ਪੰਜਾਬ

punjab

ETV Bharat / international

ਸੰਯੁਕਤ ਰਾਸ਼ਟਰ ਨੇ ਅਫਗਾਨਿਸਤਾਨ ਗੁਰਦੁਆਰਾ ਸਾਹਿਬ 'ਤੇ ਹੋਏ ਅੱਤਵਾਦੀ ਹਮਲੇ ਦੀ ਕੀਤੀ ਨਿਖੇਧੀ - ਅਫਗਾਨਿਸਤਾਨ ਗੁਰਦੁਆਰਾ ਸਾਹਿਬ 'ਤੇ ਹਮਲਾ

ਬੀਤੇ ਦਿਨ ਕਾਬੁਲ ਸਥਿਤ ਗੁਰਦੁਆਰਾ ਸਾਹਿਬ 'ਤੇ ਹੋਏ ਅੱਤਵਾਦੀ ਹਮਲੇ ਦੀ ਸੰਯੁਕਤ ਰਾਸ਼ਟਰ ਨੇ ਨਿਖੇਧੀ ਕੀਤੀ ਹੈ। ਉੱਥੇ ਹੀ ਅੱਜ ਅਫਗਾਨਿਸਤਾਨ ਵਿੱਚ ਭਾਰਤੀ ਰਾਜਦੂਤ ਵਿਨੇ ਕੁਮਾਰ ਨੇ ਗੁਰਦੁਆਰਾ ਸਾਹਿਬ ਦਾ ਦੌਰਾ ਕੀਤਾ ਅਤੇ ਪੀੜਤ ਪਰਿਵਾਰਾਂ ਨਾਲ ਦੁੱਖ ਸਾਂਝਾ ਕੀਤਾ।

ਫ਼ੋਟੋ।
ਫ਼ੋਟੋ।

By

Published : Mar 26, 2020, 1:45 PM IST

ਨਵੀਂ ਦਿੱਲੀ: ਸੰਯੁਕਤ ਰਾਸ਼ਟਰ ਨੇ ਕਾਬੁਲ ਦੇ ਇਕ ਗੁਰਦੁਆਰੇ 'ਤੇ ਹੋਏ ਅੱਤਵਾਦੀ ਹਮਲੇ ਦੀ ਨਿਖੇਧੀ ਕੀਤੀ ਹੈ ਜਿਸ ਵਿਚ ਘੱਟੋ ਘੱਟ 27 ਲੋਕਾਂ ਦੀ ਮੌਤ ਹੋ ਗਈ ਸੀ। ਸੰਯੁਕਤ ਰਾਸ਼ਟਰ ਦੇ ਮੁਖੀ ਦਾ ਕਹਿਣਾ ਹੈ ਕਿ ਗੁਰੂ ਘਰ ਵਿੱਚ ਆਮ ਨਾਗਰਿਕਾਂ ਦਾ ਕਤਲ ਮੰਦਭਾਗੀ ਘਟਨਾ ਹੈ।

ਅਫਗਾਨਿਸਤਾਨ ਵਿੱਚ ਗੁਰਦੁਆਰਾ ਸਾਹਿਬ ਉੱਤੇ ਹੋਏ ਹਮਲੇ ਦੀ ਜਿੰਮੇਵਾਰੀ ਇਸਲਾਮਿਕ ਸਟੇਟ ਅੱਤਵਾਦੀ ਸਮੂਹ ਨੇ ਲਈ ਹੈ। ਜਿਸ ਸਮੇਂ ਇਹ ਹਮਲਾ ਹੋਇਆ ਉਸ ਸਮੇਂ 150 ਸ਼ਰਧਾਲੂ ਗੁਰਦੁਆਰਾ ਸਾਹਿਬ ਅੰਦਰ ਮੌਜੂਦ ਸਨ।

ਸੰਯੁਕਤ ਰਾਸ਼ਟਰ ਨੇ ਇੱਕ ਬਿਆਨ ਵਿਚ ਕਿਹਾ, "ਸੰਯੁਕਤ ਰਾਸ਼ਟਰ ਲੋਕਾਂ ਅਤੇ ਅਫਗਾਨਿਸਤਾਨ ਦੀ ਸਰਕਾਰ ਨਾਲ ਖੜ੍ਹਾ ਹੈ ਅਤੇ ਆਪਣੇ ਦੇਸ਼ ਵਿਚ ਸ਼ਾਂਤੀ ਲਿਆਉਣ ਦੀਆਂ ਕੋਸ਼ਿਸ਼ਾਂ ਨੂੰ ਸਮਰਥਨ ਦਿੰਦਾ ਹੈ। ਪੀੜਤਾਂ ਅਤੇ ਉਨ੍ਹਾਂ ਦੇ ਪਰਿਵਾਰਾਂ ਪ੍ਰਤੀ ਸਾਡੀ ਹਮਦਰਦੀ ਹੈ।"

ਦੂਜੇ ਪਾਸੇ ਅਫਗਾਨਿਸਤਾਨ ਵਿੱਚ ਭਾਰਤੀ ਰਾਜਦੂਤ ਵਿਨੇ ਕੁਮਾਰ ਨੇ ਗੁਰਦੁਆਰਾ ਸਾਹਿਬ ਦਾ ਦੌਰਾ ਕੀਤਾ ਅਤੇ ਅੱਤਵਾਦੀ ਹਮਲੇ ਦੇ ਪੀੜਤ ਪਰਿਵਾਰਾਂ ਅਤੇ ਆਗੂਆਂ ਨਾਲ ਮੁਲਾਕਾਤ ਕੀਤੀ। ਉਨ੍ਹਾਂ ਪੀੜਤਾਂ ਨਾਲ ਦੁੱਖ ਸਾਂਝਾ ਕੀਤਾ।

ਅਫਗਾਨਿਸਤਾਨ ਵਿੱਚ ਭਾਰਤੀ ਰਾਜਦੂਤ ਵਿਨੇ ਕੁਮਾਰ ਨੇ ਗੁਰਦੁਆਰਾ ਸਾਹਿਬ ਦਾ ਦੌਰਾ ਕੀਤਾ

ਜ਼ਿਕਰਯੋਗ ਹੈ ਕਿ ਬੀਤੇ ਦਿਨ ਅਫ਼ਗਾਨਿਸਤਾਨ ਦੇ ਕਾਬੁਲ ਵਿੱਚ ਸਥਿਤ ਗੁਰਦੁਆਰਾ ਸਾਹਿਬ 'ਤੇ ਕੁਝ ਬੰਦੂਕਧਾਰੀਆਂ ਨੇ ਹਮਲਾ ਕਰ ਦਿੱਤਾ। ਜਾਣਕਾਰੀ ਮੁਤਾਬਕ ਇਸ ਹਮਲੇ ਵਿੱਚ 27 ਸ਼ਰਧਾਲੂਆਂ ਦੀ ਮੌਤ ਹੋ ਗਈ ਸੀ ਅਤੇ 8 ਤੋਂ ਵੱਧ ਲੋਕ ਜ਼ਖ਼ਮੀ ਹੋ ਗਏ। ਉੱਥੇ ਹੀ ਅਫਗਾਨ ਸੁਰੱਖਿਆ ਬਲਾਂ ਨੇ ਹਮਲਾ ਕਰਨ ਵਾਲੇ 4 ਅੱਤਵਾਦੀਆਂ ਨੂੰ ਢੇਰ ਕਰ ਦਿੱਤਾ।

ABOUT THE AUTHOR

...view details