ਕੋਲੰਬੋ: ਸ਼੍ਰੀਲੰਕਾ ਵਿੱਚ ਸੰਸਦੀ ਚੋਣਾਂ 5 ਅਗਸਤ ਨੂੰ ਹੋਣ ਜਾ ਰਹੀਆਂ ਹਨ। ਕੋਰੋਨਾ ਵਾਇਰਸ ਦੇ ਚੱਲਦਿਆਂ 3 ਮਹੀਨਿਆਂ ਦੀ ਦੇਰੀ ਤੋਂ ਬਾਅਦ ਚੋਣ ਕਮਿਸ਼ਨ ਨੇ ਕਿਹਾ ਕਿ ਸਿਹਤ ਅਧਿਕਾਰੀਆਂ ਨੇ ਚੋਣਆ ਦੇ ਲਈ ਆਪਣੀ ਮੰਨਜ਼ੂਰੀ ਦੇ ਦਿੱਤੀ ਹੈ। ਕਮਿਸ਼ਨ ਦੇ ਨਿਰਦੇਸ਼ਕ ਮਹਿੰਦਰਾ ਦੇਸ਼ਪ੍ਰਿਆ ਨੇ ਆਪਣੇ ਇੱਕ ਬਿਆਨ ਵਿੱਚ ਕਿਹਾ ਹੈ ਕਿ ਅਸੀਂ ਕੋਰੋਨਾ ਵਾਇਰਸ ਦੇ ਚੱਲਦਿਆਂ ਚੋਣਾਂ ਨਹੀਂ ਕਰਵਾ ਸਕੇ। 20 ਜੂਨ ਨੂੰ ਹੋਣ ਵਾਲੀਂ ਸੰਸਦੀ ਆਮ ਚੋਣਾਂ ਹੁਣ 5 ਅਗਸਤ ਨੂੰ ਹੋਣਗੀਆਂ।
ਉਨ੍ਹਾਂ ਨੇ ਕਿਹਾ ਕਿ ਇਹ ਫ਼ੈਸਲਾ ਕੌਂਸਲ ਦੇ ਸਾਰੇ 3 ਮੈਂਬਰਾਂ ਨੇ ਸਰਬ-ਸੰਮਤੀ ਨਾਲ ਲਿਆ ਹੈ। ਰਾਸ਼ਟਰਪਤੀ ਗੋਟਾਬਾਇਆ ਰਾਜਪੱਕਸ਼ੇ ਨੇ ਨਵੰਬਰ 2019 ਦੀਆਂ ਰਾਸ਼ਟਰਪਤੀ ਚੋਣਾਂ ਵਿੱਚ ਆਪਣੀ ਸ਼ਾਨਦਾਰ ਜਿੱਤ ਤੋਂ ਬਾਅਦ ਮਾਰਚ ਵਿੱਚ ਸੰਸਦ ਭੰਗ ਕਰ ਦਿੱਤੀ ਸੀ। ਇਸ ਤੋਂ ਬਾਅਦ ਚੋਣਾਂ 25 ਅਪ੍ਰੈਲ ਨੂੰ ਨਿਰਧਾਰਿਤ ਕੀਤੀਆਂ ਗਈਆਂ ਸਨ।