ਕਾਬੁਲ: ਅਫਗਾਨਿਸਤਾਨ ਦੇ ਨਾਂਗਰਹਾਰ ਸੂਬੇ ਵਿਚ ਮੰਗਲਵਾਰ ਨੂੰ ਇਕ ਆਤਮਘਾਤੀ ਧਮਾਕੇ ਵਿਚ ਘੱਟੋ-ਘੱਟ 15 ਵਿਅਕਤੀਆਂ ਦੀ ਮੌਤ ਹੋ ਗਈ ਹੈ ਅਤੇ 56 ਹੋਰ ਜ਼ਖਮੀ ਹੋ ਗਏ ਹਨ।
ਅਫਗਾਨਿਸਤਾਨ ਵਿੱਚ ਆਤਮਘਾਤੀ ਹਮਲਾ, 15 ਦੀ ਮੌਤ
ਅਫਗਾਨਿਸਤਾਨ ਵਿੱਚ ਮੰਗਲਵਾਰ ਨੂੰ ਇੱਕ ਆਤਮਘਾਤੀ ਧਮਾਕੇ ਵਿੱਚ ਘੱਟੋ-ਘੱਟ 15 ਲੋਕ ਮਾਰੇ ਗਏ ਹਨ। ਸੂਤਰਾਂ ਅਨੁਸਾਰ ਇਹ ਧਮਾਕਾ ਨਾਂਗਰਹਾਰ ਸੂਬੇ ਵਿਚ ਹੋਇਆ।
ਫ਼ੋਟੋ।
ਸੂਤਰਾਂ ਮੁਤਾਬਕ ਕੁਜ ਕੁੰਅਰ ਜ਼ਿਲ੍ਹੇ ਵਿੱਚ ਇੱਕ ਸਾਬਕਾ ਅਫਗਾਨ ਸਥਾਨਕ ਪੁਲਿਸ ਅਧਿਕਾਰੀ ਦਾ ਸਸਕਾਰ ਕੀਤਾ ਜਾ ਰਿਹਾ ਸੀ, ਉਸੇ ਸਮੇਂ ਇੱਕ ਤੇਜ਼ ਧਮਾਕਾ ਹੋਇਆ।
ਸੂਤਰਾਂ ਨੇ ਦੱਸਿਆ ਕਿ ਮ੍ਰਿਤਕਾਂ ਵਿਚੋਂ ਇਕ ਅਬਦੁੱਲਾ ਮਲਕਾਜ਼ਈ ਸੀ ਜੋ ਸੂਬਾਈ ਸਭਾ ਦਾ ਮੈਂਬਰ ਸੀ। ਜ਼ਖਮੀਆਂ ਨੂੰ ਗੰਭੀਰ ਹਾਲਤ ਵਿਚ ਕੁਜ ਕੁੰਅਰ ਅਤੇ ਸੂਬਾਈ ਰਾਜਧਾਨੀ ਜਲਾਲਾਬਾਦ ਦੇ ਹਸਪਤਾਲਾਂ ਵਿਚ ਦਾਖਲ ਕਰਵਾਇਆ ਗਿਆ ਹੈ। ਅਜੇ ਤੱਕ ਕਿਸੇ ਸਮੂਹ ਨੇ ਇਸ ਹਮਲੇ ਦੀ ਜ਼ਿੰਮੇਵਾਰੀ ਨਹੀਂ ਲਈ ਹੈ।