ਪੰਜਾਬ

punjab

ETV Bharat / international

ਗੁਰਜੋਤ ਦੀ ਮ੍ਰਿਤਕ ਦੇਹ ਭਾਰਤ ਲਿਆਉਣ ਲਈ ਸਿਰਸਾ ਦੀ ਵਿਦੇਸ਼ ਮੰਤਰੀ ਨੂੰ ਅਪੀਲ

ਕੈਨੇਡਾ ਵਿੱਚ ਕਤਲ ਕੀਤੇ ਗਏ ਪੰਜਾਬੀ ਨੌਜਵਾਨ ਦੀ ਮ੍ਰਿਤਕ ਦੇਹ ਭਾਰਤ ਲਿਆਉਣ ਲਈ ਪਰਿਵਾਰ ਵੱਲੋਂ ਕੋਸ਼ਿਸ਼ ਜਾਰੀ ਹੈ। ਇਸ ਮਾਮਲੇ ਵਿੱਚ ਡੀਐਸਜੀਐਮਸੀ ਦੇ ਪ੍ਰਧਾਨ ਮਨਜਿੰਦਰ ਸਿਰਸਾ ਨੇ ਵਿਦੇਸ਼ ਮੰਤਰੀ ਨੂੰ ਅਪੀਲ ਕੀਤੀ ਹੈ ਅਤੇ ਮ੍ਰਿਤਕ ਨੌਜਵਾਨ ਦੀ ਲਾਸ਼ ਨੂੰ ਜਲਦ ਭਾਰਤ ਲਿਆਉਣ ਲਈ ਕਿਹਾ ਹੈ।

ਸਿਰਸਾ ਨੇ ਵਿਦੇਸ਼ ਮੰਤਰੀ ਨੂੰ ਕੀਤੀ ਅਪੀਲ

By

Published : Jun 22, 2019, 3:35 PM IST

ਨਵੀਂ ਦਿੱਲੀ : ਕੈਨੇਡਾ 'ਚ ਕਤਲ ਕੀਤੇ ਪੰਜਾਬੀ ਨੌਜਵਾਨ ਗੁਰਜੋਤ ਸਿੰਘ ਦਾ ਪਰਿਵਾਰ ਉਸ ਦੀ ਮ੍ਰਿਤਕ ਦੇਹ ਦੀ ਉਡੀਕ ਕਰ ਰਿਹਾ ਸੀ। ਕੈਨੇਡਾ `ਚ ਕੌਂਸਲ ਜਨਰਲ ਦਾਨਿਸ਼ ਭਾਟੀਆ ਨੇ ਦੱਸਿਆ ਕਿ ਕੈਨੇਡਾ ਸਰਕਾਰ ਵਲੋਂ ਜਲਦ ਤੋਂ ਜਲਦ ਸਾਰੇ ਕਾਗਜ਼ੀ ਕੰਮ ਮੁਕੰਮਲ ਕਰਕੇ ਮਿਤ੍ਰਕ ਦੇਹ ਨੂੰ ਭਾਰਤ ਭੇਜਿਆ ਜਾਵੇਗਾ।

ਦਿੱਲੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਮਨਜਿੰਦਰ ਸਿੰਘ ਸਿਰਸਾ ਨੇ ਗੁਰਜੋਤ ਦੀ ਮੌਤ 'ਤੇ ਦੁੱਖ ਪ੍ਰਗਟਾਇਆ ਤੇ ਵਿਦੇਸ਼ ਮੰਤਰੀ ਨੂੰ ਪਰਿਵਾਰ ਦੀ ਮਦਦ ਕਰਨ ਦੀ ਅਪੀਲ ਕੀਤੀ ਹੈ। ਉਨ੍ਹਾਂ ਨੇ ਪੀੜਤ ਪਰਿਵਾਰ ਨੂੰ ਹਰ ਸੰਭਵ ਮਦਦ ਦਾ ਭਰੋਸਾ ਜਤਾਇਆ ਹੈ।

ਕੀ ਹੈ ਮਾਮਲਾ ?
ਦੋ ਸਾਲ ਪਹਿਲਾਂ ਗੁਰਜੋਤ ਸਿੰਘ ਸਟੱਡੀ ਵੀਜ਼ਾ 'ਤੇ ਕੈਨੇਡਾ ਪੜ੍ਹਨ ਗਿਆ ਸੀ। 18 ਜੂਨ ਨੂੰ ਉਸ ਦਾ ਗੋਲੀ ਮਾਰ ਕੇ ਕਤਲ ਕਰ ਦਿੱਤਾ ਗਿਆ ਸੀ। 22 ਸਾਲਾ ਗੁਰਜੋਤ ਸਿੰਘ ਹਲਕਾ ਮੌੜ ਦੇ ਪਿੰਡ ਥੰਮਣਗੜ੍ਹ ਦਾ ਰਹਿਣ ਵਾਲਾ ਸੀ।

ABOUT THE AUTHOR

...view details