ਪੰਜਾਬ

punjab

ETV Bharat / international

ਪਾਕਿਸਤਾਨ ਪੁਲਿਸ ਨੇ 2 ਭਾਰਤੀਆਂ ਨੂੰ ਕੀਤਾ ਗ੍ਰਿਫ਼ਤਾਰ ਕਰਨ ਦਾ ਕੀਤਾ ਦਾਅਵਾ - ਪਾਕਿਸਤਾਨ ਪੁਲਿਸ ਨੇ ਭਾਰਤੀ ਕੀਤੇ ਕਾਬੂ

ਪਾਕਿਸਤਾਨ ਪੁਲਿਸ ਨੇ ਦੋ ਭਾਰਤੀਆਂ ਨੂੰ ਗ਼ੈਰ ਕਾਨੂੰਨੀ ਤਰੀਕੇ ਨਾਲ਼ ਦੇਸ਼ ਵਿੱਚ ਦਾਖ਼ਲ ਹੋਣ ਤੇ ਗ੍ਰਿਫ਼ਤਾਰ ਕਰ ਲਿਆ ਹੈ। ਇਨ੍ਹਾਂ ਵਿੱਚੋਂ ਇੱਕ ਵਿਅਕਤੀ ਮੱਧ ਪ੍ਰਦੇਸ਼ ਅਤੇ ਦੂਜਾ ਹੈਦਰਾਬਾਦ ਦਾ ਰਹਿਣ ਵਾਲਾ ਹੈ।

ਪਾਕਿਸਤਾਨ ਪੁਲਿਸ ਨੇ 2 ਭਾਰਤੀਆਂ ਨੂੰ ਕੀਤਾ ਗ੍ਰਿਫ਼ਤਾਰ ਕਰਨ ਦਾ ਕੀਤਾ ਦਾਅਵਾ

By

Published : Nov 18, 2019, 4:52 PM IST

ਲਾਹੌਰ: ਪਾਕਿਸਤਾਨ ਪੁਲਿਸ ਨੇ ਦਾਅਵਾ ਕੀਤਾ ਹੈ ਕਿ ਉਨ੍ਹਾਂ ਨੇ 2 ਭਾਰਤੀ ਨਾਗਰਿਕਾਂ ਨੂੰ ਗ੍ਰਿਫ਼ਤਾਰ ਕੀਤਾ ਹੈ ਜੋ ਗ਼ੈਰ ਕਾਨੂੰਨੀ ਤਰੀਕੇ ਨਾਲ਼ ਪਾਕਿਸਤਾਨ ਵਿੱਚ ਦਾਖ਼ਲ ਹੋਏ ਹਨ।

ਪਾਕਿਸਤਾਨ ਦੇ ਚੋਲਿਸਤਾਨ ਇਲਾਕੇ ਦੀ ਪੁਲਿਸ ਨੇ ਦੱਸਿਆ ਹੈ ਕਿ ਇਹ ਦੋਵੇਂ ਭਾਰਤੀ ਬਿਨਾਂ ਕਿਸੇ ਕਾਨੂੰਨੀ ਕਾਗ਼ਜ਼ ਤੋਂ ਪਾਕਿਸਤਾਨ ਵਿੱਚ ਦਾਖ਼ਲ ਹੋਏ ਹਨ। ਇਨ੍ਹਾਂ ਵਿੱਚੋਂ ਇੱਕ ਦੀ ਪੱਛਾਣ ਭਾਰਤ ਦੇ ਸੂਬੇ ਮੱਧ ਪ੍ਰਦੇਸ਼ ਦੇ ਪ੍ਰਸ਼ਾਂਤ ਅਤੇ ਦੂਜੇ ਦੀ ਸ਼ਹਿਰ ਹੈਦਰਾਬਾਦ ਦੇ ਦਾਰੀਲਾਲ ਦੇ ਰੂਪ ਵਜੋਂ ਹੋਈ ਹੈ। ਇਨ੍ਹਾਂ ਦੇ ਵਿਰੁੱਧ ਮਾਮਲਾ ਦਰਜ ਕਰ ਲਿਆ ਗਿਆ ਹੈ।

ਪਾਕਿਸਤਾਨੀ ਮੀਡੀਆ ਦੀ ਰਿਪੋਰਟ ਵਿੱਚ ਕਿਹਾ ਗਿਆ ਹੈ ਕਿ ਗ੍ਰਿਫ਼ਤਾਰ ਕੀਤੇ ਦੋਵਾਂ ਵਿਅਕਤੀਆਂ ਵਿੱਚ ਇੱਕ ਸਾਫਟਵੇਅਰ ਇੰਜੀਨੀਅਰ ਹੈ ਜਿਸ ਤੋਂ ਸ਼ੱਕ ਪੈਦਾ ਹੈ ਕਿ ਇਹ ਕਿਸੇ ਜਾਸੂਸੀ ਮਿਸ਼ਨ ਜਾਂ ਅੱਤਵਾਦੀ ਹਮਲੇ ਦੇ ਮਕਸਦ ਨਾਲ਼ ਪਾਕਿਸਤਾਨ ਵਿੱਚ ਦਾਖ਼ਲ ਹੋਇਆ ਹੈ।

ABOUT THE AUTHOR

...view details