ਨਵੀਂ ਦਿੱਲੀ: ਸ਼ੰਘਾਈ ਸਹਿਕਾਰਤਾ ਸੰਗਠਨ (ਐਸਸੀਓ) ਦੀ ਆਉਣ ਵਾਲੀ ਬੈਠਕ ਵਿੱਚ ਭਾਰਤ ਦੀ ਸ਼ਿਰਕਤ ਉੱਤੇ ਖਦਸ਼ਾ ਬਣਿਆ ਹੋਇਆ ਹੈ। ਜਾਣਕਾਰੀ ਅਨੁਸਾਰ ਐਸਸੀਓ ਦੀ ਬੈਠਕ ਵਿੱਚ ਪਾਕਿਸਤਾਨ ਅਤੇ ਚੀਨ ਦੇ ਹਿੱਸਾ ਲੈਣ ਦੀ ਪੁਸ਼ਟੀ ਕੀਤੀ ਗਈ ਹੈ। ਦੱਸ ਦਈਏ ਕਿ ਸ਼ੰਘਾਈ ਸਹਿਕਾਰਤਾ ਸੰਗਠਨ ਦੀ ਬੈਠਕ 10 ਸਤੰਬਰ ਨੂੰ ਮਾਸਕੋ ਵਿੱਚ ਹੋਵੇਗੀ।
ਐਸਸੀਓ ਦੀ ਬੈਠਕ ਪਹਿਲੇ ਹੀ ਨਿਰਧਾਰਿਤ ਕੀਤੀ ਗਈ ਸੀ। ਭਾਰਤ ਦੀ ਮੌਜੂਦਾ ਸਥਿਤੀ ਦਾ ਮੁਲਾਂਕਣ ਕਰਨ ਤੋਂ ਬਾਅਦ ਹੀ ਭਾਰਤ ਆਪਣੀ ਭਾਗੀਦਾਰੀ ਦੀ ਪੁਸ਼ਟੀ ਕਰ ਸਕਦਾ ਹੈ। ਹਾਲਾਂਕਿ ਭਾਰਤ ਨੇ ਐਸਸੀਓ ਦੀ ਬੈਠਕ ਉੱਤੇ ਅਜੇ ਤੱਕ ਕੋਈ ਅਧਿਕਾਰਤ ਪੁਸ਼ਟੀ ਨਹੀਂ ਹੋਈ।
ਭਾਰਤ ਤੇ ਚੀਨ ਦੇ ਟਕਰਾਅ ਵਿਚਕਾਰ ਅਸਲ ਕੰਟਰੋਲ ਰੇਖਾ (ਐਲ.ਏ.ਸੀ.) 'ਤੇ ਸੰਘਰਸ਼ ਕਰਨ ਤੋਂ ਬਾਅਦ ਜੇਕਰ ਭਾਰਤ ਇਸ ਬੈਠਕ ਵਿੱਚ ਹਿੱਸਾ ਲੈਣ ਦਾ ਫੈਸਲਾ ਕਰਦਾ ਹੈ ਤਾਂ ਇਹ ਪਹਿਲੀ ਵਾਰ ਹੋਵੇਗਾ ਜਦੋਂ ਭਾਰਤ, ਪਾਕਿਸਤਾਨ ਅਤੇ ਚੀਨ ਦੇ ਵਿਦੇਸ਼ ਮੰਤਰੀ ਇੱਕ ਹੀ ਬੈਠਕ ਵਿੱਚ ਸ਼ਿਰਕਤ ਕਰਨਗੇ।