ਪਾਕਿਸਤਾਨ ਦੀ ਸਰਕਾਰ ਨੇ ਕਰਤਾਰਪੁਰ ਸਾਹਿਬ ਦੀ ਸਾਂਭ ਸੰਭਾਲ ਪੀਐਸਪੀਜੀਸੀ ਤੋਂ ਖੋਹ ਕੇ ਈਵੈਕਿਉ ਟਰੱਸਟ ਪ੍ਰਾਪਰਟੀ ਬੋਰਡ ਨੂੰ ਸੌਂਪ ਦਿੱਤੀ ਹੈ ਜਿਸ ਉੱਤੇ ਆਪ ਦੇ ਵਿਧਾਇਕ ਕੁਲਤਾਰ ਸਿੰਘ ਸੰਧਵਾ ਨੇ ਵਿਰੋਧ ਜਤਾਇਆ ਹੈ। ਉਨ੍ਹਾਂ ਕਿਹਾ ਕਿ ਪਾਕਿਸਤਾਨ ਦਾ ਇਹ ਵਰਤਾਰਾ ਨਿੰਦਣਯੋਗ ਹੈ ਸਿੱਖਾਂ ਨੂੰ ਇਸ ਦੇ ਨਾਲ ਧੱਕਾ ਲੱਗਿਆ ਹੈ।
ਗੁਰਦੁਆਰਾ ਕਰਤਾਰਪੁਰ ਸਾਹਿਬ ਦਾ ਪ੍ਰਬੰਧ ਈਟੀਪੀਬੀ ਨੂੰ ਸੌਂਪਣ ਦੀ ਭਾਰਤ ਸਰਕਾਰ ਨੇ ਕੀਤੀ ਨਿਖੇਧੀ - etpb
14:19 November 05
ਸਾਡੇ ਧਾਰਮਿਕ ਸਥਾਨਾਂ 'ਚ ISI ਦੀ ਸਿੱਧੀ ਦਖਲ ਅੰਦਾਜ਼ੀ ਦਾ ਦੋਨਾਂ ਦੇਸ਼ਾਂ ਦੇ ਆਪਸੀ ਸਬੰਧਾਂ 'ਤੇ ਅਸਰ ਪਵੇਗਾ- ਕੁਲਤਾਰ ਸਿੰਘ
14:06 November 05
ਗੋਬਿੰਦ ਸਿੰਘ ਲੌਂਗੋਵਾਲ ਨੇ ਪਾਕਿਸਤਾਨ ਸਰਕਾਰ ਨੂੰ ਕਰਤਾਰਪੁਰ ਸਾਹਿਬ ਦੀ ਸਾਂਭ-ਸੰਭਾਲ ਦੇ ਫੈਸਲੇ 'ਤੇ ਮੁੜ ਗੌਰ ਕਰਨ ਦੀ ਕੀਤੀ ਬੇਨਤੀ
ਐਸਜੀਪੀਸੀ ਦੇ ਪ੍ਰਧਾਨ ਗੋਬਿੰਦ ਸਿੰਘ ਲੌਂਗੋਵਾਲ ਨੇ ਕਿਹਾ ਕਿ ਪਾਕਿਸਤਾਨ ਦੀ ਸਰਕਾਰ ਨੇ ਕਰਤਾਰਪੁਰ ਸਾਹਿਬ ਦੀ ਸਾਂਭ-ਸੰਭਾਲ ਨੋਨ ਸਿੱਖ ਬਾੱਡੀ ਨੂੰ ਸੌਪ ਦਿੱਤੀ ਹੈ ਜੋ ਕਿ ਬਹੁਤ ਹੀ ਅਫਸੋਸ ਜਨਕ ਹੈ। ਉਨ੍ਹਾਂ ਕਿਹਾ ਕਿ ਗੁਰੂ ਘਰਾਂ ਦੇ ਜੋ ਪ੍ਰਬੰਧ ਹਨ ਉਹ ਸਿੱਖ ਮਰਿਆਦਾ ਰਹਿਤ ਹੁੰਦੇ ਹਨ ਤੇ ਉਸ ਦਾ ਸਿੱਖ ਨੂੰ ਹੀ ਗਿਆਨ ਹੁੰਦਾ ਹੈ। ਉਨ੍ਹਾਂ ਨੇ ਪਾਕਿਸਤਾਨ ਸਰਕਾਰ ਨੂੰ ਬੇਨਤੀ ਕੀਤੀ ਕਿ ਉਹ ਇਸ ਫੈਸਲੇ ਉੱਤੇ ਗੌਰ ਕਰਨ ਤੇ ਉਹ ਕਰਤਾਰਪੁਰ ਸਾਹਿਬ ਦਾ ਪ੍ਰਬੰਧ ਮੁੜ ਤੋਂ ਪਾਕਿਸਤਾਨ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਨੂੰ ਸੌਪ ਦੇਣ।
