ਚੰਡੀਗੜ੍ਹ:ਪਾਕਿਸਤਾਨ (Pakistan ) ਵਿੱਚ ਇੱਕ ਮਹਿਲਾ ਦੇ ਵੱਲੋਂ ਸੱਤ ਬੱਚਿਆਂ ਨੂੰ ਜਨਮ ਦੇਣ ਦਾ ਅਨੋਖਾ ਹੀ ਮਾਮਲਾ ਸਾਹਮਣੇ ਆਇਆ ਹੈ । ਇਸ ਖਬਰ ਨੂੰ ਪੜ੍ਹਨ ਸੁਣਨ ਵਾਲਾ ਹਰ ਕੋਈ ਹੈਰਾਨ ਹੋ ਰਿਹਾ ਹੈ। ਅਕਸਰ ਦੇਖਿਆ ਜਾਂਦਾ ਹੈ ਕਿ ਇੱਕ ਔਰਤ ਦੇ ਵੱਲੋਂ ਦੋ ਜਾਂ ਤਿੰਨ ਬੱਚਿਆਂ ਨੂੰ ਇਕੱਠਿਆਂ ਜਨਮ ਦਿੱਤਾ ਜਾਂਦਾ ਹੈ ਪਰ ਇਹ ਜੋ ਪਾਕਿਸਤਾਨ ਤੋਂ ਖਬਰ ਸਾਹਮਣੇ ਆਈ ਹੈ ਹਰ ਇੱਕ ਨੂੰ ਹੈਰਾਨ ਕਰ ਦੇਣ ਵਾਲੀ ਹੈ।
ਜੋ ਜਾਣਕਾਰੀ ਸਾਹਮਣੇ ਆਈ ਹੈ ਕਿ ਡਾਕਟਰਾਂ ਨੇ ਦੱਸਿਆ ਸੀ ਕਿ ਅਲਟਰਾਸਾਊਂਡ ਅਤੇ ਹੋਰ ਰਿਪੋਰਟਾਂ ਤੋਂ ਪਤਾ ਲੱਗਾ ਸੀ ਕਿ ਔਰਤ ਦੇ ਗਰਭ ਵਿਚ ਪੰਜ ਬੱਚੇ ਹਨ, ਜਿਸ ਨੂੰ ਦੇਖ ਕੇ ਉਹ ਹੈਰਾਨ ਰਹਿ ਗਏ ਪਰ ਜਦੋਂ ਡਿਲਵਰੀ ਹੋਈ ਤਾਂ ਔਰਤ ਨੇ ਸੱਤ ਬੱਚਿਆਂ ਨੂੰ ਜਨਮ ਦਿੱਤਾ। ਫਿਲਹਾਲ ਨਵਜੰਮੇ ਬੱਚਿਆਂ ਅਤੇ ਮਾਂ ਦੀ ਹਾਲਤ ਸਥਿਰ ਦੱਸੀ ਜਾ ਰਹੀ ਹੈ।