ਪਾਕਿਸਤਾਨ 'ਚ ਵਾਪਰੀ ਬੇਅਦਬੀ ਦੀ ਘਟਨਾ - beyadbi
ਪਾਕਿਸਤਾਨ :- ਪਾਕਿਸਤਾਨ ਦੇ ਸਿੰਧ ਸ਼ਹਿਰ ਵਿੱਚ ਸ਼੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਬੇਅਦਬੀ ਦੀ ਘਟਨਾ ਵਾਪਰੀ ਹੈ , ਇਹ ਜਾਣਕਾਰੀ ਸੀਨੀਅਰ ਅਕਾਲੀ ਆਗੂ ਮਨਜੀਤ ਸਿੰਘ ਸਿਰਸਾ ਨੇ ਟਵਿੱਟਰ ਤੇ ਵੀਡੀਓ ਅੱਪਲੋਡ ਕਰਕੇ ਜਨਤੱਕ ਕੀਤੀ ਹੈ।

ਪਾਕਿਸਤਾਨ :- ਪਾਕਿਸਤਾਨ ਦੇ ਸਿੰਧ ਸ਼ਹਿਰ ਵਿੱਚ ਸ਼੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਬੇਅਦਬੀ ਦੀ ਘਟਨਾ ਵਾਪਰੀ ਹੈ , ਇਹ ਜਾਣਕਾਰੀ ਸੀਨੀਅਰ ਅਕਾਲੀ ਆਗੂ ਮਨਜੀਤ ਸਿੰਘ ਸਿਰਸਾ ਨੇ ਟਵਿੱਟਰ ਤੇ ਵੀਡੀਓ ਅੱਪਲੋਡ ਕਰਕੇ ਜਨਤੱਕ ਕੀਤੀ ਹੈ। ਤੋਹਾਨੂੰ ਦੱਸ ਦੇਈਏ ਕਿ ਉਨ੍ਹਾਂ ਨੇ ਪਾਕਿਸਤਾਨ ਦੇ ਮੁੱਖ ਮੰਤਰੀ ਇਮਰਾਨ ਖਾਨ ਨੂੰ ਅਪੀਲ ਕੀਤੀ ਹੈ ਕਿ ਇਸ ਦੇ ਦੋਸ਼ੀ ਨੂੰ ਸਖ਼ਤ ਤੋਂ ਸਖ਼ਤ ਸਜ਼ਾ ਦਿੱਤੀ ਜਾਵੇ ਅਤੇ ਭਾਰਤੀ ਸਰਕਾਰ ਨੂੰ ਵੀ ਇਸ ਫੈਂਸਲੇ ਬਾਰੇ ਜਾਣੂ ਕਰਵਾਇਆ ਜਾਵੇ।
ਇਸ ਵੀਡਿਓ ਦੇ ਵਿੱਚ ਮੁਸਲਮਾਨ ਭਾਈਚਾਰੇ ਦੇ ਲੋਕ ਗੁਰੂ ਗ੍ਰੰਥ ਸਾਹਿਬ ਜੀ ਦੀ ਸੇਵਾ ਕਰਦੇ ਹੋਏ ਨਜ਼ਰ ਆ ਰਹੇ ਹਨ ਅਤੇ ਬਕਸ਼ ਲੈ -ਬਕਸ਼ ਲੈ ਸ਼ਬਦ ਦਾ ਉਚਾਰਣ ਕਰ ਰਹੇ ਹਨ। ਤੋਹਾਨੂੰ ਦੱਸ ਦੇਈਏ ਕਿ ਸਿੱਖ ਭਾਈਚਾਰੇ ਦੀ ਮੰਗ ਹੈ ਕਿ ਵਿਦੇਸ਼ ਮੰਤਰੀ ਸੁਸ਼ਮਾ ਸਵਰਾਜ ਇਸ ਘਟਨਾ ਤੇ ਗੌਰ ਫਰਮਾਉਣ ਅਤੇ ਜਲਦ ਤੋਂ ਜਲਦ ਦੋਸ਼ੀਆਂ ਨੂੰ ਸਜ਼ਾ ਜ਼ਰੂਰ ਦਿਲਵਾਉਣ ਤਾਂ ਜੋ ਗੁਰੂ ਘਰ ਦੀ ਮਰਿਆਦਾ ਭੰਗ ਨਾ ਹੋਵੇ ।