13:46 November 05
ਕਰਤਾਰਪੁਰ ਸਾਹਿਬ ਦੀ ਸਾਂਭ-ਸੰਭਾਲ ਨੋਨ ਸਿੱਖ ਬਾੱਡੀ ਨੂੰ ਸੌਂਪਣ ਦੇ ਮਾਮਲੇ 'ਤੇ ਹਰਸਿਮਰਤ ਕੌਰ ਬਾਦਲ ਨੇ ਟਵੀਟ ਕਰ ਪ੍ਰਗਟਾਇਆ ਦੁੱਖ
ਕਰਤਾਰਪੁਰ ਸਾਹਿਬ ਦੀ ਸਾਂਭ-ਸੰਭਾਲ ਪਾਕਿਸਤਾਨ ਦੇ ਸਿੱਖਾਂ ਤੋਂ ਖੋਹ ਕੇ ਨੋਨ ਸਿੱਖ ਬਾੱਡੀ ਨੂੰ ਸੌਂਪਣ ਦੇ ਮਾਮਲੇ ਉੱਤੇ ਬੀਬੀ ਹਰਸਿਮਰਤ ਕੌਰ ਬਾਦਲ ਨੇ ਕਿਹਾ ਕਿ ਇਸ ਗੱਲੋਂ ਸਿੱਖ ਬਹੁਤ ਦੁਖੀ ਹਨ।
13:36 November 05
ਘੱਟ ਗਿਣਤੀ ਸਿੱਖਾਂ ਨਾਲ ਬਹੁਤ ਵੱਡਾ ਧੱਕਾ ਅਤੇ ਬੇਇਨਸਾਫੀ ਹੈ- ਦਲਜੀਤ ਚੀਮਾ
ਅਕਾਲੀ ਬੁਲਾਰੇ ਦਲਜੀਤ ਸਿੰਘ ਚੀਮਾ ਨੇ ਕਿਹਾ ਕਿ ਪਾਕਿਸਤਾਨ ਸਰਕਾਰ ਨੇ ਜੋ ਨਵਾਂ ਨੋਟਿਸਫਿਕੇਸ਼ਨ ਜਾਰੀ ਕੀਤਾ ਹੈ। ਉਸ ਵਿੱਚ ਪਾਕਿਸਤਾਨ ਦੀ ਕੇਂਦਰ ਸਰਕਾਰ ਨੇ ਸ੍ਰੀ ਕਰਤਾਰਪੁਰ ਸਾਹਿਬ ਦੀ ਸਾਂਭ-ਸੰਭਾਲ ਸਿੱਖਾ ਤੋਂ ਖੋਹ ਕੇ ਨਵੀਂ ਬੋਰਡ ਨੂੰ ਸੌਂਪ ਦਿੱਤੀ ਹੈ ਜਿਸ ਵਿੱਚ ਇੱਕ ਵੀ ਸਿੱਖ ਮੌਜੂਦ ਨਹੀਂ ਹੈ। ਇਹ ਬਹੁਤ ਹੀ ਮੰਦਭਾਗਾ ਹੈ।
13:28 November 05
ਪਾਕਿਸਤਾਨ ਸਾਡੇ ਧਾਰਮਿਕ ਸਥਾਨਾਂ 'ਤੇ ਆਪਣੀ ਖੂਫੀਆਂ ਏਜੰਸੀਆਂ ਦਾ ਕਬਜ਼ਾ ਕਰਨਾ ਚਾਹੁੰਦੀ ਹੈ- ਵੇਰਕਾ
