ਨਵੀਂ ਦਿੱਲੀ: ਸ੍ਰੀ ਕਰਤਾਰਪੁਰ ਸਾਹਿਬ ਤੋਂ ਇੱਕ ਵੀਡੀਓ ਵਾਇਰਲ ਹੋ ਰਿਹਾ ਹੈ। ਇਸ ਵੀਡੀਓ ਵਿੱਚ ਦੋ ਨੌਜਵਾਨ ਗੁਰਦੁਆਰਾ ਸਾਹਿਬ ਵਿੱਚ ਸਾਇਕਲ ਚਲਾ ਰਹੇ ਹਨ। ਵੀਡੀਓ ਵਿੱਚ ਪੰਜਾਬੀ ਗੀਤ 'ਤੇ ਨੌਜਵਾਨ ਟਿੱਕ-ਟੌਕ ਵੀਡੀਓ ਬਣਾ ਰਹੇ ਹਨ। ਦਿੱਲੀ ਸਿੱਖ ਗੁਰਦੁਆਰਾ ਮੈਨੇਜਮੈਂਟ ਕਮੇਟੀ ਦੇ ਪ੍ਰਧਾਨ ਮਨਜਿੰਦਰ ਸਿੰਘ ਸਿਰਸਾ ਨੇ ਟਵੀਟ ਕਰ ਮੰਗ ਕੀਤੀ ਹੈ ਕਿ ਇੰਨ੍ਹਾਂ ਨੌਜਵਾਨਾਂ ਨੂੰ ਮੁਆਫ਼ੀ ਮੰਗਣੀ ਚਾਹੀਦੀ ਹੈ ਅਤੇ ਗਰੁਦੁਆਰਾ ਪ੍ਰਬੰਧਨ ਕਮੇਟੀਆਂ ਨੂੰ ਇਸ ਮੁੱਦੇ 'ਤੇ ਕਾਰਵਾਈ ਕਰਨੀ ਚਾਹੀਦੀ ਹੈ।
ਸ੍ਰੀ ਕਰਤਾਰਪੁਰ ਸਾਹਿਬ ਵਿੱਚ ਸਾਇਕਲ ਚਲਾਉਂਦੇ ਨੌਜਵਾਨਾਂ ਦੀ ਵੀਡੀਓ ਵਾਇਰਲ - ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ
ਹਾਲ ਹੀ ਵਿੱਚ ਸ੍ਰੀ ਕਰਤਾਰਪੁਰ ਸਾਹਿਬ ਤੋਂ ਵੀਡੀਓ ਵਾਇਰਲ ਹੋ ਰਹੀ ਹੈ ਜਿਸ 'ਚ ਦੋ ਨੋਜਵਾਨ ਗੁਰਦੁਆਰਾ ਸਾਹਿਬ 'ਚ ਸਾਇਕਲ ਚਲਾ ਰਹੇ ਹਨ ਅਤੇ ਪੰਜਾਬੀ ਗੀਤ 'ਤੇ ਟਿੱਕ-ਟੌਕ ਵੀਡੀਓ ਬਣ ਰਹੀ ਹੈ। ਇਸ ਵੀਡੀਓ ਨੂੰ ਲੈਕੇ ਮਨਜਿੰਦਰ ਸਿੰਘ ਸਿਰਸਾ ਨੇ ਟਵੀਟ ਕੀਤਾ ਹੈ।
ਇਸ ਵੀਡੀਓ ਵਿੱਚ ਸਾਫ-ਸਾਫ ਵੇਖਿਆ ਜਾ ਸਕਦਾ ਹੈ ਕਿ ਕਿਵੇਂ ਨੌਜਵਾਨਾ ਗੁਰੂ ਘਰ ਦੇ ਗਲਿਆਰਿਆਂ ਵਿੱਚ ਸਾਇਕਲ ਚਲਾ ਰਹੇ ਹਨ ਜਿੰਨਾਂ ਵਿੱਚੋਂ ਇੱਕ ਨੌਜਵਾਨ ਨੇ ਸਿਰ 'ਤੇ ਟੋਪੀ ਪਾਈ ਹੋਈ ਹੈ ਅਤੇ ਇੱਕ ਨੌਜਵਾਨ ਨੰਗੇ ਸਿਰ ਘੁੰਮ ਰਿਹਾ ਹੈ ਜੋ ਕਿ ਸਿੱਖ ਰੀਤੀ-ਰਿਵਾਜ਼ਾਂ ਮੁਤਾਬਕ ਗਲ਼ਤ ਹੈ। ਇਸ ਨੂੰ ਲੈ ਕੇ ਸਿੱਖ ਜਥੇਬੰਦੀਆਂ ਵੱਲੋਂ ਇਤਰਾਜ਼ ਜ਼ਾਹਰ ਕੀਤਾ ਜਾ ਰਿਹਾ ਹੈ।
ਜ਼ਿਕਰਯੋਗ ਹੈ ਕਿ ਕੁਝ ਦਿਨ ਪਹਿਲਾਂ ਸ੍ਰੀ ਅਕਾਲ ਤਖ਼ਤ ਸਾਹਿਬ ਤੋਂ ਵੀ ਵੀਡੀਓ ਵਾਇਰਲ ਹੋਈ ਸੀ ਜਿਸ 'ਚ ਇੱਕ ਕੁੜੀ ਨੇ ਗੁਰਦੁਆਰਾ ਸਾਹਿਬ ਵਿੱਚ ਟਿੱਕ-ਟੌਕ ਵੀਡੀਓ ਬਣਾਈ ਸੀ। ਇਸ ਵੀਡੀਓ 'ਤੇ ਜਦੋਂ ਕਾਰਵਾਈ ਹੋਈ ਤਾਂ ਕੁੜੀ ਨੇ ਮੁਆਫ਼ੀ ਵੀ ਮੰਗੀ ਸੀ।