ਪੰਜਾਬ

punjab

ETV Bharat / international

ਸ੍ਰੀਲੰਕਾ ਵਿੱਚ 5 ਅਗਸਤ ਨੂੰ ਹੋਣਗੀਆਂ ਆਮ ਚੋਣਾਂ - ਕੋਰੋਨਾ ਵਾਇਰਸ

ਸ੍ਰੀਲੰਕਾ ਵਿੱਚ ਕੋਰੋਨਾ ਵਾਇਰਸ ਕਾਰਨ ਪਿਛਲੇ 3 ਮਹੀਨਿਆਂ ਤੋਂ ਸੰਸਦੀ ਚੋਣਾਂ ਮੁਲਤਵੀ ਹੋ ਰਹੀਆਂ ਹਨ। ਹਾਲਾਂਕਿ ਚੋਣ ਅਧਿਕਾਰੀਆਂ ਨੇ ਕਿਹਾ ਹੈ ਕਿ ਦੇਸ਼ ਵਿੱਚ 5 ਅਗਸਤ ਨੂੰ ਚੋਣਾਂ ਹੋਣਗੀਆਂ।

ਸ੍ਰੀਲੰਕਾ ਵਿੱਚ 5 ਅਗਸਤ ਨੂੰ ਹੋਣਗੀਆਂ ਆਮ ਚੋਣਾਂ
ਸ੍ਰੀਲੰਕਾ ਵਿੱਚ 5 ਅਗਸਤ ਨੂੰ ਹੋਣਗੀਆਂ ਆਮ ਚੋਣਾਂ

By

Published : Jun 12, 2020, 2:04 PM IST

ਕੋਲੰਬੋ: ਸ਼੍ਰੀਲੰਕਾ ਵਿੱਚ ਸੰਸਦੀ ਚੋਣਾਂ 5 ਅਗਸਤ ਨੂੰ ਹੋਣ ਜਾ ਰਹੀਆਂ ਹਨ। ਕੋਰੋਨਾ ਵਾਇਰਸ ਕਾਰਨ ਤਿੰਨ ਮਹੀਨਿਆਂ ਦੀ ਦੇਰੀ ਤੋਂ ਬਾਅਦ ਚੋਣ ਕਮਿਸ਼ਨ ਨੇ ਕਿਹਾ ਕਿ ਸਿਹਤ ਅਧਿਕਾਰੀਆਂ ਨੇ ਚੋਣਾਂ ਲਈ ਆਪਣੀ ਮਨਜ਼ੂਰੀ ਦੇ ਦਿੱਤੀ ਹੈ।

ਸ੍ਰੀਲੰਕਾ ਦੇ ਰਾਸ਼ਟਰਪਤੀ ਗੋਟਾਬਾਯਾ ਰਾਜਪਕਸ਼ੇ ਨੇ ਆਪਣਾ ਕਾਰਜਕਾਲ ਖਤਮ ਹੋਣ ਤੋਂ 6 ਮਹੀਨੇ ਪਹਿਲਾਂ 2 ਮਾਰਚ ਨੂੰ ਸੰਸਦ ਭੰਗ ਕਰ ਦਿੱਤੀ ਸੀ। ਇਸ ਤੋਂ ਬਾਅਦ 25 ਅਪ੍ਰੈਲ ਨੂੰ ਚੋਣਾਂ ਹੋਣੀਆਂ ਸਨ, ਪਰ ਕੋਰੋਨਾ ਵਾਇਰਸ ਕਾਰਨ ਚੋਣ ਕਮਿਸ਼ਨ ਨੇ ਚੋਣਾਂ 20 ਜੂਨ ਤੱਕ ਮੁਲਤਵੀ ਕਰ ਦਿੱਤੀਆਂ ਸੀ।

ਇਸ ਤੋਂ ਬਾਅਦ ਸ੍ਰੀਲੰਕਾ ਦੇ ਚੋਣ ਕਮਿਸ਼ਨ ਨੇ ਚੋਟੀ ਦੀ ਅਦਾਲਤ ਨੂੰ ਦੱਸਿਆ ਕਿ ਕੋਰੋਨਾ ਵਾਇਰਸ ਦੇ ਖਤਰੇ ਦੇ ਮੱਦੇਨਜ਼ਰ 20 ਜੂਨ ਨੂੰ ਚੋਣਾਂ ਕਰਵਾਉਣਾ ਸੰਭਵ ਨਹੀਂ ਹੈ। ਬੁੱਧਵਾਰ ਨੂੰ ਦੇਸ਼ਪ੍ਰਿਯਾ ਨੇ ਦੱਸਿਆ ਕਿ ਰਾਸ਼ਟਰੀ ਚੋਣ ਕਮਿਸ਼ਨ ਨੇ ਸੰਸਦੀ ਚੋਣਾਂ ਕਰਾਉਣ ਦੀ ਤਰੀਕ ‘ਤੇ ਸਰਬਸੰਮਤੀ ਨਾਲ ਫੈਸਲਾ ਲਿਆ ਹੈ। ਸੰਸਦੀ ਚੋਣਾਂ ਹੁਣ 5 ਅਗਸਤ ਨੂੰ ਹੋਣਗੀਆਂ।

ABOUT THE AUTHOR

...view details