ਕਾਂਗਰਸੀ ਵਿਧਾਇਕ ਰਾਜਕੁਮਾਰ ਵੇਰਕਾ ਨੇ ਕਿਹਾ ਕਿ ਕਰਤਾਰਪੁਰ ਸਾਹਿਬ ਸਾਡਾ ਮੱਕਾ, ਮਦੀਨਾ ਹੈ। ਉਨ੍ਹਾਂ ਕਿਹਾ ਕਿ ਕਰਤਾਰਪੁਰ ਸਾਹਿਬ ਦੀ ਸਾਂਭ-ਸੰਭਾਲ ਪਾਕਿਸਤਾਨ ਦੀ ਕੇਂਦਰ ਸਰਕਾਰ ਨੇ ਈਵੈਕਿਉ ਟਰੱਸਟ ਪ੍ਰਾਪਰਟੀ ਬੋਰਡ ਨੂੰ ਸੌਂਪ ਦਿੱਤੀ ਹੈ ਜਿਸ ਵਿੱਚ ਪਾਕਿਸਤਾਨ ਨੇ ਕਿਸੇ ਵੀ ਸਿੱਖ ਨੂੰ ਇਸ ਬੋਰਡ ਦਾ ਮੈਂਬਰ ਨਹੀਂ ਬਣਾਇਆ। ਜੋ ਕਿ ਬਹੁਤ ਹੀ ਨਿੰਦਣਯੋਗ ਹੈ।
13:11 November 05
ਗੁਰਦੁਆਰਾ ਕਰਤਾਰਪੁਰ ਸਾਹਿਬ ਦੇ ਪ੍ਰਬੰਧਨ ਤੇ ਰੱਖ-ਰਖਾਅ ਦੀਆਂ ਤਬਦੀਲੀਆਂ 'ਤੇ ਸਿਰਸਾ ਦਾ ਬਿਆਨ
ਸ਼੍ਰੋਮਣੀ ਅਕਾਲੀ ਦਲ ਦੇ ਆਗੂ ਮਨਜਿੰਦਰ ਸਿੰਘ ਸਿਰਸਾ ਨੇ ਕਿਹਾ ਕਿ ਇਹ ਬਹੁਤ ਦੀ ਦੁੱਖ ਦੀ ਗੱਲ ਹੈ ਕਿ ਪਾਕਿਸਤਾਨ ਦੀ ਕੇਂਦਰੀ ਸਰਕਾਰ ਨੇ ਕਰਤਾਰਪੁਰ ਸਾਹਿਬ ਦੇ ਦਰਬਾਰ ਸਾਹਿਬ ਦੇ ਹੱਕ ਕੁੱਕ ਸਿੱਖਾਂ ਤੋਂ ਖੋਹ ਕੇ ਈਵੈਕਿਉ ਟਰੱਸਟ ਪ੍ਰਾਪਰਟੀ ਬੋਰਡ ਨੂੰ ਦੇ ਦਿੱਤੇ ਹਨ। ਜੋ ਕਿ ਇੱਕ ਨੋਨ ਸਿੱਖ ਬਾੱਡੀ ਹੈ।
13:00 November 05
ਗੁਰਦੁਆਰਾ ਕਰਤਾਰਪੁਰ ਸਾਹਿਬ ਦੇ ਪ੍ਰਬੰਧਨ ਤੇ ਰੱਖ-ਰਖਾਅ ਦੀਆਂ ਤਬਦੀਲੀਆਂ 'ਤੇ ਵਿਦੇਸ਼ ਮੰਤਰਾਲੇ ਦਾ ਬਿਆਨ
ਵਿਦੇਸ਼ ਮੰਤਰਾਲੇ ਨੇ ਪਾਕਿਸਤਾਨ ਵੱਲੋਂ ਪਵਿੱਤਰ ਗੁਰਦੁਆਰਾ ਕਰਤਾਰਪੁਰ ਸਾਹਿਬ ਦੇ ਪ੍ਰਬੰਧਨ ਅਤੇ ਰੱਖ-ਰਖਾਅ ਵਿੱਚ ਕੀਤੀਆਂ ਤਬਦੀਲੀਆਂ ਦੀ ਨਿਖੇਧੀ ਕੀਤੀ ਹੈ।
12:48 November 05
ਪਾਕਿਸਤਾਨ ਦੇ ਧਾਰਮਿਕ ਮਾਮਲਿਆਂ ਦੇ ਮੰਤਰਾਲੇ (MoRA) ਨੇ 3 ਨਵੰਬਰ ਨੂੰ ਕਰਤਾਰਪੁਰ ਦੇ ਗੁਰਦੁਆਰਾ ਦਰਬਾਰ ਸਾਹਿਬ ਦਾ ਕੰਟਰੋਲ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਤੋਂ ਖੋਹ ਕੇ ਇਸ ਨੂੰ ਈਵੈਕਿਉ ਟਰੱਸਟ ਪ੍ਰਾਪਰਟੀ ਬੋਰਡ (ਈਟੀਪੀਬੀ) ਨੂੰ ਦੇ ਦਿੱਤਾ ਹੈ।
