਊਂਸਲ ਦੀ ਬੈਠਕ ਦੌਰਾਨ ਲਿਆ ਇਹ ਫ਼ੈਸਲਾ।

ਪਾਕਿ ਪ੍ਰਧਾਨ ਮੰਤਰੀ ਇਮਰਾਨ ਖ਼ਾਨ

By

Published : Feb 21, 2019, 11:41 PM IST

ਨਵੀਂ ਦਿੱਲੀ: ਜੰਮੂ-ਕਸ਼ਮੀਰ ਦੇ ਪੁਲਵਾਮਾ 'ਚ ਹੋਏ ਅੱਤਵਾਦੀ ਹਮਲੇ ਤੋਂ ਬਾਅਦ ਪਾਕਿਤਸਾਨ ਦੇ ਪ੍ਰਧਾਨ ਮੰਤਰੀ ਇਮਰਾਨ ਖ਼ਾਨ ਨੇ ਹਾਫ਼ਿਜ਼ ਸਈਦ ਦੀਆਂ ਦੋ ਸੰਸਥਾਵਾਂ 'ਤੇ ਪਾਬੰਦੀ ਲਗਾਉਣ ਦਾ ਫ਼ੈਸਲਾ ਕੀਤਾ ਹੈ।

ਪਾਕਿਸਤਾਨ ਦੇ ਅੰਦਰੂਨੀ ਸੁਰੱਖਿਆ ਮੰਤਰਾਲੇ ਦੇ ਬੁਲਾਰੇ ਨੇ ਦੱਸਿਆ ਕਿ ਇਹ ਫ਼ੈਸਲਾ ਨੈਸ਼ਨਲ ਸਿਕਿਓਰਿਟੀ ਕਾਊਂਸਲ ਦੀ ਬੈਠਕ ਦੌਰਾਨ ਲਿਆ ਗਿਆ। ਬੁਲਾਰੇ ਨੇ ਦੱਸਿਆ ਕਿ ਬੈਠਕ 'ਚ ਗ਼ੈਰ-ਕਾਨੂੰਨੀ ਕਰਾਰ ਦਿੱਤੀਆਂ ਗਈਆਂ ਸੰਸਥਾਵਾਂ ਵਿਰੁੱਧ ਕਾਰਵਾਈ ਤੇਜ਼ ਕਰਨ ਦਾ ਫ਼ੈਸਲਾ ਲਿਆ ਗਿਆ।

ਬੁਲਾਰੇ ਨੇ ਦੱਸਿਆ ਕਿ ਜਮਾਤ-ਉਦ-ਦਾਵਾ ਅਤੇ ਫ਼ਲਾਹ-ਏ-ਇਨਸਾਨੀਅਤ ਫ਼ਾਊਂਡੇਸ਼ਨ 'ਤੇ ਪਾਬੰਦੀ ਲਗਾਉਣ ਦਾ ਫ਼ੈਸਲਾ ਲਿਆ ਗਿਆ ਹੈ। ਉਨ੍ਹਾਂ ਕਿਹਾ ਕਿ ਅੰਦਰੂਨੀ ਮਾਮਲਿਆਂ ਦੇ ਮੰਤਰੀ ਇਨ੍ਹਾਂ ਦੋਹਾਂ ਸੰਸਥਾਵਾਂ ਨੂੰ ਗ਼ੈਰ-ਕਾਨੂੰਨੀ ਕਰਾਰ ਦਿੱਤੇ ਜਾਣ ਦਾ ਨੋਟੀਫ਼ਿਕੇਸ਼ਨ ਜਾਰੀ ਕਰਨਗੇ।

ABOUT THE AUTHOR

...view details