ਨਵੀਂ ਦਿੱਲੀ: ਪਾਕਿਸਤਾਨ ਦੇ ਨਨਕਾਣਾ ਸਾਹਿਬ ਦੀ ਰਹਿਣ ਵਾਲੀ ਸਿੱਖ ਕੁੜੀ ਨੂੰ ਅਗ਼ਵਾ ਕਰ ਜ਼ਬਰੀ ਧਰਮ ਪਰਿਵਰਤਨ ਕਰਵਾਉਣ ਦੇ ਮਾਮਲੇ ਵਿੱਚ ਪਾਕਿਸਤਾਨ ਸਰਕਾਰ ਨੇ ਜਾਂਚ ਦੇ ਹੁਕਮ ਦਿੱਤੇ ਹਨ।
ਸਿੱਖ ਕੁੜੀ ਨੂੰ ਇਸਲਾਮ ਕਬੂਲ ਕਰਵਾਉਣ ਦੇ ਮਾਮਲੇ 'ਚ PAK ਸਰਕਾਰ ਨੇ ਦਿੱਤੇ ਜਾਂਚ ਦੇ ਹੁਕਮ - Sikh girl religion change
ਪਾਕਿਸਤਾਨ ਵਿੱਚ ਪਿਛਲੇ ਤਿੰਨ ਦਿਨਾਂ ਤੋਂ ਲਾਪਤਾ ਹੋਈ ਸਿੱਖ ਕੁੜੀ ਨੂੰ ਜਬਰੀ ਇਸਲਾਮ ਕਬੂਲ ਕਰਾਉਣ ਦੇ ਮਾਮਲੇ ਵਿੱਚ ਪਾਕਿਸਤਾਨ ਸਰਕਾਰ ਨੇ ਜਾਂਚ ਦੇ ਹੁਕਮ ਜਾਰੀ ਕੀਤੇ ਹਨ।
ਪਾਕਿਸਤਾਨ ਪੰਜਾਬ ਦੇ ਮੁੱਖ ਮੰਤਰੀ ਸਰਦਾਰ ਉਸਮਾਨ ਬੁਜ਼ਦਾਰ ਵੱਲੋਂ ਇਸ ਮਾਮਲੇ ਦੀ ਜਾਂਚ ਕਰਨ ਦੇ ਹੁਕਮ ਜਾਰੀ ਕੀਤੇ ਗਏ ਹਨ। ਦੱਸ ਦਈਏ ਕਿ ਕੁੜੀ ਦੇ ਪਰਿਵਾਰ ਨੇ ਇਸ ਮਾਮਲੇ ਵਿੱਚ ਪ੍ਰਧਾਨ ਮੰਤਰੀ ਇਮਰਾਨ ਖ਼ਾਨ ਤੋਂ ਮਦਦ ਮੰਗੀ ਹੈ। ਕੁੜੀ ਦੇ ਭਰਾ ਦਾ ਕਹਿਣਾ ਹੈ ਕਿ ਜੇ ਉਨ੍ਹਾਂ ਨੂੰ ਇਨਸਾਫ਼ ਨਾ ਮਿਲਿਆ ਤਾਂ ਉਹ ਆਪਣੇ ਆਪ ਨੂੰ ਅੱਗ ਲਾ ਕੇ ਖੁਦਕੁਸ਼ੀ ਕਰ ਲਵੇਗਾ।
ਦੱਸਣਯੋਗ ਹੈ ਕਿ ਬੀਤੇ ਦਿਨੀ ਪਾਕਿਸਤਾਨ ਦੇ ਗੁਰਦੁਆਰਾ ਤੰਬੂ ਸਾਹਿਬ ਦੇ ਹੈੱਡ ਗ੍ਰੰਥੀ ਭਗਵਾਨ ਸਿੰਘ ਦੀ 19 ਸਾਲਾ ਸਿੱਖ ਕੁੜੀ ਦਾ ਜਬਰਨ ਧਰਮ-ਬਦਲੀ ਕਰ ਕੇ ਉਸ ਨਾਲ ਜਬਰਨ ਨਿਕਾਹ ਕਰਨ ਦਾ ਮਾਮਲਾ ਸਾਹਮਣੇ ਆਇਆ ਸੀ। ਪਰਿਵਾਰ ਅਤੇ ਸਿੱਖ ਭਾਈਚਾਰੇ ਨੇ ਦੋਸ਼ ਲਾਏ ਹਨ ਕਿ ਮੁਸਲਿਮ ਨੌਜਵਾਨਾਂ ਨੇ ਬੰਦੂਕ ਦੀ ਨੋਕ 'ਤੇ ਸਿੱਖ ਕੁੜੀ ਦਾ ਜਬਰਨ ਧਰਮ ਪਰਿਵਰਤਨ ਕਰਵਾ ਕੇ ਉਸ ਨਾਲ ਨਿਕਾਹ ਕੀਤਾ ਹੈ। ਇਸ ਮਾਮਲੇ ਨੂੰ ਲੈ ਚੜ੍ਹਦੇ ਪੰਜਾਬ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਵੀ ਭਾਰਤ ਸਰਕਾਰ ਨੂੰ ਦਖ਼ਲ ਦੇਣ ਲਈ ਕਿਹਾ ਹੈ।