ਨਵੀਂ ਦਿੱਲੀ: ਪਾਕਿਸਤਾਨ ਦੇ ਧਾਰਮਿਕ ਮਾਮਲਿਆਂ ਦੇ ਮੰਤਰਾਲੇ (MoRA) ਨੇ 3 ਨਵੰਬਰ ਨੂੰ ਕਰਤਾਰਪੁਰ ਦੇ ਗੁਰਦੁਆਰਾ ਦਰਬਾਰ ਸਾਹਿਬ ਦਾ ਕੰਟਰੋਲ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਤੋਂ ਖੋਹ ਕੇ ਇਸ ਨੂੰ ਈਵੈਕਿਉ ਟਰੱਸਟ ਪ੍ਰਾਪਰਟੀ ਬੋਰਡ (ਈਟੀਪੀਬੀ) ਨੂੰ ਦੇ ਦਿੱਤਾ ਹੈ। ਦੱਸ ਦੇਈਏ ਕਿ ਈਟੀਪੀਬੀ ਪਾਕਿਸਤਾਨ ਵਿੱਚ ਹਿੰਦੂਆਂ ਅਤੇ ਸਿੱਖਾਂ ਦੀਆਂ ਧਾਰਮਿਕ ਜਾਇਦਾਦਾਂ ਅਤੇ ਧਾਰਮਿਕ ਅਸਥਾਨਾਂ ਦਾ ਪ੍ਰਬੰਧ ਕਰਦੀ ਹੈ।
3 ਨਵੰਬਰ ਨੂੰ ਇਕ ਅਧਿਕਾਰਤ ਆਦੇਸ਼ ਮੁਤਾਬਕ, “ਕੈਬਿਨੇਟ ਦੇ ਈ.ਸੀ.ਸੀ ਵੱਲੋਂ ਕਰਤਾਰਪੁਰ ਲਾਂਘੇ ਦੇ ਪ੍ਰਾਜੈਕਟ ਮੈਨੇਜਮੈਂਟ ਯੂਨਿਟ (ਪੀ.ਐੱਮ.ਯੂ.) ਦੀ ਪ੍ਰਵਾਨਗੀ ਦੇ ਸਿੱਟੇ ਵਜੋਂ ਅਤੇ ਮੰਤਰੀ ਮੰਡਲ ਦੀ ਪ੍ਰਵਾਨਗੀ (ਮਿਤੀ 23.10.2020), ਸਮਰੱਥ ਅਧਿਕਾਰੀ ਨੇ ਈਟੀਪੀਬੀ ਦੇ ਪ੍ਰਬੰਧਕੀ ਨਿਯੰਤਰਣ ਅਧੀਨ ਗੁਰਦੁਆਰਾ ਦਰਬਾਰ ਸਾਹਿਬ ਕਰਤਾਰਪੁਰ (ਜੀਏਡੀਐਸਕੇ) ਦੇ ਪ੍ਰਬੰਧਨ ਅਤੇ ਰੱਖ-ਰਖਾਅ ਲਈ, ਇੱਕ ਸਵੈ-ਵਿੱਤ ਸੰਸਥਾ, ਪ੍ਰੋਜੈਕਟ ਮੈਨੇਜਮੈਂਟ ਯੂਨਿਟ (ਪੀਐਮਯੂ) ਸਥਾਪਤ ਕਰਨ ਦੀ ਖੁਸ਼ੀ ਹੋਈ।”
ਇਸ ਵਿੱਚ ਅੱਗੇ 9 ਅਧਿਕਾਰੀਆਂ ਅਤੇ ਸਟਾਫ ਮੈਂਬਰਾਂ ਦੀ ਸੂਚੀ ਦਿੱਤੀ ਗਈ ਜਿਹੜੇ ਪ੍ਰੋਜੈਕਟ ਕਾਰੋਬਾਰੀ ਯੋਜਨਾ ਨੂੰ ਲਾਗੂ ਕਰਨ ਲਈ ਕਰਤਾਰਪੁਰ ਨਾਰੋਵਾਲ ਵਿਖੇ ਪੀਐਮਯੂ ਵਿੱਚ ਤਾਇਨਾਤ ਕੀਤੇ ਗਏ ਹਨ।
