ਕਾਬੁਲ: ਅਫ਼ਗਾਨਿਸਤਾਨ ਦੀ ਰਾਜਧਾਨੀ ਕਾਬੁਲ ਵਿੱਚ ਸ਼ਨੀਵਾਰ ਨੂੰ ਹੋਏ ਆਤਮਘਾਤੀ ਹਮਲੇ ਵਿੱਚ ਸਕੂਲੀ ਬੱਚਿਆਂ ਸਮੇਤ 10 ਲੋਕਾਂ ਦੀ ਮੌਤ ਹੋ ਗਈ ਹੈ। ਜਦਕਿ 20 ਲੋਕ ਜ਼ਖ਼ਮੀ ਹੋ ਗਏ ਹਨ। ਇਹ ਜਾਣਕਾਰੀ ਗ੍ਰਹਿ ਮੰਤਰਾਲੇ ਨੇ ਦਿੱਤੀ।
ਗ੍ਰਹਿ ਮੰਤਰਾਲੇ ਨੇ ਦੱਸਿਆ ਕਿ ਇਹ ਧਮਾਕਾ ਪੱਛਮੀ ਕਾਬੁਲ ਦੀ ਸ਼ਿਆ ਬਹੁਲ ਇਲਾਕੇ ਵਿੱਚ ਇੱਕ ਸਿਖਲਾਈ ਕੇਂਦਰ ਦੇ ਬਾਹਰ ਹੋਇਆ। ਗ੍ਰਹਿ ਮੰਤਰਾਲੇ ਦੇ ਬੁਲਾਰੇ ਤਾਰਿਕ ਆਰਿਯਾਨ ਨੇ ਦੱਸਿਆ ਕਿ ਜਦੋਂ ਸੁਰੱਖਿਆ ਗਾਰਡ ਨੇ ਉਸ ਨੂੰ ਰੋਕਿਆ ਤਾਂ ਹਮਲਾਵਰ ਨੇ ਸਿਖਲਾਈ ਕੇਂਦਰ ਵਿੱਚ ਵੜਣ ਦਾ ਕੋਸ਼ਿਸ਼ ਕੀਤੀ ਸੀ।
ਇਸ ਹਮਲੇ ਦੀ ਕਿਸੇ ਸੰਗਠਨ ਨੇ ਜ਼ਿੰਮੇਵਾਰੀ ਨਹੀਂ ਲਈ ਹੈ। ਉੱਥੇ ਦੀ ਤਾਲਿਬਾਨ ਨੇ ਇਸ ਧਮਾਕੇ ਵਿੱਚ ਹੱਥ ਹੋਣ ਤੋਂ ਮਨਾ ਕਰ ਦਿੱਤਾ। ਇਸਲਾਮਿਕ ਸਟੇਟ ਨਾਲ ਜੁੜੇ ਸੰਗਠਨਾਂ ਨੇ ਅਗਸਤ 2018 ਵਿੱਚ ਇਸ ਤਰ੍ਹਾਂ ਹੀ ਸਿਖਲਾਈ ਕੇਂਦਰ ਉੱਤੇ ਹੋਏ ਹਮਲੇ ਦੀ ਜ਼ਿੰਮੇਵਾਰੀ ਲਈ ਸੀ ਜਿਸ ਵਿੱਚ 34 ਵਿਦਿਆਰਥੀਆਂ ਦੀ ਮੌਤ ਹੋ ਗਈ ਸੀ।