ਨਵੀਂ ਦਿੱਲੀ: ਟੋਕੀਓ ਓਲੰਪਿਕਸ-2020 ਨੂੰ ਲੈ ਕੇ ਜਾਪਾਨ ਦੇ ਪ੍ਰਧਾਨ ਮੰਤਰੀ ਸ਼ਿੰਜ਼ੋ ਅਬੇ ਦਾ ਬਿਆਨ ਸਾਹਮਣੇ ਆਇਆ ਹੈ। ਅਬੇ ਨੇ ਕਿਹਾ ਕਿ ਜੇ ਕੋਰੋਨਾਵਾਇਰਸ ਦਾ ਖ਼ਤਰਾ ਇਸ ਤਰ੍ਹਾਂ ਹੀ ਵਧਦਾ ਰਿਹਾ ਤਾਂ ਓਲੰਪਿਕ ਖੇਡਾਂ ਮੁਲਤਵੀ ਕੀਤੀਆਂ ਜਾ ਸਕਦੀਆਂ ਹਨ। ਇਸ ਤੋਂ ਪਹਿਲਾਂ ਉਨ੍ਹਾਂ ਦਾ ਬਿਆਨ ਆਇਆ ਸੀ ਕਿ ਓਲੰਪਿਕਸ ਨੂੰ ਤੈਅ ਮਿਤੀ ਮੁਤਾਬਕ 24 ਜੁਲਾਈ ਤੋਂ ਹੀ ਸ਼ੁਰੂ ਕੀਤਾ ਜਾਵੇਗਾ।
ਟੋਕੀਓ ਓਲੰਪਿਕਸ-2020 ਮੁਲਤਵੀ ਕਰਨ 'ਤੇ ਜਲਦ ਹੋਵੇਗਾ ਫ਼ੈਸਲਾ
ਜਾਪਾਨ ਦੇ ਪ੍ਰਧਾਨ ਮੰਤਰੀ ਸ਼ਿੰਜ਼ੋ ਅਬੇ ਨੇ ਕਿਹਾ ਕਿ ਜੇ ਕੋਰੋਨਾਵਾਇਰਸ ਦਾ ਖ਼ਤਰਾ ਇਸ ਤਰ੍ਹਾਂ ਹੀ ਵਧਦਾ ਰਿਹਾ ਤਾਂ ਓਲੰਪਿਕ ਖੇਡਾਂ ਮੁਲਤਵੀ ਕੀਤੀਆਂ ਜਾ ਸਕਦੀਆਂ ਹਨ।
ਅਬੇ ਨੇ ਜਾਪਾਨ ਦੀ ਸੰਸਦ ’ਚ ਕਿਹਾ ਕਿ ਉਨ੍ਹਾਂ ਦਾ ਦੇਸ਼ ਅਜੇ ਵੀ ਓਲੰਪਿਕ ਖੇਡਾਂ ਸਫ਼ਲਤਾਪੂਰਵਕ ਕਰਵਾਉਣ ਲਈ ਪੂਰੀ ਤਰ੍ਹਾਂ ਪ੍ਰਤੀਬੱਧ ਹੈ ਪਰ ਜੇ ਇਹ ਔਖਾ ਹੁੰਦਾ ਹੈ, ਤਾਂ ਐਥਲੀਟਾਂ ਦੀ ਸੁਰੱਖਿਆ ਨੂੰ ਵੇਖਦਿਆਂ ਇਹ ਖੇਡਾਂ ਮੁਲਤਵੀ ਕਰਨ ਦਾ ਫ਼ੈਸਲਾ ਲੈਣਾ ਹੀ ਹੋਵੇਗਾ।
ਜਾਪਾਨ ਦੇ ਪ੍ਰਧਾਨ ਮੰਤਰੀ ਨੇ ਕਿਹਾ ਕਿ ਓਲੰਪਿਕ ਖੇਡਾਂ ਨੂੰ ਰੱਦ ਕਰਨਾ ਕੋਈ ਰਾਹ ਜਾਂ ਵਿਕਲਪ ਨਹੀਂ ਹੈ। ਇਸ ਦੌਰਾਨ ਇੰਟਰਨੈਸ਼ਨਲ ਓਲੰਪਿਕ ਕਮੇਟੀ (IOC) ਨੇ ਵੀ ਓਲੰਪਿਕ ਖੇਡਾਂ ਨੂੰ ਲੈ ਕੇ ਕਿਹਾ ਹੈ ਕਿ ਅਜਿਹੇ ਹਾਲਾਤ ’ਚ ਓਲੰਪਿਕ ਖੇਡਾਂ ਨੂੰ ਮੁਲਤਵੀ ਕੀਤਾ ਜਾ ਸਕਦਾ ਹੈ। ਕਮੇਟੀ ਵੱਲੋਂ ਜਲਦ ਹੀ ਬੈਠਕ ਕਰਕੇ ਖੇਡਾਂ ਨੂੰ ਮੁਲਤਵੀ ਕਰਨ ਬਾਰੇ ਵਿਚਾਰ ਵਟਾਂਦਰਾ ਕੀਤਾ ਜਾਵੇਗਾ।