ਭਾਰਤ ਦੇ ਸ਼੍ਰੋਮਣੀ ਅਕਾਲੀ ਦਲ ਨੇ ਨਿਯੰਤਰਣ ਦੇ ਇਸ ਤਬਾਦਲੇ ਦੀ ਨਖੇਧੀ ਕੀਤੀ ਹੈ ਅਤੇ ਸ਼੍ਰੋਮਣੀ ਅਕਾਲੀ ਦਲ ਦੇ ਮੀਤ ਪ੍ਰਧਾਨ ਨੇ ਇੱਕ ਬਿਆਨ ਵਿੱਚ ਕਿਹਾ ਕਿ ਸ਼੍ਰੋਮਣੀ ਅਕਾਲੀ ਦਲ ਪਾਕਿਸਤਾਨ ਸਰਕਾਰ ਦੇ ਇਸ ਫੈਸਲੇ ਦੀ ਨਿੰਦਾ ਕਰਦਾ ਹੈ ਤੇ ਗੁਰਦੁਆਰਾ ਸਾਹਿਬ ਦਾ ਪ੍ਰਬੰਧ, ਇਕ ਨਵੀਂ ਸਰਕਾਰੀ ਸੰਸਥਾ ਜਿਸ ਵਿੱਚ ਇੱਕ ਵੀ ਸਿੱਖ ਮੈਂਬਰ ਨਹੀਂ ਹੈ, ਤੋਂ ਵਾਪਸ ਲੈ ਕੇ ਮੁੜ ਤੋਂ ਐਸਜੀਪੀਸੀ ਨੂੰ ਸੌਂਪਣ ਦੀ ਮੰਗ ਕਰਦਾ ਹੈ। ਇਹ ਪਾਕਿਸਤਾਨ ਵਿੱਚ ਸਿੱਖ ਘੱਟ ਗਿਣਤੀਆਂ ਦੇ ਬੁਨਿਆਦੀ ਅਧਿਕਾਰਾਂ 'ਤੇ ਗੰਭੀਰ ਹਮਲਾ ਹੈ।
4 ਕਿਲੋਮੀਟਰ ਲੰਬਾ ਲਾਂਘਾ ਭਾਰਤ ਦੇ ਗੁਰਦਾਸਪੁਰ ਵਿੱਚ ਡੇਰਾ ਬਾਬਾ ਨਾਨਕ ਦੇ ਅਸਥਾਨ ਨੂੰ ਪਾਕਿਸਤਾਨ ਦੇ ਗੁਰਦੁਆਰਾ ਕਰਤਾਰਪੁਰ ਸਾਹਿਬ ਨਾਲ ਜੋੜਦਾ ਹੈ। ਇਹ ਸਥਾਨ ਸਿੱਖ ਧਰਮ ਦੇ ਸੰਸਥਾਪਕ ਸ੍ਰੀ ਗੁਰੂ ਨਾਨਕ ਦੇਵ ਜੀ ਦਾ ਅੰਤਮ ਆਰਾਮ ਸਥਾਨ ਹੈ।
9 ਨਵੰਬਰ, 2019 ਨੂੰ, ਪਾਕਿਸਤਾਨ ਦੇ ਪ੍ਰਧਾਨ ਮੰਤਰੀ ਨੇ ਕਰਤਾਰਪੁਰ ਲਾਂਘੇ ਦਾ ਰਸਮੀ ਉਦਘਾਟਨ ਗੁਰੂ ਨਾਨਕ ਦੇਵ ਜੀ ਦੇ 550 ਵੇਂ ਜਨਮ ਦਿਵਸ ਮੌਕੇ ਕੀਤਾ ਸੀ, ਜਦੋਂਕਿ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਭਾਰਤ ਵਾਲੇ ਪਾਸੇ ਇਸ ਦਾ ਉਦਘਾਟਨ ਕੀਤਾ ਸੀ। ਮਾਰਚ ਵਿੱਚ ਕੋਰੋਨਾ ਮਹਾਂਮਾਰੀ ਕਾਰਨ ਲਾਂਘੇ ਨੂੰ ਅਸਥਾਈ ਤੌਰ 'ਤੇ ਬੰਦ ਕਰ ਦਿੱਤਾ ਗਿਆ ਸੀ।