ਨਵੀਂ ਦਿੱਲੀ:ਰੂਸ ਦੇ ਰਾਸ਼ਟਰਪਤੀ ਵਲਾਦੀਮੀਰ ਪੁਤਿਨ ਨੇ ਯੂਕਰੇਨ ਖਿਲਾਫ ਫੌਜੀ ਕਾਰਵਾਈ ਦਾ ਹੁਕਮ ਦਿੱਤਾ ਹੈ, ਨਾਲ ਹੀ ਯੂਕਰੇਨ ਦੀ ਫੌਜ ਨੂੰ ਹਥਿਆਰ ਸੁੱਟਣ ਲਈ ਕਿਹਾ ਹੈ। ਇਹ ਜਾਣਕਾਰੀ ਨਿਊਜ਼ ਏਜੰਸੀ ਏਐਫਪੀ ਨੇ ਦਿੱਤੀ ਹੈ। ਪੁਤਿਨ ਨੇ ਕਿਹਾ ਹੈ ਕਿ ਰੂਸ ਦੀ ਯੂਕਰੇਨ ਨੂੰ ਆਪਣੇ ਨਾਲ ਜੋੜਨ ਦੀ ਕੋਈ ਯੋਜਨਾ ਨਹੀਂ ਹੈ, ਪਰ ਰੂਸ ਕਿਸੇ ਵੀ ਬਾਹਰੀ ਖਤਰੇ ਦਾ ਤੁਰੰਤ ਜਵਾਬ ਦੇਵੇਗਾ।
ਇਹ ਵੀ ਪੜੋ:Ukraine Crisis: ਰੂਸੀ ਸੰਸਦ ਨੇ ਸਾਫ਼ ਕੀਤਾ ਜੰਗ ਦਾ ਰਾਹ, ਅਮਰੀਕਾ ਨੇ ਇਸ ਨੂੰ ਹਮਲਾ ਦਿੱਤਾ ਕਰਾਰ
ਇਸ ਦੌਰਾਨ ਯੂਕਰੇਨ ਦੀ ਰਾਜਧਾਨੀ ਕੀਵ ਵਿੱਚ ਇੱਕ ਧਮਾਕੇ ਦੀ ਜਾਣਕਾਰੀ ਸਾਹਮਣੇ ਆਈ ਹੈ। ਸੰਕਟ ਦੇ ਵਿਚਕਾਰ, ਯੂਕਰੇਨ ਨੇ ਬੁੱਧਵਾਰ ਨੂੰ ਦੇਸ਼ ਵਿਆਪੀ ਐਮਰਜੈਂਸੀ ਐਲਾਨ ਕਰ ਦਿੱਤੀ ਸੀ। ਸੰਯੁਕਤ ਰਾਸ਼ਟਰ ਸੁਰੱਖਿਆ ਪ੍ਰੀਸ਼ਦ (ਯੂ.ਐੱਨ.ਐੱਸ.ਸੀ.) ਇਸ ਸਮੇਂ ਯੂਕਰੇਨ ਸੰਕਟ ਨੂੰ ਲੈ ਕੇ ਯੂਕਰੇਨ 'ਤੇ ਐਮਰਜੈਂਸੀ ਸੈਸ਼ਨ ਕਰ ਰਹੀ ਹੈ। ਇਸ ਹਫ਼ਤੇ ਇਹ ਦੂਜੀ ਵਾਰ ਹੋਵੇਗਾ ਜਦੋਂ ਸੰਯੁਕਤ ਰਾਸ਼ਟਰ ਸੁਰੱਖਿਆ ਪ੍ਰੀਸ਼ਦ ਯੂਕਰੇਨ 'ਤੇ ਚਰਚਾ ਕਰਨ ਲਈ ਬੈਠਕ ਕਰ ਰਹੀ ਹੈ।
ਰੂਸ ਦੇ ਰਾਸ਼ਟਰਪਤੀ ਵਲਾਦੀਮੀਰ ਪੁਤਿਨ ਨੇ ਵੀਰਵਾਰ ਨੂੰ ਯੂਕਰੇਨ ਵਿੱਚ ਇੱਕ ਫੌਜੀ ਕਾਰਵਾਈ ਦਾ ਐਲਾਨ ਕਰਦੇ ਹੋਏ ਦਾਅਵਾ ਕੀਤਾ ਕਿ ਇਸਦਾ ਉਦੇਸ਼ ਨਾਗਰਿਕਾਂ ਦੀ ਰੱਖਿਆ ਕਰਨਾ ਹੈ। ਇੱਕ ਟੈਲੀਵਿਜ਼ਨ ਸੰਬੋਧਨ ਵਿੱਚ, ਪੁਤਿਨ ਨੇ ਕਿਹਾ ਕਿ ਇਹ ਕਾਰਵਾਈ ਯੂਕਰੇਨ ਤੋਂ ਆ ਰਹੀਆਂ ਧਮਕੀਆਂ ਦੇ ਜਵਾਬ ਵਿੱਚ ਕੀਤੀ ਗਈ ਹੈ।
ਉਹਨਾਂ ਨੇ ਕਿਹਾ ਕਿ ਰੂਸ ਦਾ ਯੂਕਰੇਨ 'ਤੇ ਕਬਜ਼ਾ ਕਰਨ ਦਾ ਕੋਈ ਟੀਚਾ ਨਹੀਂ ਹੈ। ਪੁਤਿਨ ਨੇ ਕਿਹਾ ਕਿ ਖੂਨ-ਖਰਾਬੇ ਦੀ ਜ਼ਿੰਮੇਵਾਰੀ ਯੂਕਰੇਨ ਦੀ "ਸ਼ਾਸਨ" ਦੀ ਹੈ। ਪੁਤਿਨ ਨੇ ਦੂਜੇ ਦੇਸ਼ਾਂ ਨੂੰ ਚਿਤਾਵਨੀ ਦਿੱਤੀ ਕਿ ਰੂਸੀ ਕਾਰਵਾਈ ਵਿੱਚ ਦਖਲ ਦੇਣ ਦੀ ਕਿਸੇ ਵੀ ਕੋਸ਼ਿਸ਼ ਦੇ "ਨਤੀਜੇ ਉਨ੍ਹਾਂ ਨੇ ਕਦੇ ਨਹੀਂ ਦੇਖੇ ਹੋਣਗੇ"।