ਨਵੀਂ ਦਿੱਲੀ: ਅੰਡਰਵਰਲਡ ਡੋਨ ਦਾਊਦ ਇਬਰਾਹਿਮ ਦੇ ਉਥੇ ਮੌਜੂਦ ਹੋਣ ਵਾਲੇ ਇਕਬਾਲੀਆ ਬਿਆਨ ਤੋਂ ਬਾਅਦ ਪਾਕਿਸਤਾਨ ਇੱਕ ਵਾਰ ਮੁੜ ਪਲਟ ਗਿਆ ਹੈ। ਦਰਅਸਲ, ਹੁਣ ਪਾਕਿਸਤਾਨ ਦੇ ਵਿਦੇਸ਼ ਮੰਤਰਾਲੇ ਨੇ ਅਧਿਕਾਰਤ ਤੌਰ 'ਤੇ ਇਸ ਗੱਲ ਤੋਂ ਇਨਕਾਰ ਕੀਤਾ ਹੈ ਕਿ ਉਨ੍ਹਾਂ ਦੇ ਦੇਸ਼ ਨੇ ਦਾਊਦ ਇਬਰਾਹਿਮ ਨੂੰ ਪਨਾਹ ਦਿੱਤੀ ਹੈ। ਵਿਦੇਸ਼ ਮੰਤਰਾਲੇ ਨੇ ਇੱਕ ਬਿਆਨ ਜਾਰੀ ਕਰ ਕਿਹਾ ਕਿ ਪਾਕਿਸਤਾਨੀ ਧਰਤੀ 'ਤੇ ਸੂਚੀਬੱਧ ਲੋਕਾਂ ਦੀ ਮੌਜੂਦਗੀ ਨਾਲ ਸਬੰਧਤ ਮੀਡੀਆ ਰਿਪੋਰਟਾਂ ਪੂਰੀ ਤਰ੍ਹਾਂ ਗੁੰਮਰਾਹ ਕਰਨ ਵਾਲੀਆਂ ਅਤੇ ਬੇਬੁਨਿਆਦ ਹਨ।
ਦੱਸ ਦਈਏ ਕਿ ਅੰਤਰਰਾਸ਼ਟਰੀ ਅੱਤਵਾਦੀ ਫੰਡਾਂ ਦੀ ਨਿਗਰਾਨੀ ਕਰਨ ਵਾਲੀ ਇੱਕ ਸੰਸਥਾ ਫਾਈਨੈਂਸ਼ੀਅਲ ਐਕਸ਼ਨ ਟਾਸਕ ਫੋਰਸ (ਐਫਏਟੀਐਫ) ਦੀ ਕਾਲੀ ਸੂਚੀ ਤੋਂ ਬਚਣ ਲਈ ਪਾਕਿਸਤਾਨ ਨੇ ਕੁਝ ਵਿਅਕਤੀਆਂ ਅਤੇ ਸੰਗਠਨਾਂ ਦੇ ਵਿਰੁੱਧ ਵੱਡੀ ਕਾਰਵਾਈ ਕੀਤੀ ਹੈ।
ਪਾਕਿਸਤਾਨ ਦੀ ਧਰਤੀ 'ਤੇ ਦਾਊਦ ਇਬਰਾਹਿਮ
ਇਸ ਦੌਰਾਨ ਉਸ ਨੇ 88 ਪਾਬੰਦੀਸ਼ੁਦਾ ਅੱਤਵਾਦੀ ਸੰਗਠਨਾਂ ਅਤੇ ਉਨ੍ਹਾਂ ਦੇ ਮਾਲਕਾਂ ਉੱਤੇ ਸਖ਼ਤ ਵਿੱਤੀ ਪਾਬੰਦੀਆਂ ਲਗਾਈਆਂ ਹਨ, ਜਿਨ੍ਹਾਂ ਵਿੱਚ ਹਾਫਿਜ਼ ਸਈਦ, ਮਸੂਦ ਅਜ਼ਹਰ ਅਤੇ ਦਾਊਦ ਇਬਰਾਹਿਮ ਸਣੇ ਕਈ ਸ਼ਾਮਲ ਹਨ। ਇਸ ਤੋਂ ਇਹ ਸਾਬਿਤ ਹੁੰਦਾ ਹੈ ਕਿ ਦਾਊਦ ਇਬਰਾਹਿਮ ਪਾਕਿਸਤਾਨ ਦੀ ਧਰਤੀ 'ਤੇ ਹੈ।