ਦਿੱਲੀ:ਪਾਕਿਸਤਾਨ ਦੇ ਲਾਹੌਰ ਵਿੱਚ ਇੱਕ ਵਾਰ ਫਿਰ ਤੋਂ ਦੇਸ਼ ਨੂੰ ਸ਼ਰਮਸ਼ਾਰ ਕਰਨ ਵਾਲੀ ਘਟਨਾ ਸਾਹਮਣੇ ਆਈ ਹੈ। ਪਾਕਿਸਤਾਨ ਵਿੱਚ ਇੱਕ ਵਿਅਕਤੀ ਵੱਲੋਂ ਸ਼ੇਰ-ਏ-ਪੰਜਾਬ ਮਹਾਰਾਜਾ ਰਣਜੀਤ ਸਿੰਘ ਦਾ ਬੁੱਤ ਤੋੜਿਆ ਗਿਆ ਹੈ।
ਹਾਲਾਂਕਿ ਪੁਲਿਸ ਵੱਲੋਂ ਬੁੱਤ ਤੋੜਨ ਵਾਲੇ ਮੁਲਜ਼ਮ ਨੂੰ ਕਾਬੂ ਕਰ ਲਿਆ ਗਿਆ ਹੈ। ਪਾਕਿਸਤਾਨ ਦੀ ਇਸ ਹਰਕਤ ਤੋਂ ਬਾਅਦ ਦਿੱਲੀ ਗੁਰਦੁਆਰਾ ਪ੍ਰਬੰਧ ਕਮੇਟੀ ਦੀ ਪ੍ਰਧਾਨ ਮਨਜਿੰਦਰ ਸਿੰਘ ਸਿਰਸਾ ਵੱਲੋਂ ਇਸ ਘਟਨਾ ਦੀ ਸਖ਼ਤ ਸ਼ਬਦਾ ਵਿੱਚ ਨਿਖੇਧੀ ਕੀਤੀ ਗਈ ਹੈ। ਉਨ੍ਹਾਂ ਨੇ ਕਿਹਾ, ਕਿ ਪਹਿਲੀ ਵਾਰ ਨਹੀਂ ਹੋਇਆ, ਸਗੋਂ ਤੀਜੀ ਵਾਰ ਮਹਾਰਾਜਾ ਰਣਜੀਤ ਸਿੰਘ ਦਾ ਬੁੱਤ ਤੋੜਿਆ ਗਿਆ ਹੈ। ਸਿਰਸਾ ਨੇ ਕਿਹਾ, ਇਸ ਕੱਟੜ ਜਥੇਬੰਦੀ ਦੇ ਮੁਖੀ ਰਿਜ਼ਬੀ ਵੱਲੋਂ ਵੀ ਅਜਿਹੀਆਂ ਨੀਂਵ ਹਰਕਤਾਂ ਕੀਤੀਆਂ ਜਾ ਚੁੱਕੀਆ ਹਨ।